ਨਵੀਂ ਦਿੱਲੀ: ਦਿੱਲੀ ਸਰਹੱਦ 'ਤੇ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨਾਂ ਦੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੇਜ਼ ਹੁੰਦੀ ਜਾ ਰਹੀ ਹੈ। ਸੋਮਵਾਰ ਨੂੰ ਸਰਕਾਰ ਨੇ ਮੁੜ ਮੀਟਿੰਗ ਬੁਲਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਪਰ ਕੋਈ ਨਤੀਜਾ ਨਹੀਂ ਨਿਕਲਿਆ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਅੰਦੋਲਨ ਜਾਰੀ ਰੱਖਣਗੇ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਮੰਗ ਲਈ ਸਹਿਮਤ ਨਹੀਂ ਹੁੰਦੀ। ਕਿਸਾਨ ਸੰਗਠਨ ਹੁਣ ਅੱਜ ਫਿਰ ਤੋਂ ਮੁਲਾਕਾਤ ਕਰਨਗੇ।


ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਤੋਂ ਬਾਅਦ ਦਰਾਰ ਵਧਦੀ ਹੀ ਜਾ ਰਹੀ ਹੈ। ਸੋਮਵਾਰ ਨੂੰ ਦੋਵਾਂ ਵਿਚਕਾਰ ਸੱਤਵੀਂ ਗੇੜ ਦੀ ਬੈਠਕ ਹੋਈ। ਇਸ ਦੌਰਾਨ ਵੀ ਕਿਸਾਨ ਆਪਣੀ ਮੰਗ 'ਤੇ ਅੜੇ ਰਹੇ। ਹਾਲਾਂਕਿ, ਸਰਕਾਰ ਨੇ ਵੀ ਆਪਣਾ ਪੱਖ ਬਰਕਰਾਰ ਰੱਖਿਆ। ਦੋਵਾਂ ਧਿਰਾਂ ਵਿਚਾਲੇ ਗੱਲਬਾਤ ਕਰੀਬ ਤਿੰਨ ਘੰਟੇ ਚੱਲੀ, ਪਰ ਅੰਤ ਤੱਕ ਕੁਝ ਵੀ ਸਿੱਟਾ ਨਹੀਂ ਨਿਕਲ ਸਕਿਆ।

ਕਿਸਾਨ ਨੇਤਾਵਾਂ ਨੇ ਦਿੱਤੀ ਆਪਣੀ ਪ੍ਰਤੀਕਿਰੀਆ

ਸਰਕਾਰ ਨਾਲ ਲਗਾਤਾਰ ਮੁਲਾਕਾਤਾਂ ਦੇ ਦੌਰਾਨ ਕਿਸਾਨ ਨੇਤਾਵਾਂ ਨੇ ਕਿਹਾ, ‘ਸਰਕਾਰ ਨਹੀਂ ਚਾਹੁੰਦੀ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਪਰ ਅਸੀਂ ਪਿੱਛੇ ਨਹੀਂ ਹਟਾਂਗੇ। ਸਾਰੇ ਦੇਸ਼ ਦੇ ਕਿਸਾਨ ਇਕਜੁੱਟ ਹਨ ਅਤੇ ਇਹ ਸਾਡੀ ਸਭ ਤੋਂ ਵੱਡੀ ਤਾਕਤ ਹੈ। ਕਿਸਾਨ ਨੇਤਾਵਾਂ ਨੇ ਸਪੱਸ਼ਟ ਕੀਤਾ ਕਿ ਉਹ ਮੰਗਲਵਾਰ ਨੂੰ ਦੁਪਹਿਰ 2 ਵਜੇ ਸਿੰਘੂ ਸਰਹੱਦ ‘ਤੇ ਮਿਲਣਗੇ ਅਤੇ ਅੱਗੇ ਦੀ ਯੋਜਨਾ ਬਣਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਣ ਵਿੱਚ ਅਸਫਲ ਰਹੀ ਹੈ।

ਪ੍ਰਧਾਨ ਮੰਤਰੀ ਮੋਦੀ ਦੇਸ਼ ਨੂੰ ਦੇਣਗੇ ਨਵਾਂ ਤੋਹਫਾ, ਕੋਚੀ-ਮੰਗਲੁਰੂ ਗੈਸ ਪਾਈਪ ਲਾਈਨ ਦਾ ਕੀਤਾ ਜਾਏਗਾ ਉਦਘਾਟਨ

ਸਰਕਾਰ ਵੀ ਆਪਣੇ ਪੱਖ ਬਰਕਰਾਰ

ਦੱਸ ਦੇਈਏ ਕਿ ਸਤੰਬਰ ਮਹੀਨੇ ਵਿਚ ਕੇਂਦਰ ਸਰਕਾਰ ਦੇ ਵਿਰੋਧੀਆਂ ਦੇ ਭਾਰੀ ਵਿਰੋਧ ਦੇ ਵਿਚਕਾਰ ਸੰਸਦ ਵਿਚ ਪਾਸ ਕੀਤੇ ਗਏ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਰਾਜਧਾਨੀ ਅਤੇ ਦਿੱਲੀ-ਹਰਿਆਣਾ ਸਰਹੱਦ 'ਤੇ ਹਜ਼ਾਰਾਂ ਲੋਕ ਅੰਦੋਲਨ ਕਰ ਰਹੇ ਹਨ। ਕਿਸਾਨ ਮੰਗ ਕਰ ਰਹੇ ਹਨ ਕਿ ਸਰਕਾਰ ਖੇਤੀਬਾੜੀ ਸੁਧਾਰ ਨਾਲ ਸਬੰਧਤ ਤਿੰਨ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਐਮਐਸਪੀ ਨੂੰ ਕਾਨੂੰਨ ਦਾ ਹਿੱਸਾ ਬਣਾਇਆ ਜਾਵੇ।

ਉਧਰ ਦੂਜੇ ਪਾਸੇ ਸਰਕਾਰ ਦਾ ਤਰਕ ਹੈ ਕਿ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਦੇ ਜ਼ਰੀਏ ਖੇਤੀਬਾੜੀ ਸੈਕਟਰ ਵਿੱਚ ਨਿਵੇਸ਼ ਦੇ ਨਵੇਂ ਮੌਕੇ ਖੁੱਲ੍ਹਣਗੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਇਸ ਦੇ ਨਾਲ ਹੀ ਕਿਸਾਨ ਅਤੇ ਸਰਕਾਰ ਦਰਮਿਆਨ ਅਗਲੀ ਬੈਠਕ 8 ਜਨਵਰੀ ਨੂੰ ਦੁਪਹਿਰ 2 ਵਜੇ ਹੋਵੇਗੀ।

ਸੱਤਵੇਂ ਗੇੜ ਦੀ ਬੈਠਕ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਧਾਰਾ ਬਰ ਧਾਰਾ ਵਿਚਾਰ-ਵਟਾਂਦਰੇ ਕੀਤੇ ਜਾਣ ਪਰ ਕਿਸਾਨ ਇਸ ਨਾਲ ਸਹਿਮਤ ਨਹੀਂ ਹੋਏ। ਤਿੰਨੋਂ ਕਾਨੂੰਨ ਵਾਪਸ ਲੈਣ 'ਤੇ ਅੜੇ ਹੋਏ ਸੀ। ਤੋਮਰ ਨੇ ਕਿਹਾ ਕਿ 8 ਜਨਵਰੀ ਮੁੜ ਮੀਟਿੰਗ ਹੋਵੇਗੀ। ਕਾਨੂੰਨ ਵਾਪਸ ਲੈਣ 'ਤੇ ਅਟੱਲ ਰਹਿਣ 'ਤੇ ਸਹਿਮਤ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੂਰਾ ਭਰੋਸਾ ਹੈ ਕਿ ਇਸ ਲਈ ਕਿਸਾਨ ਦੁਬਾਰਾ ਗੱਲਬਾਤ ਕਰਨ ਲਈ ਤਿਆਰ ਹਨ। ਅਸੀਂ ਜਲਦੀ ਹੱਲ ਲੱਭਣਾ ਚਾਹੁੰਦੇ ਹਾਂ। ਤੋਮਰ ਨੇ ਇਹ ਵੀ ਕਿਹਾ ਕਿ ਅਸੀਂ ਮੀਟਿੰਗ ਵਿੱਚ ਇਹ ਨਹੀਂ ਕਿਹਾ ਕਿ ਕਾਨੂੰਨ ਵਾਪਸ ਲਿਆ ਜਾਵੇਗਾ।

ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਮਮਤਾ ਕਰ ਰਹੀ ਪਲਾਨਿੰਗ, ਸੱਦ ਸਕਦੀ ਵਿਧਾਨ ਸਭਾ ਸੈਸ਼ਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904