Farmers Protest: ਝੋਨੇ ਦੀ ਖਰੀਦ ਮੁਲਤਵੀ ਕਰਨ ਕਰਕੇ ਕਿਸਾਨਾਂ ਦਾ ਗੁੱਸਾ ਸਤਵੇਂ ਅਸਮਾਨ 'ਤੇ, ਕਰਨਾਲ 'ਚ ਸੀਐਮ ਖੱਟਰ ਦੇ ਘਰ ਦਾ ਘੇਰਾਓ
ਹਰਿਆਣਾ ਦੇ ਕਿਸਾਨਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਕਰਨਾਲ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਹੈ। ਕਿਸਾਨਾਂ ਨੇ ਹਰਿਆਣਾ ਸਰਕਾਰ ਦੇ ਸਾਰੇ ਮੰਤਰੀਆਂ ਅਤੇ ਭਾਜਪਾ ਸੰਸਦ ਮੈਂਬਰਾਂ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਹੈ।
ਕਰਨਾਲ: ਹਰਿਆਣਾ ਦੇ ਕਰਨਾਲ ਵਿੱਚ ਕਿਸਾਨ ਝੋਨੇ ਦੀ ਖਰੀਦ ਨਾ ਹੋਣ ਕਾਰਨ ਨਾਰਾਜ਼ ਹਨ ਅਤੇ ਬੈਰੀਕੇਡ ਹੋਣ ਦਾ ਬਾਅਦ ਵੀ ਕਿਸਾਨ ਮੁੱਖ ਮੰਤਰੀ ਨਿਵਾਸ 'ਤੇ ਪਹੁੰਚ ਗਏ ਹਨ। ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਜੇਕਰ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੋਈ ਤਾਂ ਉਹ ਮੁੱਖ ਮੰਤਰੀ ਨਿਵਾਸ ਦਾ ਘੇਰਾਬੰਦੀ ਕਰਨਗੇ। ਜਿਸ ਕਾਰਨ ਕਿਸਾਨ ਮੰਡੀ ਵਿੱਚ ਇਕੱਠੇ ਹੋਏ ਅਤੇ ਮੁੱਖ ਮੰਤਰੀ ਨਿਵਾਸ ਦੇ ਨੇੜੇ ਪਹੁੰਚ ਗਏ, ਉੱਥੇ ਪੁਲਿਸ ਸੁਰੱਖਿਆ ਬਲ ਦੇ ਨਾਲ ਵਾਧੂ ਸੁਰੱਖਿਆ ਬਲ ਅਤੇ ਵਾਟਰ ਕੈਨਨ ਦੇ ਨਾਲ-ਨਾਲ ਪੁਲਿਸ ਵਲੋਂ ਹੰਝੂ ਗੈਸ ਦੀ ਕਾਰ ਖੜੀ ਕੀਤੀ ਗਈ ਸੀ ਤਾਂ ਜੋ ਕਿਸਾਨਾਂ ਨੂੰ ਰੋਕਿਆ ਜਾ ਸਕੇ। ਪਰ ਕਿਸਾਨ ਬੈਰੀਕੇਡ ਤੋੜਦੇ ਹੋਏ ਅੱਗੇ ਵਧੇ ਕਿਸਾਨਾੰ ਨੇ ਟਰੈਕਟਰ ਰਾਹੀਂ ਬੈਰੀਕੇਡ ਹਟਾਏ ਅਤੇ ਹਲਕੀ ਧੱਕਾ ਮੁੱਕੀ ਦੀ ਘਟਨਾ ਮਗਰੋਂ ਕਿਸਾਨਾਂ ਨੇ ਬੈਰੀਕੇਡ ਪਾਰ ਕਰ ਲਏ।
ਇਸ ਦੌਰਾਨ ਹਲਕੀ ਜਿਹੀ ਵਾਟਰ ਕੈਨਨ ਵੀ ਵਰਤੋਂ ਵੀ ਕੀਤੀ ਗਈ। ਕਿਸਾਨਾਂ ਨੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਧਰਨਾ ਲਗਾ ਕੇ ਬੈਠ ਕੇ ਮੰਗ ਕੀਤੀ ਹੈ ਕਿ ਝੋਨੇ ਦੀ ਖਰੀਦ ਜਲਦੀ ਤੋਂ ਜਲਦੀ ਸ਼ੁਰੂ ਕੀਤੀ ਜਾਵੇ। ਇਸ ਦੇ ਨਾਲ ਹੀ ਦੋਵਾਂ ਪਾਸਿਆਂ ਤੋਂ ਬੈਰੀਕੇਡਸ ਹਟਾ ਦਿੱਤੇ ਗਏ ਹਨ ਤਾਂ ਜੋ ਲੰਗਰ ਦਾ ਪ੍ਰਬੰਧ ਵੀ ਕੀਤਾ ਜਾ ਸਕੇ।
ਕਿਸਾਨ ਆਪਣੀ ਝੋਨੇ ਦੀ ਟਰਾਲੀ ਲੈ ਕੇ ਇੱਥੇ ਪਹੁੰਚੇ ਹਨ ਅਤੇ ਉਨ੍ਹਾਂ ਦੀ ਮੰਗ ਹੈ ਕਿ ਝੋਨੇ ਦੀ ਖਰੀਦ ਜਲਦੀ ਤੋਂ ਜਲਦੀ ਸ਼ੁਰੂ ਕੀਤੀ ਜਾਵੇ ਨਹੀਂ ਤਾਂ ਹੋਰ ਟਰਾਲੀਆਂ ਵੀ ਇੱਥੇ ਆ ਜਾਣਗੀਆਂ। ਇੱਕ ਪਾਸੇ ਕਿਸਾਨ ਮੁੱਖ ਮੰਤਰੀ ਨਿਵਾਸ ਦੇ ਬਾਹਰ ਧਰਨਾ ਦੇ ਰਹੇ ਹਨ ਅਤੇ ਦੂਜੇ ਪਾਸੇ ਇੱਥੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।
ਕਿਸਾਨਾਂ ਦੀ ਨਾਰਾਜ਼ਗੀ ਦਾ ਕਾਰਨ ਕੇਂਦਰ ਸਰਕਾਰ ਦਾ ਫੈਸਲਾ ਹੈ ਜਿਸ ਵਿੱਚ ਹਰਿਆਣਾ ਅਤੇ ਪੰਜਾਬ ਸਰਕਾਰਾਂ ਨੂੰ ਸਤੰਬਰ ਵਿੱਚ ਭਾਰੀ ਮੀਂਹ ਕਾਰਨ ਝੋਨੇ ਦੀ ਖਰੀਦ ਨੂੰ ਫਿਲਹਾਲ ਰੋਕਣ ਲਈ ਕਿਹਾ ਗਿਆ ਹੈ। ਇਸ ਫੈਸਲੇ ਅਨੁਸਾਰ ਭਾਰੀ ਮੀਂਹ ਕਾਰਨ ਝੋਨੇ ਵਿੱਚ ਨਮੀ ਹੈ, ਇਸ ਲਈ ਝੋਨੇ ਦੀ ਖਰੀਦ 11 ਅਕਤੂਬਰ ਤੋਂ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਹਰਿਆਣਾ ਵਿੱਚ ਝੋਨੇ ਦੀ ਖਰੀਦ 25 ਸਤੰਬਰ ਤੋਂ ਸ਼ੁਰੂ ਹੁੰਦੀ ਹੈ, ਜਦੋਂ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੁੰਦੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ।
ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਫਸਲ ਪਹਿਲਾਂ ਹੀ ਭਾਰੀ ਮੀਂਹ ਕਾਰਨ ਨੁਕਸਾਨੀ ਗਈ ਹੈ। ਅਜਿਹੀ ਸਥਿਤੀ ਵਿੱਚ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੀ ਤਾਰੀਖ ਵਧਾਉਣ ਕਾਰਨ ਉਨ੍ਹਾਂ ਦਾ ਨੁਕਸਾਨ ਦੁੱਗਣਾ ਹੋ ਸਕਦਾ ਹੈ।
ਪਿਛਲੇ 10 ਮਹੀਨਿਆਂ ਤੋਂ ਧਰਨੇ 'ਤੇ ਬੈਠੇ ਪੰਜਾਬ ਹਰਿਆਣਾ ਦੇ ਕਿਸਾਨ ਅੱਜ ਸੜਕਾਂ' ਤੇ ਉਤਰ ਆਏ ਹਨ। ਦੋਵਾਂ ਰਾਜਾਂ ਦੇ ਕਿਸਾਨ ਝੋਨੇ ਦੀ ਖਰੀਦ ਦੀ ਤਾਰੀਖ ਵਧਾਉਣ ਤੋਂ ਨਾਰਾਜ਼ ਹਨ। ਕਿਸਾਨ ਜਥੇਬੰਦੀਆਂ ਅੱਜ ਹਰਿਆਣਾ ਅਤੇ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ। ਦੱਸ ਦੇਈਏ ਕਿ ਹਰਿਆਣਾ ਵਿੱਚ ਕਿਸਾਨਾਂ ਦਾ ਵਿਰੋਧ ਸ਼ੁੱਕਰਵਾਰ ਤੋਂ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਦੂਜੇ ਸੂਬਿਆਂ ਤੋਂ ਪੰਜਾਬ 'ਚ ਆਉਂਦੇ ਗੈਰ ਕਾਨੂੰਨੀ ਝੋਨੇ ਨੂੰ ਰੋਕਣ ਲਈ ਰੰਧਾਵਾ ਨੇ ਦਿੱਤੇ ਸਖਤੀ ਦੇ ਦਿੱਤੇ ਹੁਕਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: