ਅੱਜ ਹਰਿਆਣਾ ਦੇ ਜੀਂਦ ਤੋਂ ਕਈ ਖਾਪ ਪੰਚਾਇਤਾਂ ਦਿੱਲੀ ਵੱਲ ਕੂਚ ਕਰਨ ਵਾਲੀਆਂ ਹਨ। ਜੀਂਦ 'ਚ ਖਾਪ ਮਹਾਂਪੰਚਾਇਤ ਵੱਲੋਂ ਖਾਣ-ਪੀਣ ਦੇ ਸਮਾਨ ਦੇ ਨਾਲ ਅੱਜ ਕਿਸਾਨਾਂ ਦੇ ਅੰਦੋਲਨ 'ਚ ਪਹੁੰਚਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਖਾਪ ਪੰਚਾਇਤਾਂ ਨੇ ਫੈਸਲਾ ਲਿਆ ਹੈ ਕਿ ਉਹ ਵਿਧਾਇਕਾਂ ਤੇ ਖੱਟਰ ਸਰਕਾਰ ਤੋਂ ਸਮਰਥਨ ਵਾਪਸ ਲੈਣ ਦਾ ਦਬਾਅ ਬਣਾਉਣਗੇ।

ਸਾਵਧਾਨੀ ਦੇ ਤੌਰ 'ਤੇ ਪੁਲਿਸ ਨੇ ਦਿੱਲੀ-ਨੌਇਡਾ ਦਾ ਚਿੱਲਾ ਬਾਰਡਰ ਵੀ ਬੰਦ ਕਰ ਦਿੱਤਾ ਹੈ। ਕਿਸਾਨ ਅੰਦੋਲਨ ਕਾਰਨ ਉੱਤਰੀ ਰੇਲਵੇ ਵੱਲੋਂ ਚਲਾਈਆਂ ਜਾਣ ਵਾਲੀਆਂ ਕੁਝ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਦੋ ਦਸੰਬਰ ਤੋਂ ਸ਼ੁਰੂ ਹੋਣ ਵਾਲੀ ਅਜਮੇਰ-ਅੰਮ੍ਰਿਤਸਰ ਐਕਸਪ੍ਰੈਸ (09613) ਵਿਸ਼ੇਸ਼ ਟ੍ਰੇਨ ਰੱਦ ਰਹੇਗੀ। ਤਿੰਨ ਦਸੰਬਰ ਤੋਂ ਸ਼ੁਰੂ ਹੋਣਵ ਵਾਲੀ 09612 ਅੰਮ੍ਰਿਤਸਰ-ਅਜਮੇਰ ਸਪੈਸ਼ਲ ਟ੍ਰੇਨ ਵੀ ਰੱਦ ਰਹੇਗੀ।

ਦਿੱਲੀ-ਐਨਸੀਆਰ 'ਚ ਭੂਚਾਲ ਦੇ ਝਟਕੇ, ਸਹਿਮੇ ਲੋਕ ਘਰੋਂ ਤੋਂ ਨਿੱਕਲੇ ਬਾਹਰ

ਨਹੀਂ ਬਣੀ ਸਰਕਾਰ 'ਤੇ ਕਿਸਾਨਾਂ ਵਿਚਾਲੇ ਸਹਿਮਤੀ, ਸਰਕਾਰ ਵੱਲੋਂ ਦਿੱਤੇ ਪ੍ਰਸਤਾਵ ਨੂੰ ਠੋਕਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ