Rakesh Tikait on Farmers Protest: ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਕਿਸਾਨ ਅੰਦੋਲਨ ਦੇ ਖਤਮ ਹੋਣ ਦੀ ਚਰਚਾ ਜ਼ੋਰ ਫੜਦੀ ਜਾ ਰਹੀ ਹੈ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਆਇਆ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦੇ ਘਰ ਪਰਤਣ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਕੋਈ ਵੀ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਵਿਰੁੱਧ ਕੇਸ ਵਾਪਸ ਲਏ ਬਿਨਾਂ ਇੱਥੋਂ ਨਹੀਂ ਜਾਵੇਗਾ। ਸਾਡੀ 4 ਦਸੰਬਰ ਨੂੰ ਮੀਟਿੰਗ ਹੈ।
ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਨੂੰ ਸੰਸਦ ਦਾ ਇਤਿਹਾਸਕ ਦਿਨ ਰਿਹਾ ਕਿਉਂਕਿ ਸੰਸਦ ਦੇ ਦੋਵਾਂ ਸਦਨਾਂ ਨੇ ਵਿਵਾਦਿਤ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਸੀ। ਕਾਨੂੰਨਾਂ ਨੂੰ ਵਾਪਸ ਲੈਣ ਨਾਲ ਸਬੰਧਤ ਬਿੱਲ ਦੋਵਾਂ ਸਦਨਾਂ ਵਿੱਚ ਪਾਸ ਕੀਤਾ ਗਿਆ। ਬਿੱਲ ਨੂੰ ਦੋਵਾਂ ਸਦਨਾਂ ਵਿੱਚ ਆਵਾਜ਼ੀ ਵੋਟ ਨਾਲ ਪਾਸ ਕੀਤਾ ਗਿਆ। ਹੁਣ ਬਿੱਲ 'ਤੇ ਰਾਸ਼ਟਰਪਤੀ ਦੇ ਦਸਤਖਤ ਤੋਂ ਬਾਅਦ ਤਿੰਨੋਂ ਖੇਤੀ ਕਾਨੂੰਨ ਰੱਦ ਹੋ ਜਾਣਗੇ।
ਕਿਸਾਨ ਜਥੇਬੰਦੀਆਂ ਸਿਰਫ਼ ਐਲਾਨਾਂ ਨੂੰ ਮੰਨਣ ਲਈ ਤਿਆਰ ਨਹੀਂ
ਖੇਤੀ ਕਾਨੂੰਨ ਦੀ ਵਾਪਸੀ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਜਾਰੀ ਰਹੇਗਾ ਜਾਂ ਉਹ ਘਰ ਵਾਪਸੀ ਕਰਨਗੇ, ਇਸ ਦਾ ਅਜੇ ਫੈਸਲਾ ਨਹੀਂ ਹੋਇਆ ਹੈ। ਦੱਸ ਦਈਏ ਕਿ ਕਰੀਬ 10 ਦਿਨ ਪਹਿਲਾਂ ਪੀਐਮ ਮੋਦੀ ਨੇ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕਿਹਾ ਸੀ ਕਿ ਅਸੀਂ ਸੰਸਦ ਤੋਂ ਬਿੱਲ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਤਕ ਉਡੀਕ ਕਰਾਂਗੇ। ਖੇਤੀ ਕਾਨੂੰਨ ਦੀ ਵਾਪਸੀ ਦੇ ਐਲਾਨ ਦੇ ਨਾਲ ਹੀ ਪੀਐਮ ਮੋਦੀ ਨੇ ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਲਈ ਕਮੇਟੀ ਬਣਾਉਣ ਦੀ ਗੱਲ ਕਹੀ ਹੈ ਪਰ ਕਿਸਾਨ ਜਥੇਬੰਦੀਆਂ ਸਿਰਫ਼ ਇਸ ਐਲਾਨ ਨੂੰ ਮੰਨਣ ਲਈ ਤਿਆਰ ਨਹੀਂ ਹਨ।
ਸੰਯੁਕਤ ਕਿਸਾਨ ਮੋਰਚਾ (SKM) ਦੀ ਇਕ ਅਹਿਮ ਮੀਟਿੰਗ ਬੁੱਧਵਾਰ ਯਾਨੀ 1 ਦਸੰਬਰ ਨੂੰ ਹੋਵੇਗੀ ਕਿ ਕੀ ਕਿਸਾਨ ਆਪਣਾ ਅੰਦੋਲਨ ਜਾਰੀ ਰੱਖਣਗੇ ਜਾਂ ਘਰ ਪਰਤਣ ਦਾ ਫੈਸਲਾ ਕਰਨਗੇ। ਹਾਲਾਂਕਿ, ਰਾਕੇਸ਼ ਟਿਕੈਤ ਵਰਗੇ ਵੱਡੇ ਕਿਸਾਨ ਨੇਤਾ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ:Farmer Protest : ਗੁਰਨਾਮ ਸਿੰਘ ਚੜੂਨੀ ਦਾ ਐਲਾਨ- ਜਾਰੀ ਰਹੇਗਾ ਅੰਦੋਲਨ, ਇਨ੍ਹਾਂ ਤਿੰਨ ਮੰਗਾਂ ਨੂੰ ਸਵੀਕਾਰ ਕਰੇ ਸਰਕਾਰ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904