Farmers Protset: ਕਿਸਾਨਾਂ ਦੇ ਐਲਾਨ ਮਗਰੋਂ ਹਰਿਆਣਾ ਸਰਕਾਰ ਦਾ ਅਹਿਮ ਫੈਸਲਾ, ਚੰਡੀਗੜ੍ਹ-ਦਿੱਲੀ ਹਾਈਵੇਅ ਖੋਲ੍ਹਿਆ
Chandigarh-Delhi highway opened: ਕਿਸਾਨਾਂ ਨੇ ਸੋਮਵਾਰ ਨੂੰ ਐਲਾਨ ਕੀਤਾ ਹੈ ਕਿ ਉਹ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਹੀ ਧਰਨਾ ਜਾਰੀ ਰੱਖਣਗੇ ਤੇ ਬਾਕੀ ਦੇਸ਼ ਤੋਂ ਕਿਸਾਨ ਦਿੱਲੀ ਪਹੁੰਚਣਗੇ। ਇਸ ਮਗਰੋਂ ਹਰਿਆਣਾ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ।
Farmers Protset: ਪੰਜਾਬ-ਹਰਿਆਣਾ ਦੀ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਕਿਸਾਨ ਪਿਛਲੇ 22 ਦਿਨਾਂ ਤੋਂ ਧਰਨੇ 'ਤੇ ਬੈਠੇ ਹੋਏ ਹਨ। ਇਸ ਕਰਕੇ ਇਨ੍ਹਾਂ ਰਸਤਿਆਂ ਤੋਂ ਦੋਵੇਂ ਸੂਬਿਆਂ ਵਿਚਾਲੇ ਆਵਾਜਾਈ ਠੱਪ ਹੈ। ਕਿਸਾਨਾਂ ਨੇ ਸੋਮਵਾਰ ਨੂੰ ਐਲਾਨ ਕੀਤਾ ਹੈ ਕਿ ਉਹ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਹੀ ਧਰਨਾ ਜਾਰੀ ਰੱਖਣਗੇ ਤੇ ਬਾਕੀ ਦੇਸ਼ ਤੋਂ ਕਿਸਾਨ ਦਿੱਲੀ ਪਹੁੰਚਣਗੇ। ਇਸ ਮਗਰੋਂ ਹਰਿਆਣਾ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ ਚੰਡੀਗੜ੍ਹ-ਦਿੱਲੀ ਹਾਈਵੇ ਖੋਲ੍ਹ ਦਿੱਤਾ ਹੈ।
ਚੰਡੀਗੜ੍ਹ ਤੋਂ ਦਿੱਲੀ ਜਾਇਆ ਜਾ ਸਕਦਾ
ਹਾਸਲ ਜਾਣਕਾਰੀ ਮੁਤਾਬਕ ਪੁਲਿਸ ਨੇ ਅੰਬਾਲਾ ਦੇ ਸੱਦੋਪੁਰ ਨੇੜੇ ਚੰਡੀਗੜ੍ਹ-ਦਿੱਲੀ ਹਾਈਵੇ (ਨੈਸ਼ਨਲ ਹਾਈਵੇ-44 ਖੋਲ੍ਹ ਦਿੱਤਾ ਹੈ। ਹਾਈਵੇਅ ਦੇ ਦੋਵੇਂ ਪਾਸੇ ਇੱਕ-ਇੱਕ ਲੇਨ ਖੋਲ੍ਹ ਦਿੱਤੀ ਗਈ ਹੈ। ਇਸ ਨਾਲ ਸਿੱਧਾ ਦਿੱਲੀ ਤੋਂ ਚੰਡੀਗੜ੍ਹ ਤੇ ਚੰਡੀਗੜ੍ਹ ਤੋਂ ਦਿੱਲੀ ਜਾਇਆ ਜਾ ਸਕਦਾ ਹੈ।
ਦੇਸ਼ ਭਰ ਦੇ ਕਿਸਾਨ 6 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨਗੇ
ਦੱਸ ਦਈਏ ਕਿ ਇਸ ਤੋਂ ਪਹਿਲਾਂ 3 ਮਾਰਚ ਨੂੰ ਬਠਿੰਡਾ ਵਿੱਚ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਸੀ ਕਿ ਦੇਸ਼ ਭਰ ਦੇ ਕਿਸਾਨ 6 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨਗੇ। ਪੰਜਾਬ ਦੇ ਕਿਸਾਨ ਸਰਹੱਦਾਂ 'ਤੇ ਹੀ ਬੈਠੇ ਰਹਿਣਗੇ। 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਟ੍ਰੇਨਾਂ ਨੂੰ ਰੋਕਿਆ ਜਾਵੇਗਾ।
ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਵੇਗਾ
ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਵੀ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ਮਹਾਪੰਚਾਇਤ ਦੀ ਰੂਪਰੇਖਾ ਦਾ ਐਲਾਨ ਕਰ ਦਿੱਤਾ ਹੈ। ਇਸ ਦਾ ਨਾਂ ਕਿਸਾਨ-ਮਜ਼ਦੂਰ ਮਹਾਪੰਚਾਇਤ ਰੱਖਿਆ ਗਿਆ ਹੈ। ਇਸ ਵਿੱਚ ਦੇਸ਼ ਭਰ ਤੋਂ ਕਿਸਾਨ ਟਰੈਕਟਰ-ਟਰਾਲੀਆਂ ਦੀ ਥਾਂ ਬੱਸਾਂ, ਰੇਲਾਂ ਤੇ ਹੋਰ ਵਾਹਨਾਂ ਰਾਹੀਂ ਜਾਣਗੇ। ਮਹਾਪੰਚਾਇਤ ਤੋਂ ਬਾਅਦ ਸਿੱਧੇ ਘਰ ਪਰਤਣਗੇ। 8 ਮਾਰਚ ਨੂੰ ਮਹਿਲਾ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।