ਨਵੀਂ ਦਿੱਲੀ: ਕੇਂਦਰ ਤੇ ਕਿਸਾਨਾਂ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ (Vigyan Bhawan) ਵਿਖੇ ਚੱਲ ਰਹੀ 9ਵੇਂ ਗੇੜ ਦੀ ਮੀਟਿੰਗ (Meeting of Farmers and Ministers) ਬੇਸਿੱਟਾ ਰਹੀ ਹੈ। ਕਿਸਾਨ ਜਥੇਬੰਦੀਆਂ (Farmers Organizations) ਦੇ ਲੀਡਰਾਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਹੁਣ ਅਗਲੀ ਬੈਠਕ 19 ਜਨਵਰੀ ਨੂੰ ਹੋਵੇਗੀ।

ਅੱਜ ਫਿਰ ਕਿਸਾਨਾਂ ਸਾਹਮਣੇ ਕਾਨੂੰਨਾਂ 'ਚ ਸੋਧਾਂ ਦੀ ਪੇਸ਼ਕਸ਼ ਰੱਖੀ ਗਈ। ਇਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ। ਉਹ ਕਾਨੂੰਨਾਂ ਨੂੰ ਪੂਰਨ ਤੌਰ 'ਤੇ ਰੱਦ ਕਰਨ ਦੀ ਮੰਗ 'ਤੇ ਅੜੇ ਰਹੇ।

ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ, ਵਣਜ ਤੇ ਖੁਰਾਕ ਮੰਤਰੀ ਪਿਯੂਸ਼ ਗੋਇਲ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਵਿਗਿਆਨ ਭਵਨ ਵਿਖੇ 40 ਦੇ ਕਰੀਬ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ।

ਇਹ ਵੀ ਪੜ੍ਹੋFarmers Protest: ਕੇਂਦਰ ਸਰਕਾਰ ਦੀ ਕਿਸਾਨਾਂ ਨੂੰ ਦੋ-ਟੁੱਕ, ਖੇਤੀ ਕਾਨੂੰਨ ਤਾਂ ਵਾਪਸ ਨਹੀਂ ਹੋਣਗੇ, ਹੁਣ ਤੁਸੀਂ ਦੱਸੋ ਹੱਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904