ਪੜਚੋਲ ਕਰੋ

Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, ਸਿੱਖ ਜਥੇਬੰਦੀਆਂ ਵੱਲੋਂ ਵੱਡਾ ਐਲਾਨ

Farmers Protest: ਕਿਸਾਨ ਅੰਦੋਲਨ ਨੂੰ ਹੁਣ ਵਿਦੇਸ਼ਾਂ ਤੋਂ ਹਮਾਇਤ ਮਿਲਣ ਲੱਗੀ ਹੈ। ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ

Farmers Protest: ਕਿਸਾਨ ਅੰਦੋਲਨ ਨੂੰ ਹੁਣ ਵਿਦੇਸ਼ਾਂ ਤੋਂ ਹਮਾਇਤ ਮਿਲਣ ਲੱਗੀ ਹੈ। ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਇਕੱਠ ਸੱਦ ਕੇ ਪੰਜਾਬ ਵਿੱਚ ਕਿਸਾਨੀ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਗਿਆ। ਇਸ ਸਬੰਧ ਵਿੱਚ ਇੱਕ ਕਨਵੈਨਸ਼ਨ ਨਿਊਜਰਸੀ ਦੇ ਗੁਰਦੁਆਰਾ ਦਸ਼ਮੇਸ਼ ਦਰਬਾਰ ਕਾਰਟਰੇਟ ਵਿਖੇ ਹੋਈ। 

ਸਮਾਗਮ ਵਿੱਚ ਅਮਰੀਕਾ ਦੇ ਸਿੱਖ ਨੁਮਾਇੰਦਿਆਂ ਅਤੇ ਕਿਸਾਨ ਸਮਰਥਕਾਂ ਨੇ ਸਾਂਝੇ ਤੌਰ ’ਤੇ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਡੱਟ ਕੇ ਖੜ੍ਹੇ ਹੋਣ ਦਾ ਭਰੋਸਾ ਦਿੱਤਾ। ਇਸ ਮੌਕੇ ਕੁਝ ਮਤੇ ਵੀ ਪਾਸ ਕੀਤੇ ਗਏ। ਸਮਾਗਮ ਨੂੰ ਏਜੀਪੀਸੀ ਦੇ ਡਾਕਟਰ ਪ੍ਰਿਤਪਾਲ ਸਿੰਘ, ਸਿਖ ਕੌਆਰਡੀਨੇਸ਼ਨ ਕਮੇਟੀ ਦੇ ਹਿੰਮਤ ਸਿੰਘ, ਹਰਜਿੰਦਰ ਸਿੰਘ, ਬੂਟਾ ਸਿੰਘ, ਰਾਜਭਿੰਦਰ ਸਿੰਘ ਬਦੇਸ਼ਾਂ, ਦਵਿੰਦਰ ਸਿੰਘ ਦਿਓ, ਨਰਿੰਦਰ ਸਿੰਘ, ਰਜਿੰਦਰ ਸਿੰਘ ,ਬਲਵਿੰਦਰ ਸਿੰਘ ਚੱਠਾ, ਧਰਮ ਸਿੰਘ ,ਬਲਜਿੰਦਰ ਸਿੰਘ ,ਪ੍ਰਿਤਪਾਲ ਸਿੰਘ ਖਾਲਸਾ ,ਜਸਬੀਰ ਸਿੰਘ , ਡਾ ਬਖਸ਼ੀਸ਼ ਸਿੰਘ ਤੇ ਹੋਰ ਪਤਵੰਤਿਆਂ ਵੱਲੋਂ ਸੰਬੋਧਨ ਕੀਤਾ ਗਿਆ। 

ਡਾ ਪ੍ਰਿਤਪਾਲ ਸਿੰਘ ਅਤੇ ਹਿੰਮਤ ਸਿੰਘ ਨੇ ਦੱਸਿਆ ਕਿ ਸਿੱਖ ਜਥੇਬੰਦੀਆਂ ਨੇ ਭਾਰਤ ਸਰਕਾਰ ਨੂੰ ਆਖਿਆ ਕਿ 23 ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਤੇ 50 ਫੀਸਦੀ ਖਰਚਾ ਸਹਿਤ ਐਮਐਸਪੀ ਨੂੰ ਕਾਨੂੰਨੀ ਮਾਨਤਾ ਦਿੱਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਲਖੀਮਪੁਰ ਖੀਰੀ ਘਟਨਾ ਦੇ ਮਾਮਲੇ ਵਿੱਚ ਕੇਂਦਰੀ ਮੰਤਰੀ ਨੂੰ ਬਰਖਾਸਤ ਕੀਤਾ ਜਾਵੇ, ਇਸ ਸਬੰਧੀ ਕਿਸਾਨਾਂ ’ਤੇ ਦਰਜ ਕੇਸ ਖਤਮ ਕੀਤੇ ਜਾਣ। ਪਾਕਿਸਤਾਨ ਦੇ ਨਾਲ ਲੱਗਦੀ ਪੰਜਾਬ ਤੇ ਰਾਜਸਥਾਨ ਦੀ ਸਰਹੱਦ ਨੂੰ ਵਪਾਰ ਲਈ ਖੋਲ੍ਹਿਆ ਜਾਵੇ, ਜਿਸ ਨਾਲ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਕਿਸਾਨਾਂ ਤੇ ਕਾਰੋਬਾਰੀਆਂ ਨੂੰ ਲਾਭ ਹੋਵੇਗਾ।

ਦੱਸ ਦਈਏ ਕਿ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਦਿੱਤਾ ਪੰਜ ਫਸਲਾਂ 'ਤੇ ਐਮਐਸਪੀ ਦਾ ਪ੍ਰਸਤਾਵ ਠੁਕਰਾ ਦਿੱਤਾ ਹੈ। ਕਿਸਾਨ ਲੀਡਰ ਅੱਜ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕਰਨਗੇ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਕਿਸਾਨ 21 ਫਰਵਰੀ ਨੂੰ ਦਿੱਲੀ ਜਾਣ ਦੀ ਕੋਸ਼ਿਸ਼ ਕਰਨਗੇ। ਉਧਰ, ਕਿਸਾਨਾਂ ਦੇ ਤੇਵਰ ਕਰਕੇ ਹਰਿਆਣਾ ਸਰਕਾਰ ਵੀ ਅਲਰਟ ਹੋ ਗਈ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹੋਰ ਸਖਤੀ ਕਰ ਦਿੱਤੀ ਗਈ ਹੈ।


ਸੂਤਰਾਂ ਮੁਤਾਬਕ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਸਾਰੇ ਸਰਹੱਦੀ ਰਸਤਿਆਂ 'ਤੇ 50 ਕਿਲੋਮੀਟਰ ਤੱਕ ਇਲਾਕਾ ਸੀਲ ਕਰ ਦਿੱਤਾ ਹੈ। ਸੁਰੱਖਿਆ ਨੂੰ 8 ਲੇਅਰਾਂ ਵਿੱਚ ਬਦਲ ਦਿੱਤਾ ਗਿਆ ਹੈ। ਇਸ ਵਿੱਚ ਹਰਿਆਣਾ ਪੁਲਿਸ, ਅਰਧ ਸੈਨਿਕ ਬਲ ਤੇ ਹਥਿਆਰਬੰਦ ਬਟਾਲੀਅਨ ਤਾਇਨਾਤ ਕੀਤੀਆਂ ਗਈਆਂ ਹਨ। ਇਸ ਸਖਤੀ ਤੋਂ ਤੈਅ ਹੈ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਕਿਸੇ ਵੀ ਹਾਲਤ ਵਿੱਚ ਅੱਗੇ ਵਧਣ ਤੋਂ ਰੋਕੇਗੀ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget