ਪੜਚੋਲ ਕਰੋ
Advertisement
Farmers Protest: ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਤੇ ਬੋਲਿਆ ਹਮਲਾ, ਕਿਹਾ- ਕਾਲੇ ਕਾਨੂੰਨਾਂ ਨੂੰ ਰੱਦ ਕਰਨੇ ਪੇਣਗੇ
ਰਾਹੁਲ ਗਾਂਧੀ ਨੇ ਕਿਹਾ ਕਿ ਸੱਚ ਦੀ ਲੜਾਈ ਲੜ ਰਹੇ ਕਿਸਾਨਾਂ ਨੂੰ ਦੁਨੀਆ ਦੀ ਕੋਈ ਵੀ ਸਰਕਾਰ ਨਹੀਂ ਰੋਕ ਸਕਦੀ। ਇਹ ਸਿਰਫ ਸ਼ੁਰੂਆਤ ਹੈ।
ਨਵੀਂ ਦਿੱਲੀ: ਰਾਹੁਲ ਗਾਂਧੀ ਨੇ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਲਈ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੀ ਕੋਈ ਵੀ ਸਰਕਾਰ ਸੱਚ ਦੀ ਲੜਾਈ ਲੜ ਰਹੇ ਕਿਸਾਨਾਂ ਨੂੰ ਨਹੀਂ ਰੋਕ ਸਕਦੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ ਅਤੇ ਕਾਲੇ ਕਾਨੂੰਨ ਨੂੰ ਵਾਪਸ ਲੈਣਾ ਪਏਗਾ।
ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, “ਪ੍ਰਧਾਨ ਮੰਤਰੀ ਨੂੰ ਯਾਦ ਰੱਖਣਾ ਚਾਹੀਦਾ ਸੀ ਕਿ ਜਦੋਂ ਵੀ ਹੰਕਾਰ ਸੱਚ ਨਾਲ ਟਕਰਾਇਆ ਹੈ ਤਾਂ ਉਹ ਹਾਰਿਆ ਹੈ। ਵਿਸ਼ਵ ਦੀ ਕੋਈ ਵੀ ਸਰਕਾਰ ਸੱਚ ਦੀ ਲੜਾਈ ਲੜ ਰਹੇ ਕਿਸਾਨਾਂ ਨੂੰ ਨਹੀਂ ਰੋਕ ਸਕਦੀ। ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ ਅਤੇ ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਪਏਗਾ। ਇਹ ਸਿਰਫ ਸ਼ੁਰੂਆਤ ਹੈ!"
ਇਸ ਦੌਰਾਨ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਨੇ ਕਿਹਾ, “ਕੇਂਦਰ ਸਰਕਾਰ ਹਮੇਸ਼ਾ ਗੱਲਬਾਤ ਲਈ ਤਿਆਰ ਰਹਿੰਦੀ ਹੈ। ਮੈਂ ਸਾਰੇ ਖੇਤੀਬਾੜੀ ਭਰਾਵਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਸਾਰੇ ਜਾਇਜ਼ ਮਸਲਿਆਂ ਲਈ ਸਿੱਧੇ ਤੌਰ ‘ਤੇ ਕੇਂਦਰ ਨਾਲ ਗੱਲ ਕਰਨ। ਅੰਦੋਲਨ ਇਸ ਦਾ ਢੰਗ ਨਹੀਂ ਹੈ। ਹੱਲ ਗੱਲਬਾਤ ਤੋਂ ਨਿਕਲੇਗਾ।” ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਕਿਹਾ ਹੈ ਕਿ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ਅਤੇ ਸ਼ਾਂਤਮਈ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ। ਇਹ ਕਦਮ ਸਿੰਧੂ ਬਾਰਡਰ 'ਤੇ ਪੁਲਿਸ ਅਤੇ ਵਿਰੋਧ ਕਰ ਰਹੇ ਕਿਸਾਨਾਂ ਦਰਮਿਆਨ ਹੋਈਆਂ ਝੜਪਾਂ ਵਿਚਕਾਰ ਚੁੱਕਿਆ ਗਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904PM को याद रखना चाहिए था जब-जब अहंकार सच्चाई से टकराता है, पराजित होता है। सच्चाई की लड़ाई लड़ रहे किसानों को दुनिया की कोई सरकार नहीं रोक सकती। मोदी सरकार को किसानों की माँगें माननी ही होंगी और काले क़ानून वापस लेने होंगे। ये तो बस शुरुआत है!#IamWithFarmers
— Rahul Gandhi (@RahulGandhi) November 27, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਚੰਡੀਗੜ੍ਹ
Advertisement