ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਿਛਲੇ ਸੱਤ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿਚਕਾਰ ਗਾਜੀਪੁਰ ਬਾਰਡਰ 'ਤੇ ਕਿਸਾਨਾਂ ਤੇ ਭਾਜਪਾ ਸਮਰਥਕਾਂ ਵਿਚਕਾਰ ਝੜਪ ਹੋਈ ਹੈ। ਬੁੱਧਵਾਰ ਸਵੇਰੇ ਭਾਜਪਾ ਦੇ ਵਰਕਰ ਯੂਪੀ ਗੇਟ 'ਤੇ ਕਿਸਾਨ ਅੰਦੋਲਨ ਵਾਲੀ ਥਾਂ 'ਤੇ ਪਹੁੰਚੇ, ਜਿਸ ਤੋਂ ਬਾਅਦ ਉਨ੍ਹਾਂ ਦੀ ਕਿਸਾਨਾਂ ਨਾਲ ਝੜਪ ਹੋ ਗਈ।


ਹੰਗਾਮੇ ਦੀ ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫ਼ੋਰਸ ਮੌਕੇ 'ਤੇ ਪਹੁੰਚੀ। ਖ਼ਬਰਾਂ ਇਹ ਵੀ ਹਨ ਕਿ ਇਸ ਘਟਨਾ 'ਚ ਭਾਜਪਾ ਵਰਕਰਾਂ ਦੀ ਕਾਰ ਟੁੱਟ ਗਈ। ਇਸ ਘਟਨਾ ਤੋਂ ਬਾਅਦ ਭਾਜਪਾ ਵਰਕਰਾਂ ਨੇ ਗਾਜ਼ੀਆਬਾਦ ਦੇ ਐਸਐਸਪੀ ਦਫਤਰ ਅੱਗੇ ਧਰਨਾ ਲਗਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਧਰਨਾ ਪ੍ਰਦਰਸ਼ਨ ਕਿਸਾਨਾਂ ਵੱਲੋਂ ਭਾਜਪਾ ਵਰਕਰਾਂ ਦੀ ਕਾਰ ਦੀ ਭੰਨਤੋੜ ਕਰਨ ਦੇ ਵਿਰੋਧ 'ਚ ਲਾਇਆ ਗਿਆ ਹੈ।


ਇਹ ਹੈ ਮਾਮਲਾ


ਭਾਜਪਾ ਦੇ ਰਾਜ ਮੰਤਰੀ ਅਮਿਤ ਵਾਲਮੀਕਿ ਦਿੱਲੀ ਤੋਂ ਯੂਪੀ ਗੇਟ ਜਾ ਰਹੇ ਸਨ, ਜਿੱਥੇ ਉਨ੍ਹਾਂ ਦਾ ਸਵਾਗਤ ਕੀਤਾ ਜਾ ਰਿਹਾ ਸੀ। ਇਲਜ਼ਾਮ ਲਗਾਇਆ ਗਿਆ ਹੈ ਕਿ ਇਸ ਦੌਰਾਨ ਕੁਝ ਕਿਸਾਨਾਂ ਨੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ। ਇਸ ਤੋਂ ਬਾਅਦ ਵਿਵਾਦ ਹੋ ਗਿਆ ਤੇ ਉਨ੍ਹਾਂ ਦੇ ਕਾਫ਼ਲੇ ਦੀਆਂ ਗੱਡੀਆਂ ਦੀ ਕਿਸਾਨਾਂ ਨੇ ਤੋੜਭੰਨ ਕੀਤੀ। ਐਸਪੀ ਸਿਟੀ ਗਿਆਨੇਂਦਰ ਸਿੰਘ ਦਾ ਕਹਿਣਾ ਹੈ ਕਿ ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਿਸੇ ਦੇ ਜ਼ਖਮੀ ਹੋਣ ਦੀ ਕੋਈ ਜਾਣਕਾਰੀ ਨਹੀਂ ਹੈ।


ਇਹ ਵੀ ਪੜ੍ਹੋ: Canada Heat Wave: ਕੈਨੇਡਾ 'ਚ ਗਰਮੀ ਨਾਲ 134 ਲੋਕਾਂ ਦੀ ਮੌਤ, ਅਮਰੀਕਾ ਦੇ ਮੌਸਮ ਵਿਭਾਗ ਦੀ ਚੇਤਾਵਨੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904