Farmers Protest: ਸਰਕਾਰ ਨੂੰ ਰਾਕੇਸ਼ ਟਿਕੈਤ ਦੀ ਦੋ ਟੁੱਕ, ਬਗੈਰ ਸ਼ਰਤ ਗੱਲ ਕਰਨ ਨੂੰ ਤਿਆਰ, ਪਰ ਮੰਗਾਂ ਪੂਰੀਆਂ ਨਾ ਹੋਣ ਤਕ ਜਾਰੀ ਰਹੇਗਾ ਅੰਦੋਲਨ
ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਏਬੀਪੀ ਨਿਊਜ਼ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੇਕਰ ਸਰਕਾਰ ਵੱਲੋਂ ਕੋਈ ਸ਼ਰਤ ਨਹੀਂ ਰੱਖੀ ਜਾਂਦੀ ਤਾਂ ਉਹ ਬਗੈਰ ਸ਼ਰਤ ਸਰਕਾਰ ਨਾਲ ਗੱਲ ਕਰਨ ਲਈ ਤਿਆਰ ਹਨ।
ਨਵੀਂ ਦਿੱਲੀ: ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਦਿੱਲੀ ਦੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਉਹ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹਨ।
ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਏਬੀਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਕੋਈ ਸ਼ਰਤ ਨਹੀਂ ਰੱਖੀ ਜਾਂਦੀ ਤਾਂ ਉਹ ਬਗੈਰ ਸ਼ਰਤ ਸਰਕਾਰ ਨਾਲ ਗੱਲ ਕਰਨ ਲਈ ਤਿਆਰ ਹਨ।
ਰਾਕੇਸ਼ ਟਿਕੈਤ ਨੇ ਕਿਹਾ, ‘ਅਸੀਂ ਅੱਠ ਮਹੀਨਿਆਂ ਤੋਂ ਸਰਕਾਰ ਦੀ ਭਾਲ ਕਰ ਰਹੇ ਹਾਂ। ਸਰਕਾਰ ਕਿੱਥੇ ਹੈ? 22 ਜਨਵਰੀ ਤੋਂ ਬਾਅਦ ਸਰਕਾਰ ਸਾਨੂੰ ਕਿਧਰੇ ਨਹੀਂ ਮਿਲੀ। ਸਰਕਾਰ ਗੱਲਬਾਤ ਲਈ ਸ਼ਰਤਾਂ ਕਿਉਂ ਬਣਾ ਰਹੀ ਹੈ?'
ਇੱਕ ਲੱਖ ਕਰੋੜ ਰੁਪਏ ਦੀ ਵਿੱਤੀ ਸਹੂਲਤਾਂ
ਦੱਸ ਦੇਈਏ ਕਿ ਇੱਕ ਦਿਨ ਪਹਿਲਾਂ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਸੀ ਕਿ ਖੇਤੀਬਾੜੀ ਪੈਦਾਵਾਰ ਮਾਰਕੀਟ ਕਮੇਟੀਆਂ (ਏਪੀਐਮਸੀ) ਹੁਣ ਮਾਰਕੀਟ ਸਮਰੱਥਾ ਵਧਾਉਣ ਅਤੇ ਵਧੀਆ ਸਹੂਲਤਾਂ ਦੇਣ ਲਈ ਇੱਕ ਲੱਖ ਕਰੋੜ ਰੁਪਏ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਫੰਡ ਤੋਂ ਵਿੱਤੀ ਸਹੂਲਤਾਂ ਲੈ ਸਕਣਗੀਆਂ। ਜਿਸ ਪ੍ਰਤੀ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਸਰਕਾਰ ਤੋਂ ਲੋਨ ਨਹੀਂ ਚਾਹੁੰਦੇ। ਅਸੀਂ ਫਸਲਾਂ ਦੀ ਕੀਮਤ ਚਾਹੁੰਦੇ ਹਾਂ। ਸਾਨੂੰ ਐਮਐਸਪੀ ਚਾਹੀਦਾ ਹੈ। ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਇਕ ਲੱਖ ਕਰੋੜ ਰੁਪਏ ਕਿੱਥੇ ਨਿਵੇਸ਼ ਕਰ ਰਹੀ ਹੈ।
ਸਰਕਾਰ ਦੀ ਲਗਾਤਾਰ ਮੰਗ ਹੈ ਕਿ ਕਿਸਾਨ ਅੰਦੋਲਨ ਨੂੰ ਖ਼ਤਮ ਕੀਤਾ ਜਾਵੇ। ਹਾਲਾਂਕਿ, ਕਿਸਾਨ ਆਪਣੇ ਅੰਦੋਲਨ 'ਤੇ ਅੜੇ ਹੋਏ ਹਨ। ਦੂਜੇ ਪਾਸੇ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੇ ਮਾਮਲੇ ‘ਤੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਅੰਦੋਲਨ ਖ਼ਤਮ ਨਹੀਂ ਹੋਵੇਗਾ। ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904