Farmers Protest Live Updates: ਕੇਐਮਪੀ ਐਕਸਪ੍ਰੈਸ ਵੇਅ 'ਤੇ ਕਿਸਾਨਾਂ ਦਾ ਜਾਮ ਖ਼ਤਮ
ਸੰਯੁਕਤ ਕਿਸਾਨ ਮੋਰਚਾ ਨੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਹੈ ਕਿ 100 ਦਿਨ ਪੂਰੇ ਹੋਣ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਆਪਣਾ ਵਿਰੋਧ ਦਰਜ ਕਰਵਾਉਣਗੇ।
LIVE
Background
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਦਿੱਲੀ ਸਰਹੱਦ 'ਤੇ 100ਵੇਂ ਦਿਨ ਵੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ।ਸ਼ਨੀਵਾਰ ਨੂੰ ਕਿਸਾਨਾਂ ਨੇ ਕੇਐਮਪੀ ਐਕਸਪ੍ਰੈਸਵੇਅ (KMP ExpressWay) 'ਤੇ 5 ਘੰਟਿਆਂ ਦੀ ਨਾਕਾਬੰਦੀ ਕਰਨ ਦਾ ਐਲਾਨ ਕੀਤਾ ਹੋਇਆ ਹੈ।
ਕਿਸਾਨ ਸੰਯੁਕਤ ਮੋਰਚਾ ਨੇ ਸ਼ਨਾਵੀਰ ਨੂੰ ਕੇਐਮਪੀ ਦੇ ਸਾਰੇ ਰਸਤੇ ਬੰਦ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਡਾਸਨਾ ਪੈਰੀਫੇਰਲ ਕੱਟ ਨੂੰ ਜਾਮ ਕਰਨਗੇ। ਇਸ ਦੇ ਨਾਲ ਹੀ ਸੰਜੀਵ ਬਾਲਿਅਨ ਮੁਜ਼ੱਫਰਨਗਰ ਵਿੱਚ ਖੇਤੀ ਕਾਨੂੰਨਾਂ ਦੇ ਸਮਰਥਨ ਵਿੱਚ ਇੱਕ ਮਹਾਂਪੰਚਾਇਤ ਵੀ ਕਰਨਗੇ।
ਸੰਯੁਕਤ ਕਿਸਾਨ ਮੋਰਚਾ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਅੰਦੋਲਨ ਦੀ ਹਮਾਇਤ ਕਰਨ ਅਤੇ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਲਈ ਘਰਾਂ ਅਤੇ ਦਫਤਰਾਂ ਵਿੱਚ ਕਾਲੇ ਝੰਡੇ ਲਹਿਰਾਏ ਜਾਣ।
ਗਾਜ਼ੀਆਬਾਦ ਵਿੱਚ ਟੋਲ ਫਰੀ ਕਰ ਹਾਈਵੇਅ ਜਾਮ
ਗਾਜ਼ੀਆਬਾਦ ਵਿੱਚ ਜਿਵੇਂ ਕਿ ਕਿਸਾਨਾਂ ਨੇ ਕਿਹਾ ਸੀ ਕਿ ਅੱਜ ਕਿਸਾਨਾਂ ਦੇ ਅੰਦੋਲਨ ਕਾਰਨ ਟੋਲ ਫਰੀ ਕਰਕੇ ਨਾਕਾਬੰਦੀ ਕਰ ਪੇਰਿਫੇਰਲ ਐਕਸਪ੍ਰੈਸਵੇਅ ਪੁਰਨ ਤੌਰ 'ਤੇ ਜਾਮ ਕੀਤਾ ਗਿਆ।
Farmers Protest Update: ਬਰਨਾਲਾ ਜਿਲ੍ਹੇ 'ਚ ਕਿਸਾਨਾਂ ਨੇ ਕਾਲੇ ਝੰਡੇ ਦਿਖਾ ਕੀਤਾ ਪ੍ਰਦਰਸ਼ਨ
ਬਰਨਾਲਾ ਜਿਲ੍ਹੇ 'ਚ ਕਿਸਾਨਾਂ ਨੇ ਕਾਲੇ ਝੰਡੇ ਅਤੇ ਚੱਲ ਰਹੇ ਮੋਰਚੇ 'ਚ ਕਾਲੀਆਂ ਪੱਗਾਂ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਜੰਮਕੇ ਭੜਾਸ ਕੱਢੀ। ਨਾਲ ਹੀ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ ਉਦੋਂ ਤਕ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਉਨ੍ਹਾਾਂ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ ਜੋ ਵੀ ਫੈਸਲੇ ਲਏ ਜਾਣਗੇ ਉਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ ਅਤੇ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ।
ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਹਰਾਵਾਂਗੇ: ਬਲਬੀਰ ਸਿੰਘ ਰਾਜੇਵਾਲ
ਅੰਦੋਲਨਕਾਰੀ ਕਿਸਾਨਾਂ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ, “ਅਸੀਂ ਪੰਜ ਸੂਬਿਆਂ 'ਚ ਜਾਵਾਂਗੇ ਅਤੇ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਹਰਾਵਾਂਗੇ। ਅਸੀਂ ਲੋਕਾਂ ਨੂੰ ਅਪੀਲ ਕਰਾਂਗੇ ਕਿ ਉਹ ਭਾਜਪਾ ਨੂੰ ਵੋਟ ਨਾ ਦੇਣ। ਅੱਗੇ ਮੀਟਿੰਗ ਕਰਕੇ ਅਤੇ ਆਪਸ ਵਿਚ ਫੈਸਲੇ ਲੈ ਕੇ ਅਸੀਂ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਾਂਗੇ।"
ਪ੍ਰਧਾਨ ਮੰਤਰੀ ਦੇਸ਼ ਦੇ ਲੋਕਾਂ ਦੇ ਮਾਂ-ਪਿਓ ਵਾਂਗ ਹਨ ਅਤੇ ਉਸੇ ਹੀ ਤਰ੍ਹਾਂ ਮਾਂ ਪਿਓ ਬਣ ਕੇ ਬੱਚਿਆਂ ਨੂੰ ਭੁੱਖੇ ਮਰਨ ਤੋਂ ਬਚਾਉਣ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ
ਪੰਜਾਬ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਕਿਸਾਨਾਂ ਅੰਦੋਲਨ ਦੇ 100 ਦਿਨ ਪੂਰੇ ਹੋਣ 'ਤੇ ਕਿਹਾ ਕਿ ਉਨ੍ਹਾਂ ਦੀ ਕਾਂਗਰਸ ਪਾਰਟੀ ਅਤੇ ਪੰਜਾਬ ਸਰਕਾਰ ਵਲੋਂ ਸ਼ੁਰੂ ਤੋਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਖ ਮੰਤਰੀ ਵਲੋਂ ਤਾਂ ਵਿਧਾਨ ਸਭਾ 'ਚ ਇਨ੍ਹਾਂ ਕਾਨੂੰਨਾਂ ਦੀ ਸੋਧ ਕਰ ਬਿੱਲ ਵੀ ਪਾਸ ਕੀਤਾ ਗਿਆ ਜੋ ਕਿ ਹੁਣ ਤੱਕ ਗਵਰਨਰ ਕੋਲ ਦਸਖ਼ਤ ਲਈ ਪਿਆ ਹੈ। ਇਸ ਦੇ ਨਾਲ ਹੀ ਬਾਜਵਾ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨਾਲ ਪੰਜਾਬ ਅਤੇ ਹਰਿਯਾਣਾ ਦੀ ਕਿਸਾਨੀ ਤਬਾਹ ਹੋ ਰਹੀ ਹੈ।
ਕਿਸਾਨ ਸੰਘਰਸ਼ ਕਮੇਟੀ ਪੰਜਾਬ ਦਾ ਧਰਨਾ ਨਿੱਜਰਪੁਰਾ ਟੋਲ ਪਲਾਜ਼ਾ ਅੰਮ੍ਰਿਤਸਰ ਵਿਖੇ 153 ਦਿਨ ਵਿੱਚ ਦਾਖ਼ਲ
ਸੰਯੁਕਤ ਮੋਰਚੇ ਦੇ ਸੱਦੇ ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦਾ ਧਰਨਾ ਨਿੱਜਰਪੁਰਾ ਟੋਲ ਪਲਾਜ਼ਾ ਅੰਮ੍ਰਿਤਸਰ ਵਿਖੇ 153 ਦਿਨ ਵਿੱਚ ਦਾਖ਼ਲ ਹੋ ਗਿਆ ਅਤੇ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਦਾ 100ਦਿਨ ਪੂਰੇ ਹੋ ਗਏ। ਅੱਜ ਦੇ ਧਰਨੇ ਦੀ ਅਗਵਾਈ ਅੰਗਰੇਜ ਸਿੰਘ ਚਾਟੀਵਿੰਡ ਪਰਮਜੀਤ ਸਿੰਘ ਵਰਪਾਲ ਸੋਨੂੰ ਮਾਹਲ ਸੁਲਤਾਨਵਿੰਡ ਨੇ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨ ਰੱਦ ਕਰਵਾਉਣ ਵਾਸਤੇ ਜਥੇਬੰਦੀ ਲੰਮੇ ਸੰਘਰਸ਼ਾਂ ਵਾਸਤੇ ਤਿਆਰੀਆਂ ਕਰਕੇ ਦਿੱਲੀ ਵਿੱਚ ਜਾ ਰਹੇ ਹਨ ਤਾਂ ਜੋ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਉਦੋਂ ਤਕ ਪ੍ਰਦਰਸ਼ਨ ਕਰਨਗੇ ਜਿੰਨਾ ਚਿਰ ਮੋਦੀ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ।