Farmers Protest: ਕਿਸਾਨ ਅੰਦੋਲਨ ਨੂੰ ਲੈਕੇ ਪੰਜਾਬ-ਕੇਂਦਰ ਵਿਚਾਲੇ ਆਰ-ਪਾਰ! ਗ੍ਰਹਿ ਮੰਤਰਾਲੇ ਦੇ ਅਲਰਟ ਤੋਂ ਬਾਅਦ ਪੰਜਾਬ ਸਰਕਾਰ ਨੇ ਦਿੱਤਾ ਆਹ ਜਵਾਬ
PM Kisan Yojana Installment Date: ਗ੍ਰਹਿ ਮੰਤਰਾਲੇ ਨੇ ਇਕ ਪੱਤਰ ਵਿਚ ਦਾਅਵਾ ਕੀਤਾ ਸੀ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਰਹੱਦ 'ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇ ਕੇ ਸਥਿਤੀ ਨੂੰ ਵਿਗਾੜ ਦਿੱਤਾ ਹੈ। ਇਸ 'ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਜਵਾਬ ਦਿੱਤਾ ਹੈ।
Punjab Government Reply To MHA: ਕਿਸਾਨ ਅੰਦੋਲਨ ਨੂੰ ਲੈ ਕੇ ਦਿੱਲੀ ਦੀ ਸਰਹੱਦ 'ਤੇ ਪੰਜਾਬ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਦੇ ਇਕੱਠੇ ਹੋਣ ਨੂੰ ਲੈ ਕੇ ਗ੍ਰਹਿ ਮੰਤਰਾਲੇ ਅਤੇ ਪੰਜਾਬ ਸਰਕਾਰ ਵਿਚਾਲੇ ਸ਼ਬਦੀ ਜੰਗ ਤੇਜ਼ ਹੋ ਗਈ ਹੈ। ਗ੍ਰਹਿ ਮੰਤਰਾਲੇ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦੇ ਦਾਅਵੇ ਨੂੰ ਸਿਰੇ ਤੋਂ ਨਕਾਰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ ਸੂਬੇ ਵਿੱਚ ਕਿਸਾਨ ਅੰਦੋਲਨ ਕਾਰਨ ਪੈਦਾ ਹੋਈ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਰਿਹਾ ਹੈ।
ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕੇਂਦਰੀ ਗ੍ਰਹਿ ਸਕੱਤਰ ਨੂੰ ਲਿਖੇ ਪੱਤਰ 'ਚ ਕਿਹਾ ਹੈ ਕਿ ਇਹ ਕਹਿਣਾ ਬਿਲਕੁਲ ਗਲਤ ਹੈ ਕਿ ਲੋਕ ਸ਼ੰਭੂ ਅਤੇ ਢਾਬੀ-ਗੁਜਰਾਂ ਸਰਹੱਦ 'ਤੇ ਪੰਜਾਬ ਸਰਕਾਰ ਦੀ ਇਜਾਜ਼ਤ ਨਾਲ ਹੀ ਇਕੱਠੇ ਹੋਏ ਹਨ।
ਅਨੁਰਾਗ ਵਰਮਾ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਦਿੱਲੀ ਵੱਲ ਮਾਰਚ ਕਰਨ ਵਾਲੇ ਕਿਸਾਨਾਂ ਨੂੰ ਆਪਣੇ ਸੰਘਰਸ਼ ਲਈ ਬਲ ਦੀ ਵਰਤੋਂ ਕਰਕੇ ਅੱਗੇ ਵਧਣ ਨਹੀਂ ਦਿੱਤਾ। ਕਿਸਾਨਾਂ ਨੂੰ ਰੋਕਣ ਕਰਕੇ ਪੰਜਾਬ ਤੇ ਹਰਿਆਣਾ ਸਰਹੱਦ 'ਤੇ ਲੋਕ ਇਕੱਠੇ ਹੋ ਗਏ। ਇਸ ਦੇ ਨਾਲ ਹੀ ਹਰਿਆਣਾ ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲੇ ਦਾਗਣ, ਰਬੜ ਦੀਆਂ ਗੋਲੀਆਂ ਅਤੇ ਬਲ ਦੀ ਵਰਤੋਂ ਕਰਕੇ 160 ਦੇ ਕਰੀਬ ਲੋਕ ਜ਼ਖਮੀ ਹੋਏ ਹਨ।
ਇਹ ਵੀ ਪੜ੍ਹੋ: Lok Sabha Election: ਕਾਂਗਰਸ ਤੇ ਆਪ ਵਿਚਾਲੇ ਹੋਈ ਸੀਟਾਂ ਦੀ ਵੰਡ ? ਜਾਣੋ ਕਿਵੇਂ ਹੋਇਆ ਸਮਝੌਤਾ
ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਸੰਜੀਦਾ ਢੰਗ ਨਾਲ ਕਾਨੂੰਨ ਵਿਵਸਥਾ ਬਣਾਈ ਰੱਖੀ ਹੈ। ਅਨੁਰਾਗ ਵਰਮਾ ਨੇ ਕਿਹਾ ਹੈ ਕਿ ਸਥਿਤੀ ਨੂੰ ਸ਼ਾਂਤ ਅਤੇ ਕਾਬੂ ਹੇਠ ਰੱਖਣ ਲਈ ਡੀਆਈਜੀ ਰੈਂਕ ਦੇ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਸਮੇਤ 2000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ।
ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਚਿੰਤਾ ਦਾ ਵਿਸ਼ਾ ਹੈ। ਮੰਤਰਾਲੇ ਨੇ ਕਿਹਾ ਸੀ ਕਿ ਵਿਰੋਧ ਦੀ ਆੜ ਵਿੱਚ ਇਦਾਂ ਲੱਗਦਾ ਹੈ ਕਿ ਗੁਆਂਢੀ ਰਾਜਾਂ ਵਿੱਚ ਅਸ਼ਾਂਤੀ ਅਤੇ ਅਰਾਜਕਤਾ ਫੈਲਾਉਣ ਦੇ ਇਰਾਦੇ ਨਾਲ ਸ਼ਰਾਰਤੀ ਅਨਸਰਾਂ ਅਤੇ ਕਾਨੂੰਨ ਤੋੜਨ ਵਾਲਿਆਂ ਨੂੰ ਪਥਰਾਅ ਕਰਨ, ਭੀੜ ਇਕੱਠੀ ਕਰਨ ਅਤੇ ਭਾਰੀ ਮਸ਼ੀਨਰੀ ਨੂੰ ਸਰਹੱਦ 'ਤੇ ਲਿਜਾਣ ਦੀ ਖੁੱਲ੍ਹ ਦਿੱਤੀ ਗਈ ਹੈ।
ਗ੍ਰਹਿ ਮੰਤਰਾਲੇ ਦੀਆਂ ਅੰਦਰੂਨੀ ਰਿਪੋਰਟਾਂ ਅਨੁਸਾਰ, ਰਾਜਪੁਰਾ-ਅੰਬਾਲਾ ਰੋਡ 'ਤੇ ਲਗਭਗ 14000 ਲੋਕਾਂ ਨੂੰ ਲਗਭਗ 1200 ਟਰੈਕਟਰ-ਟਰਾਲੀਆਂ, 300 ਕਾਰਾਂ, 10 ਮਿੰਨੀ-ਬੱਸਾਂ ਅਤੇ ਹੋਰ ਛੋਟੇ ਵਾਹਨਾਂ ਦੇ ਨਾਲ ਇਕੱਠੇ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ। ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ ਢਾਬੀ-ਗੁਜਰਾਂ ਸਰਹੱਦ 'ਤੇ ਕਰੀਬ 500 ਟਰੈਕਟਰ ਟਰਾਲੀਆਂ ਸਮੇਤ 4500 ਵਿਅਕਤੀਆਂ ਦੇ ਵਿਸ਼ਾਲ ਇਕੱਠ ਦੀ ਇਜਾਜ਼ਤ ਦਿੱਤੀ ਗਈ ਸੀ, ਜਿਸ 'ਤੇ ਗ੍ਰਹਿ ਮੰਤਰਾਲੇ ਨੇ ਨਾਰਾਜ਼ਗੀ ਪ੍ਰਗਟਾਈ ਹੈ।
ਇਹ ਵੀ ਪੜ੍ਹੋ: Farmers protest: ਖਨੌਰੀ ਸਰਹੱਦ 'ਤੇ ਮਨਜੀਤ ਸਿੰਘ ਨੂੰ ਕਿਸਾਨਾਂ ਨੇ ਦਿੱਤੀ ਸ਼ਰਧਾਂਜਲੀ, ਪਿਛਲੇ ਦਿਨੀਂ ਹੋਈ ਸੀ ਕਿਸਾਨ ਦੀ ਮੌਤ