(Source: ECI/ABP News/ABP Majha)
Farmers Protest: ਕਿਸਾਨ ਅੰਦੋਲਨ 'ਤੇ ISI ਦੀ ਭੈੜੀ ਨਜ਼ਰ, ਹੋ ਸਕਦੀ ਹਿੰਸਾ ਫੈਲਾਉਣ ਦੀ ਸਾਜਿਸ਼, ਖੁਫੀਆ ਏਜੰਸੀਆਂ ਵਲੋਂ ਅਲਰਟ
ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਸੀ ਕਿ ਉਹ 26 ਜੂਨ ਨੂੰ ਦੇਸ਼ ਭਰ ਦੇ ਕਿਸਾਨਾਂ ਲਈ ਰਾਸ਼ਟਰਪਤੀ ਨੂੰ ਇੱਕ ਮੰਗ ਪੱਤਰ ਸੌਂਪੇਗੀ, ਜਿਸ ਵਿੱਚ ਸੱਤ ਮਹੀਨਿਆਂ ਦੇ ਅੰਦੋਲਨ ਦੌਰਾਨ ਕਿਸਾਨਾਂ ਦੇ ਦਰਦ ਅਤੇ ਨਾਰਾਜ਼ਗੀ ਦਾ ਵੇਰਵਾ ਦਿੱਤਾ ਜਾਵੇਗਾ।
ਨਵੀਂ ਦਿੱਲੀ: ਕਿਸਾਨ ਅੰਦੋਲਨ ਦੇ ਸੱਤ ਮਹੀਨੇ ਪੂਰੇ ਹੋਣ ‘ਤੇ ਸੰਯੁਕਤ ਕਿਸਾਨ ਮੋਰਚਾ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੋਂ ਦਖਲ ਦੀ ਮੰਗ ਕੀਤੀ ਸੀ। ਇਸ ਦੌਰਾਨ 26 ਜੂਨ ਸ਼ਨੀਵਾਰ ਨੂੰ ਕਿਸਾਨ ਦੇਸ਼ ਭਰ ਦੇ ਸੂਬਿਆਂ 'ਚ ਰਾਪਜਾਲ ਨੂੰ ਮੰਗ ਪੱਤਰ ਸੌਂਪਣਗੇ। ਇਸ ਦੇ ਨਾਲ ਹੀ ਹੁਣ ਖ਼ਬਰ ਆ ਰਹੀ ਹੈ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੀ ਕਿਸਾਨ ਅੰਦੋਲਨ 'ਤੇ ਨਜ਼ਰ ਹੈ।
ਮੰਨਿਆ ਜਾ ਰਿਹਾ ਹੈ ਕਿ ਆਈਐਸਆਈ ਏਜੰਟ ਕਿਸਾਨੀ ਅੰਦੋਲਨ ਦੀ ਆੜ ਹੇਠ ਹਿੰਸਾ ਭੜਕਾ ਸਕਦੇ ਹਨ। ਇਸ ਸਬੰਧ ਵਿਚ ਖੁਫੀਆ ਏਜੰਸੀਆਂ ਨੇ ਦਿੱਲੀ ਪੁਲਿਸ ਸਣੇ ਹੋਰ ਸੰਗਠਨਾਂ ਨੂੰ ਅਲਰਟ ਜਾਰੀ ਕੀਤਾ ਹੈ।
ਸਰਕਾਰੀ ਸੂਤਰਾਂ ਮੁਤਾਬਕ ਖੁਫੀਆ ਏਜੰਸੀਆਂ ਨੇ ਸ਼ੁੱਕਰਵਾਰ ਦੇਰ ਰਾਤ ਨੂੰ ਦਿੱਲੀ ਪੁਲਿਸ ਅਤੇ ਹੋਰ ਏਜੰਸੀਆਂ ਨੂੰ ਚੇਤਾਵਨੀ ਦਿੱਤੀ ਕਿ ਪਾਕਿਸਤਾਨ ਅਧਾਰਤ ਆਈਐਸਆਈ ਦੇ ਨੁਮਾਇੰਦੇ ਪ੍ਰਸਤਾਵਿਤ ਕਿਸਾਨਾਂ ਦੇ ਪ੍ਰਦਰਸ਼ਨਾਂ ਨੂੰ ਤੋੜ-ਮਰੋੜ ਸਕਦੇ ਹਨ ਅਤੇ ਸੁਰੱਖਿਆ ਬਲਾਂ ਨੂੰ ਭੜਕਾਉਣ ਦੀ ਸਾਜਿਸ਼ ਵਿੱਚ ਹਨ।
ਅਧਿਕਾਰਤ ਦੀ ਮੰਨੀਏ ਤਾਂ ਖੁਫੀਆ ਏਜੰਸੀਆਂ ਨੇ ਦਿੱਲੀ ਪੁਲਿਸ ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਨੂੰ ਅਲਰਟ ਕਰ ਦਿੱਤਾ ਹੈ ਕਿ ਪਾਕਿਸਤਾਨ ਅਧਾਰਤ ਅੰਤਰ-ਸੇਵਾਵਾਂ ਇੰਟੈਲੀਜੈਂਸ (ਆਈਐਸਆਈ) ਏਜੰਟ ਅੱਜ ਯਾਨੀ ਕਿ ਜੂਨ ਵਿੱਚ ਪ੍ਰਸਤਾਵਿਤ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਤੈਨਾਤ ਸੁਰੱਖਿਆ ਨੂੰ ਭੜਕਾ ਕੇ ਹਿੰਸਾ ਕਰ ਸਕਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਸ ਬਾਰੇ ਇਕ ਪੱਤਰ ਦਿੱਲੀ ਪੁਲਿਸ ਅਤੇ ਹੋਰ ਸਬੰਧਤ ਏਜੰਸੀਆਂ ਨੂੰ ਭੇਜਿਆ ਗਿਆ ਹੈ। ਪੱਤਰ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ। ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੁਝ ਮੈਟਰੋ ਸਟੇਸ਼ਨ ਵੀ ਸ਼ਨੀਵਾਰ ਨੂੰ ਕੁਝ ਘੰਟਿਆਂ ਲਈ ਬੰਦ ਰਹਿਣਗੇ।
ਖੁਫੀਆ ਏਜੰਸੀਆਂ ਨੇ ਦਿੱਲੀ ਪੁਲਿਸ ਨੂੰ ਲਿਖੀ ਚਿੱਠੀ
ਸੂਤਰਾਂ ਮੁਤਾਬਕ ਖੁਫੀਆ ਏਜੰਸੀਆਂ ਨੇ ਦਿੱਲੀ ਪੁਲਿਸ ਅਤੇ ਸੀਆਈਐਸਐਫ ਨੂੰ ਸੁਚੇਤ ਰਹਿਣ ਲਈ ਕਿਹਾ ਹੈ। ਖੁਫੀਆ ਏਜੰਸੀਆਂ ਨੇ ਕਿਹਾ ਕਿ ਅੱਜ (26 ਜੂਨ) ਕਿਸਾਨ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੇ ਹਨ, ਜਿਸ ਵਿੱਚ ਆਈਐਸਆਈ ਏਜੰਟ ਤਾਇਨਾਤ ਸੈਨਿਕਾਂ ਖ਼ਿਲਾਫ਼ ਹਿੰਸਾ ਭੜਕਾ ਸਕਦੇ ਹਨ। ਇਸ ਸਬੰਧ ਵਿਚ ਦਿੱਲੀ ਪੁਲਿਸ ਨੂੰ ਇਕ ਪੱਤਰ ਵੀ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤਾ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਨੇ ਕੀਤੀ ਇਹ ਬੇਨਤੀ
ਦੱਸ ਦੇਈਏ ਕਿ ਅੱਜ ਦਿੱਲੀ ਦੇ ਸਰਹੱਦੀ ਇਲਾਕਿਆਂ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਹੋਰ ਵੀ ਕਈ ਸਮੂਹ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ (26 ਜੂਨ) ਨੂੰ ਕਿਸਾਨ ਯੂਨੀਅਨਾਂ ਨੂੰ ਆਪਣਾ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ। ਭੋਪਾਲ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਸਮੂਹ ਕਿਸਾਨ ਯੂਨੀਅਨਾਂ ਨੂੰ ਅੰਦੋਲਨ ਨੂੰ ਖ਼ਤਮ ਕਰਨ ਦੀ ਅਪੀਲ ਕਰਦਾ ਹਾਂ। ਸਰਕਾਰ ਨੇ ਕਿਸਾਨਾਂ ਨਾਲ 11 ਦੌਰ ਦੀ ਗੱਲਬਾਤ ਕੀਤੀ ਹੈ। ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਬਿਹਤਰ ਜੀਵਨ ਲਈ ਲਿਆਂਦੇ ਗਏ ਹਨ।
ਇਹ ਵੀ ਪੜ੍ਹੋ: Farmers Protest: ਅੱਜ ਦੇਸ਼ ਭਰ 'ਚ ਕਿਸਾਨ ਮਾਰਚ, ਰਾਜ ਭਵਨਾਂ ਦੇ ਬਾਹਰ ਕਰਨਗੇ ਪ੍ਰਦਰਸ਼ਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin