Farmers Protest Postponed: 378 ਦਿਨਾਂ ਬਾਅਦ ਕਿਸਾਨਾਂ ਦੀ ਘਰ ਵਾਪਸੀ, ਧਰਨੇ ਵਾਲੀ ਥਾਂ ਤੋਂ ਟੈਂਟ ਪੁੱਟਣੇ ਸ਼ੁਰੂ
Farmers Protest Postponed: ਅੰਦੋਲਨ ਮੁਲਤਵੀ ਕਰਨ ਦੇ ਫੈਸਲੇ ਤੋਂ ਬਾਅਦ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਹੰਕਾਰੀ ਸਰਕਾਰ ਨੂੰ ਝੁਕਾ ਕੇ ਜਾ ਰਹੇ ਹਨ।
End of Farmers Protest: ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਮੁੱਦਿਆਂ 'ਤੇ ਸਹਿਮਤੀ ਪ੍ਰਗਟਾਉਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ 378 ਦਿਨਾਂ ਬਾਅਦ ਵੀਰਵਾਰ ਨੂੰ ਅੰਦੋਲਨ ਮੁਲਤਵੀ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਇਸ ਨੂੰ ਆਪਣੀ ਜਿੱਤ ਸਮਝ ਕੇ ਹੁਣ ਜਸ਼ਨ ਮਨਾ ਰਹੇ ਹਨ।
ਦਿੱਲੀ ਦੇ ਗਾਜ਼ੀਪੁਰ ਬਾਰਡਰ 'ਤੇ ਵੀਰਵਾਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਚ ਜ਼ਸ਼ਨ ਦਾ ਮਾਹੌਲ ਦੇਖਣ ਨੂੰ ਮਿਲਿਆ। ਕਿਸਾਨਾਂ ਨੇ ਇੱਕ-ਦੂਜੇ ਨੂੰ ਮਠਿਆਈਆਂ ਖਿਲਾ ਕੇ ਆਪਣੀ ਜਿੱਤ ਦਾ ਜਸ਼ਨ ਮਨਾਇਆ। ਇਸ ਦੌਰਾਨ ਕਈ ਕਿਸਾਨ ਆਪਣੇ ਟੈਂਟ ਪੁੱਟਦੇ ਵੀ ਦੇਖੇ ਗਏ। ਕਿਸਾਨਾਂ ਨੇ ਕਿਹਾ ਕਿ ਉਹ ਇਸ ਫੈਸਲੇ ਤੋਂ ਬਹੁਤ ਖੁਸ਼ ਹਨ ਤੇ ਹੁਣ ਆਪੋ-ਆਪਣੇ ਘਰਾਂ ਨੂੰ ਜਾਣ ਲਈ ਤਿਆਰ ਹਨ।
ਅਜੇ ਖ਼ਤਮ ਨਹੀਂ ਹੋਇਆ ਅੰਦੋਲਨ
ਅੰਦੋਲਨ ਮੁਲਤਵੀ ਕਰਨ ਦੇ ਫੈਸਲੇ ਤੋਂ ਬਾਅਦ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਹੰਕਾਰੀ ਸਰਕਾਰ ਨੂੰ ਝੁਕਾ ਕੇ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅੰਦੋਲਨ ਖ਼ਤਮ ਨਹੀਂ ਹੋਇਆ, ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਮੋਰਚਿਆਂ ਦਾ ਅੰਤ ਹੋ ਰਿਹਾ ਹੈ। 11 ਦਸੰਬਰ ਤੋਂ ਘਰ ਪਰਤਣਗੇ।
ਰਾਜੇਵਾਲ ਨੇ ਕਿਹਾ ਕਿ ਸਾਂਝਾ ਕਿਸਾਨ ਮੋਰਚਾ ਬਰਕਰਾਰ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੋਰਤੇ ਦੀ ਮੀਟਿੰਗ ਹਰ ਮਹੀਨੇ ਦੀ 15 ਤਰੀਕ ਨੂੰ ਹੋਵੇਗੀ। ਕਿਸਾਨਾਂ ਦੇ ਮੁੱਦੇ 'ਤੇ ਅੰਦੋਲਨ ਜਾਰੀ ਰਹੇਗਾ। ਨਾਲ ਹੀ ਚੋਣ ਮੈਦਾਨ 'ਚ ਉਤਰਨ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਮੋਰਚਾ ਚੋਣਾਂ ਨਹੀਂ ਲੜੇਗਾ।
ਆਜ਼ਾਦੀ ਤੋਂ ਬਾਅਦ ਦਾ ਸਭ ਤੋਂ ਵੱਡਾ ਅੰਦੋਲਨ
ਉਧਰ ਕਿਸਾਨ ਆਗੂ ਹਨਾਨ ਮੁੱਲਾ ਨੇ ਕਿਹਾ ਕਿ ਇਹ ਅੰਦੋਲਨ ਆਜ਼ਾਦੀ ਤੋਂ ਬਾਅਦ ਸਭ ਤੋਂ ਵੱਡਾ ਹੈ ਅਤੇ ਸਾਨੂੰ ਖੁਸ਼ੀ ਹੈ ਕਿ ਆਖਰਕਾਰ ਸਰਕਾਰ ਨੂੰ ਸੱਚਾਈ ਅੱਗੇ ਝੁਕਣਾ ਪਿਆ। ਉਨ੍ਹਾਂ ਕਿਹਾ ਕਿ ਇਹ ਸਭ ਤੋਂ ਸ਼ਾਂਤਮਈ ਅੰਦੋਲਨ ਸੀ। ਇਸ ਦੇ ਨਾਲ ਹੀ ਕਿਸਾਨ ਮੋਰਚੇ ਨੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਐਕਟ ਲਾਗੂ ਹੋਣ ਤੱਕ ਹਰ ਮਹੀਨੇ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 15 ਜਨਵਰੀ ਨੂੰ ਇੱਕ ਵਾਰ ਫਿਰ ਮੀਟਿੰਗ ਸੱਦੀ ਗਈ ਹੈ। ਪਰ ਜੇਕਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕੀਤੇ ਤਾਂ ਫਿਰ ਤੋਂ ਅੰਦੋਲਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Weather Updates: ਪੰਜਾਬ-ਹਰਿਆਣਾ 'ਚ ਪਾਰਾ 10 ਤੋਂ ਹੇਠਾਂ ਪਹੁੰਚਿਆ, ਪਹਾੜਾਂ ਨੇ ਵੀ ਲੋਕਾਂ ਨੂੰ ਠਾਰਿਆ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: