ਨਵੀਂ ਦਿੱਲੀ: ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕਈ ਮਹੀਨਿਆਂ ਤੋਂ ਦੇਸ਼ ਦਾ ਕਿਸਾਨ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਅੰਦੋਲਨ ਕਰ ਰਿਹਾ ਹੈ ਪਰ ਸਰਕਾਰ ਤੇ ਅੰਦਲਨ ਕਰ ਰਹੇ ਕਿਸਾਨਾਂ ਦਰਮਿਆਨ ਲੰਬੇ ਸਮੇਂ ਤੋਂ ਹੁਣ ਗੱਲਬਾਤ ਵੀ ਨਹੀਂ ਹੋ ਰਹੀ।
ਉਧਰ ਦਿੱਲੀ ਤੋਂ ਗਾਜ਼ੀਆਬਾਦ ਜਾਣ ਵਾਲੇ ਨੈਸ਼ਨਲ ਹਾਈਵੇ-24 ਦਾ ਕੈਰਜਵੇਅ ਆਵਾਜਾਈ ਲਈ ਮੁੜ ਬਹਾਲ ਕਰ ਦਿੱਤਾ ਗਿਆ ਹੈ। ਗਾਜ਼ੀਪੁਰ ਬਾਰਡਰ ਲੰਬੇ ਸਮੇਂ ਤੋਂ ਕਿਸਾਨ ਅੰਦੋਲਨ ਕਰਕੇ ਬੰਦ ਸੀ। ਇਸ ਕਰਕੇ ਲੋਕਾਂ ਨੂੰ ਖਾਸੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਯੂਪੀ ਦੀ ਸਰਹੱਦ ਬੰਦ ਹੋਣ ਤੋਂ ਬਾਅਦ ਯਾਤਰੀਆਂ ਨੂੰ ਦਿੱਲੀ ਪੁਲਿਸ ਨੇ ਆਨੰਦ ਵਿਹਾਰ ਡੀਐਨਡੀ, ਲੋਨੀ ਡੀਐਨਡੀ ਤੇ ਅਪਸਰਾ ਬਾਰਡਰ ਤੋਂ ਲੰਘਣ ਦੀ ਸਲਾਹ ਦਿੱਤੀ ਸੀ। ਦਿੱਲੀ-ਨੋਇਡਾ ਚਿੱਲਾ ਬਾਰਡਰ ਦੋਵੇਂ ਪਾਸਿਓਂ ਵਾਹਨਾਂ ਦੀ ਆਵਾਜਾਈ ਲਈ ਖੁੱਲ੍ਹਾ ਸੀ। ਕੌਮੀ ਰਾਜਧਾਨੀ ਤੇ ਗੁਆਂਢੀ ਸੂਬੇ ਹਰਿਆਣਾ ਦੇ ਵਿਚਕਾਰ ਸਿੰਘੂ, ਟਿੱਕਰੀ, ਔਚੰਦੀ, ਪਿਯਾਓ ਮਨਿਆਰੀ ਤੇ ਸਬੋਲੀ ਤੇ ਮੰਗੇਸ਼ ਦਰਮਿਆਨ ਐਂਟਰੀ ਤੇ ਐਗਜ਼ਿਟ ਪੁਆਇੰਟ ਅਜੇ ਵੀ ਬੰਦ ਹਨ। ਕਿਸਾਨ ਗਾਜ਼ੀਪੁਰ, ਟਿੱਕਰੀ ਤੇ ਸਿੰਘੂ ਬਾਰਜਰ 'ਤੇ 100 ਦਿਨਾਂ ਤੋਂ ਵੱਧ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ।
ਕੇਂਦਰੀ ਲੀਡਰਸ਼ਿਪ ਤੇ ਕਿਸਾਨ ਯੂਨੀਅਨ ਦੇ ਨੇਤਾਵਾਂ ਦਰਮਿਆਨ ਕਈ ਦੌਰ ਦੀ ਗੱਲਬਾਤ ਦੌਰਾਨ ਕਾਨੂੰਨ ਕਰਕੇ ਸ਼ੁਰੂ ਹੋਇਆ ਵਿਵਾਦ ਖ਼ਤਮ ਨਹੀਂ ਹੋ ਸਕਿਆ। ਇਸ ਦੇ ਨਾਲ ਹੀ ਹਾਲ ਹੀ 'ਚ ਨੰਦੀਗਰਾਮ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ, "ਜਦੋਂ ਤੱਕ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਤੇ ਬੰਗਾਲ ਦੇ ਕਿਸਾਨ ਨੂੰ ਐਮਐਸਪੀ ਨਹੀਂ ਮਿਲੇਗਾ… ਉਦੋਂ ਤੱਕ ਕਿਸਾਨ ਦਿੱਲੀ ਦੀ ਸਰਹੱਦ ਤੋਂ ਪਿੱਛੇ ਨਹੀਂ ਹਟਣਗੇ।"
ਇਹ ਵੀ ਪੜ੍ਹੋ: ਨਸ਼ੇ 'ਚ ਚੂਰ ਵਿਅਕਤੀ ਨੇ ਕਮਲ ਹਾਸਨ ਦੀ ਕਾਰ ਨੂੰ ਮਾਰੀ ਟੱਕਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin