Farmers Protest Live Updates: ਕੇਐਮਪੀ ਐਕਸਪ੍ਰੈਸ ਵੇਅ 'ਤੇ ਕਿਸਾਨਾਂ ਦਾ ਜਾਮ ਖ਼ਤਮ

ਸੰਯੁਕਤ ਕਿਸਾਨ ਮੋਰਚਾ ਨੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਹੈ ਕਿ 100 ਦਿਨ ਪੂਰੇ ਹੋਣ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਆਪਣਾ ਵਿਰੋਧ ਦਰਜ ਕਰਵਾਉਣਗੇ।

ਏਬੀਪੀ ਸਾਂਝਾ Last Updated: 06 Mar 2021 11:30 AM
ਗਾਜ਼ੀਆਬਾਦ ਵਿੱਚ ਟੋਲ ਫਰੀ ਕਰ ਹਾਈਵੇਅ ਜਾਮ

ਗਾਜ਼ੀਆਬਾਦ ਵਿੱਚ ਜਿਵੇਂ ਕਿ ਕਿਸਾਨਾਂ ਨੇ ਕਿਹਾ ਸੀ ਕਿ ਅੱਜ ਕਿਸਾਨਾਂ ਦੇ ਅੰਦੋਲਨ ਕਾਰਨ ਟੋਲ ਫਰੀ ਕਰਕੇ ਨਾਕਾਬੰਦੀ ਕਰ ਪੇਰਿਫੇਰਲ ਐਕਸਪ੍ਰੈਸਵੇਅ ਪੁਰਨ ਤੌਰ 'ਤੇ ਜਾਮ ਕੀਤਾ ਗਿਆ।

Farmers Protest Update: ਬਰਨਾਲਾ ਜਿਲ੍ਹੇ 'ਚ ਕਿਸਾਨਾਂ ਨੇ ਕਾਲੇ ਝੰਡੇ ਦਿਖਾ ਕੀਤਾ ਪ੍ਰਦਰਸ਼ਨ

ਬਰਨਾਲਾ ਜਿਲ੍ਹੇ 'ਚ ਕਿਸਾਨਾਂ ਨੇ ਕਾਲੇ ਝੰਡੇ ਤੇ ਚੱਲ ਰਹੇ ਮੋਰਚੇ 'ਚ ਕਾਲੀਆਂ ਪੱਗਾਂ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਜੰਮਕੇ ਭੜਾਸ ਕੱਢੀ। ਨਾਲ ਹੀ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ ਉਦੋਂ ਤਕ ਸੰਘਰਸ਼ ਨੂੰ ਹੋਰ ਵੀ ਤੇ ਕੀਤਾ ਜਾਵੇਗਾ। ਉਨ੍ਹਾਾਂ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ ਜੋ ਵੀ ਫੈਸਲੇ ਲਏ ਜਾਣਗੇ ਉਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ ਤੇ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ

ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਹਰਾਵਾਂਗੇ: ਬਲਬੀਰ ਸਿੰਘ ਰਾਜੇਵਾਲ

ਅੰਦੋਲਨਕਾਰੀ ਕਿਸਾਨਾਂ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ, “ਅਸੀਂ ਪੰਜ ਸੂਬਿਆਂ 'ਚ ਜਾਵਾਂਗੇ ਅਤੇ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਹਰਾਵਾਂਗੇ। ਅਸੀਂ ਲੋਕਾਂ ਨੂੰ ਅਪੀਲ ਕਰਾਂਗੇ ਕਿ ਉਹ ਭਾਜਪਾ ਨੂੰ ਵੋਟ ਨਾ ਦੇਣ। ਅੱਗੇ ਮੀਟਿੰਗ ਕਰਕੇ ਅਤੇ ਆਪਸ ਵਿਚ ਫੈਸਲੇ ਲੈ ਕੇ ਅਸੀਂ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਾਂਗੇ।"

ਪ੍ਰਧਾਨ ਮੰਤਰੀ ਦੇਸ਼ ਦੇ ਲੋਕਾਂ ਦੇ ਮਾਂ-ਪਿਓ ਵਾਂਗ ਹਨ ਅਤੇ ਉਸੇ ਹੀ ਤਰ੍ਹਾਂ ਮਾਂ ਪਿਓ ਬਣ ਕੇ ਬੱਚਿਆਂ ਨੂੰ ਭੁੱਖੇ ਮਰਨ ਤੋਂ ਬਚਾਉਣ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

ਪੰਜਾਬ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਕਿਸਾਨਾਂ ਅੰਦੋਲਨ ਦੇ 100 ਦਿਨ ਪੂਰੇ ਹੋਣ 'ਤੇ ਕਿਹਾ ਕਿ ਉਨ੍ਹਾਂ ਦੀ ਕਾਂਗਰਸ ਪਾਰਟੀ ਅਤੇ ਪੰਜਾਬ ਸਰਕਾਰ ਵਲੋਂ ਸ਼ੁਰੂ ਤੋਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਖ ਮੰਤਰੀ ਵਲੋਂ ਤਾਂ ਵਿਧਾਨ ਸਭਾ 'ਚ ਇਨ੍ਹਾਂ ਕਾਨੂੰਨਾਂ ਦੀ ਸੋਧ ਕਰ ਬਿੱਲ ਵੀ ਪਾਸ ਕੀਤਾ ਗਿਆ ਜੋ ਕਿ ਹੁਣ ਤੱਕ ਗਵਰਨਰ ਕੋਲ ਦਸਖ਼ਤ ਲਈ ਪਿਆ ਹੈ। ਇਸ ਦੇ ਨਾਲ ਹੀ ਬਾਜਵਾ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨਾਲ ਪੰਜਾਬ ਅਤੇ ਹਰਿਯਾਣਾ ਦੀ ਕਿਸਾਨੀ ਤਬਾਹ ਹੋ ਰਹੀ ਹੈ।

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦਾ ਧਰਨਾ ਨਿੱਜਰਪੁਰਾ ਟੋਲ ਪਲਾਜ਼ਾ ਅੰਮ੍ਰਿਤਸਰ ਵਿਖੇ 153 ਦਿਨ ਵਿੱਚ ਦਾਖ਼ਲ

ਸੰਯੁਕਤ ਮੋਰਚੇ ਦੇ ਸੱਦੇ ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦਾ ਧਰਨਾ ਨਿੱਜਰਪੁਰਾ ਟੋਲ ਪਲਾਜ਼ਾ ਅੰਮ੍ਰਿਤਸਰ ਵਿਖੇ 153 ਦਿਨ ਵਿੱਚ ਦਾਖ਼ਲ ਹੋ ਗਿਆ ਅਤੇ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਦਾ 100ਦਿਨ ਪੂਰੇ ਹੋ ਗਏ। ਅੱਜ ਦੇ ਧਰਨੇ ਦੀ ਅਗਵਾਈ ਅੰਗਰੇਜ ਸਿੰਘ ਚਾਟੀਵਿੰਡ ਪਰਮਜੀਤ ਸਿੰਘ ਵਰਪਾਲ ਸੋਨੂੰ ਮਾਹਲ ਸੁਲਤਾਨਵਿੰਡ ਨੇ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨ ਰੱਦ ਕਰਵਾਉਣ ਵਾਸਤੇ ਜਥੇਬੰਦੀ ਲੰਮੇ ਸੰਘਰਸ਼ਾਂ ਵਾਸਤੇ ਤਿਆਰੀਆਂ ਕਰਕੇ ਦਿੱਲੀ ਵਿੱਚ ਜਾ ਰਹੇ ਹਨ ਤਾਂ ਜੋ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਉਦੋਂ ਤਕ ਪ੍ਰਦਰਸ਼ਨ ਕਰਨਗੇ ਜਿੰਨਾ ਚਿਰ ਮੋਦੀ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ।

ਕਿਸਾਨਾਂ ਨੇ ਕਾਲੇ ਝੰਡ ਦਿਖਾ ਕੇ ਮਾਰਚ ਕੱਢਿਆ

ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ੇ 'ਤੇ ਕਿਸਾਨਾਂ ਵੱਲੋਂ ਧਰਨਾ ਕੀਤਾ ਗਿਆ ਜਿਸ ਦੌਰਾਨ ਕਿਸਾਨਾਂ ਨੇ ਕਾਲ ਝੰਡ ਦਿਖਾ ਕੇ ਮਾਰਚ ਕੱਢਿਆ। ਇਸ 'ਚ ਕਿਸਾਨਾਂ ਵੱਲੋਂ ਕਾਲੇ ਝੰਡੇ ਅਤੇ ਕਾਲੇ ਰਿਬਨ ਆਪਣੀ ਬਾਂਹ ਅਤੇ ਪੱਗਾਂ 'ਤੇ ਬੰਨ੍ਹਿਆ ਗਿਆਕਿਸਾਨਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਆਪਣੇ ਤਿੰਨੇ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ

Farmers Protest Update: ਕਿਸਾਨ 23 ਮਾਰਚ ਨੂੰ ਕਰ ਸਕਦੇ ਨੇ ਭਾਰਤ ਬੰਦ

ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਕੇਐਮਪੀ ਨੂੰ ਅੱਜ ਜਾਮ ਕੀਤਾ ਗਿਆ ਹੈ ਕਿਉਂਕਿ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ। ਕਿਸਾਨ ਆਗੂਆਂ ਨੇ ਅੱਗ ਕਿਹਾ ਕਿ ਰਾਸ਼ਟਰੀ ਮਹਿਲਾ ਦਿਵਸ 8 ਤਰੀਕ ਨੂੰ ਮਨਾਇਆ ਜਾਵੇਗਾ ਅਤੇ ਉਸ ਤੋਂ ਬਾਅਦ 9 ਤਰੀਕ ਨੂੰ ਇੱਕ ਮੀਟਿੰਗ ਰੱਖੀ ਗਈ ਹੈ। ਇਸ ਦੇ ਨਾਲ ਹੀ ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ 23 ਮਾਰਚ ਨੂੰ ਉਹ ਭਾਰਤ ਨੂੰ ਵੀ ਬੰਦ ਕਰ ਸਕਦੇ ਹਨ।

ਜੰਡਿਆਲਾ ਗੁਰੂ ਟੋਲ ਪਲਾਜਾ 'ਤੇ ਕਾਲੀਆਂ ਝੰਡੀਆਂ ਫੜਕੇ ਪ੍ਰਦਰਸ਼ਨ

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਟੋਲ ਪਲਾਜਾ 'ਤੇ ਕਿਸਾਨ ਸੰਘਰਸ਼ ਕਮੇਟੀ ਵੱਲੋਂ ਜਾਰੀ ਧਰਨੇ 'ਤੇ ਸੰਯਕੁਤ ਮੋਰਚੇ ਦੀ ਹਮਾਇਤ 'ਤੇ ਕਾਲੀਆਂ ਝੰਡੀਆਂ ਫੜਕੇ ਪ੍ਰਦਰਸ਼ਨ ਜਾਰੀ

Farmer Protest: ਡਾਸਨਾ ਟੌਲ 'ਤੇ ਕਿਸਾਨਾਂ ਦਾ ਪ੍ਰਦਰਸ਼ਨ

ਕੁੰਡਲੀ ਨੂੰ ਜਾਂਦੇ ਹੋਏ ਡਾਸਨਾ ਟੌਲ 'ਤੇ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਸਾਵਧਾਨੀ ਦੇ ਤੌਰ 'ਤੇ ਇਸ ਟੋਲ ਨੂੰ ਪੁਲਿਸ ਨੇ ਕਿਸਾਨਾਂ ਦੇ ਆਉਣ ਤੋਂ ਪਹਿਲਾਂ ਹੀ ਬੰਦ ਕਰ ਦਿੱਤਾ ਸੀ। ਦੂਜੇ ਪਾਸੇ ਪੁਲਿਸ ਨੇ ਰਸਤਾ ਡਾਈਵਰਟ ਕਰ ਦਿੱਤਾ ਤਾਂ ਜੋ ਯਾਤਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।

Farmers Protest Update: ਪੰਜਾਬ 'ਚ ਵੀ ਕਾਲੀਆਂ ਪੱਟੀਆਂ ਬੰਨ੍ਹ ਕੀਤਾ ਜਾ ਰਿਹਾ ਪ੍ਰਦਰਸ਼ਨ

ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵਲੋਂ ਅੱਜ ਕੇਐਮਪੀ ਜਾਮ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਕਿਸਾਨਾਂ ਦੇ ਸਮਰਥਨ 'ਚ ਕਾਲੇ ਝੰਡੇ ਲਾ ਕੇ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਜਾਮ

ਕਿਸਾਨਾਂ ਨੇ ਅੱਜ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਕੁੰਡਲੀ-ਮਨੇਸਰ-ਪਲਵਲ ਐਕਸਪ੍ਰੈਸ ਵੇਅ ਜਾਮ ਕਰਨ ਦਾ ਐਲਾਨ ਕੀਤਾ ਹੈ।

Farmers Protest Update: ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਅੜੇ ਕਿਸਾਨ

Farmers Protest Update: ਦੱਸ ਦਈਏ ਕਿ ਕਿਸਾਨ 26 ਨਵੰਬਰ ਤੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਮੰਗ ਕਰ ਰਹੇ ਹਨ। ਉਹ ਮੰਗਾਂ ਪੂਰੀਆਂ ਹੋਣ ਤੱਕ ਘਰ ਵਾਪਸ ਨਾ ਜਾਣ 'ਤੇ ਅੜੇ ਹਨ। ਸਰਕਾਰ ਨਾਲ ਸਰਬਪੱਖੀ ਗੱਲਬਾਤ ਤੋਂ ਬਾਅਦ ਵੀ ਕੋਈ ਹੱਲ ਨਹੀਂ ਨਿਕਲਿਆ।

ਰਾਕੇਸ਼ ਟਿਕੈਤ ਨੇ ਕੀਤਾ ਕਿਸਾਨਾਂ ਦਾ ਧੰਨਵਾਦ

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ 'ਤੇ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਟਵੀਟ ਕੀਤਾ ਕਿ ਉਹ ਖੇਤੀ ਕਾਨੂੰਨਾਂ ਦਾ ਹੱਲ ਕਰਨ ਲਈ ਆਖਰੀ ਸਾਹ ਤੱਕ ਸੰਘਰਸ਼ ਕਰਨਗੇ।

Farmer Protest: ਕੇਐਮਪੀ ਐਕਸਪ੍ਰੈਸ ਵੇਅ ਜਾਮ

ਭਾਰਤੀ ਕਿਸਾਨ ਯੂਨੀਅਨ (BKU) ਦੇ ਕੌਮੀ ਮੀਤ ਪ੍ਰਧਾਨ ਰਾਜੇਸ਼ ਚੌਹਾਨ ਨੇ ਕੇਐਮਪੀ ਐਕਸਪ੍ਰੈਸ ਵੇਅ ਜਾਮ ਕਰਨ ਬਾਰੇ ਕਿਹਾ ਕਿ ਸੁਤੀ ਹੋਈ ਸਰਕਾਰ ਨੂੰ ਜਗਾਉਣ ਲਈ ਸਾਡੇ ਲਈ ਇਹੀ ਰਾਹ ਬਚਿਆ ਹੈ।

ਪਿਛੋਕੜ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਦਿੱਲੀ ਸਰਹੱਦ 'ਤੇ 100ਵੇਂ ਦਿਨ ਵੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ।ਸ਼ਨੀਵਾਰ ਨੂੰ ਕਿਸਾਨਾਂ ਨੇ ਕੇਐਮਪੀ ਐਕਸਪ੍ਰੈਸਵੇਅ (KMP ExpressWay) 'ਤੇ 5 ਘੰਟਿਆਂ ਦੀ ਨਾਕਾਬੰਦੀ ਕਰਨ ਦਾ ਐਲਾਨ ਕੀਤਾ ਹੋਇਆ ਹੈ।


ਕਿਸਾਨ ਸੰਯੁਕਤ ਮੋਰਚਾ ਨੇ ਸ਼ਨਾਵੀਰ ਨੂੰ ਕੇਐਮਪੀ ਦੇ ਸਾਰੇ ਰਸਤੇ ਬੰਦ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਡਾਸਨਾ ਪੈਰੀਫੇਰਲ ਕੱਟ ਨੂੰ ਜਾਮ ਕਰਨਗੇ। ਇਸ ਦੇ ਨਾਲ ਹੀ ਸੰਜੀਵ ਬਾਲਿਅਨ ਮੁਜ਼ੱਫਰਨਗਰ ਵਿੱਚ ਖੇਤੀ ਕਾਨੂੰਨਾਂ ਦੇ ਸਮਰਥਨ ਵਿੱਚ ਇੱਕ ਮਹਾਂਪੰਚਾਇਤ ਵੀ ਕਰਨਗੇ।


ਸੰਯੁਕਤ ਕਿਸਾਨ ਮੋਰਚਾ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਅੰਦੋਲਨ ਦੀ ਹਮਾਇਤ ਕਰਨ ਅਤੇ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਲਈ ਘਰਾਂ ਅਤੇ ਦਫਤਰਾਂ ਵਿੱਚ ਕਾਲੇ ਝੰਡੇ ਲਹਿਰਾਏ ਜਾਣ।

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.