Farmers Protest: ਸਿੱਖ ਫਾਰ ਜਸਟਿਸ ਵੱਲੋਂ ਕਿਸਾਨਾਂ ਦੇ ਸੰਸਦ ਮਾਰਚ ਨੂੰ ਲੈ ਕੇ ਦਿੱਲੀ ਪੁਲਿਸ ਨੂੰ ਧਮਕੀ
ਖਾਲਿਸਤਾਨ ਪੱਖੀ ਸੰਗਠਨ ਸਿੱਖ ਫਾਰ ਜਸਟਿਸ (ਐਸਐਫਜੇ) ਨੇ ਦਿੱਲੀ ਪੁਲਿਸ ਨੂੰ ਧਮਕੀ ਦਿੰਦਿਆ ਕਿਹਾ ਕਿ ਨਤੀਜੇ ਮਾੜੇ ਹੋਣਗੇ, ਜੇਕਰ ਪੁਲਿਸ ਨੇ ਕਿਸਾਨਾਂ ਨੂੰ ਸੰਸਦ ਵੱਲ ਜਾਣੋਂ ਰੋਕਿਆ।
ਨਵੀਂ ਦਿੱਲੀ: ਪਾਬੰਦੀਸ਼ੁਦਾ ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ (Sikhs for Justice) ਨੇ ਦਿੱਲੀ ਪੁਲਿਸ ਨੂੰ ਕਿਸਾਨਾਂ ਦੇ ਅੰਦੋਲਨ ਤੋਂ ਦੂਰ ਰਹਿਣ ਦੀ ਧਮਕੀ ਦਿੱਤੀ ਹੈ। ਐਸਐਫਜੇ ਨੇ ਇੱਕ ਆਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਕਿਸਾਨ 22 ਜੁਲਾਈ ਨੂੰ ਸੰਸਦ ਵੱਲ ਜਾ ਰਹੇ ਹਨ। ਜੇ ਦਿੱਲੀ ਪੁਲਿਸ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦੀ ਹੈ, ਤਾਂ ਨਤੀਜਾ ਮਾੜਾ ਹੋਵੇਗਾ।
ਗੁਰਪਤਵੰਤ ਸਿੰਘ ਪੰਨੂੰ ਨੇ ਆਡੀਓ ਜਾਰੀ
ਸਿੱਖ ਫਾਰ ਜਸਟਿਸ ਦੇ ਨੇਤਾ ਗੁਰਪਤਵੰਤ ਸਿੰਘ ਪੰਨੂੰ ਨੇ ਜਾਰੀ ਆਡੀਓ ਵਿੱਚ ਕਿਹਾ ਹੈ ਕਿ 40 ਪ੍ਰਤੀਸ਼ਤ ਅਪਰਾਧੀ ਸੰਸਦ ਵਿੱਚ ਬੈਠੇ ਹਨ। ਪੰਜਾਬ ਦੇ ਕਿਸਾਨ ਹੁਣ 22 ਜੁਲਾਈ ਨੂੰ ਆਪਣੇ ਹੱਕ ਲੈਣ ਲਈ ਉੱਥੇ ਜਾ ਰਹੇ ਹਨ। ਪੁਲਿਸ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕਰੇਗੀ ਤਾਂ ਨਤੀਜਾ ਮਾੜਾ ਹੋਵੇਗਾ।
ਇਸ ਤੋਂ ਪਹਿਲਾਂ ਵੀ ਗੁਰਪਤਵੰਤ ਸਿੰਘ ਪੰਨੂੰ ਨੇ ਵੀਡੀਓ ਜਾਰੀ ਕੀਤਾ ਸੀ ਜਿਸ ਵਿੱਚ ਉਹ 22 ਜੁਲਾਈ ਨੂੰ ਕਿਸਾਨਾਂ ਨੂੰ ਸੰਸਦ 'ਤੇ ਕਬਜ਼ਾ ਕਰਨ ਲਈ ਉਕਸਾਉਂਦਾ ਦਿਖਾਈ ਦੇ ਰਿਹਾ ਹੈ। ਉਸ ਵੀਡੀਓ ਵਿੱਚ ਉਹ ਪੰਜਾਬ ਦੇ ਕਿਸਾਨਾਂ ਨੂੰ ਕਹਿ ਰਿਹਾ ਸੀ ਕਿ ਭਾਰਤ ਦੇ ਟੁਕੜੇ ਕਰ ਦੇਵਾਂਗੇ, ਤਿਰੰਗੇ ਨੂੰ ਜੜੋਂ ਉਖਾੜ ਦਿੱਤਾ ਜਾਵੇ ਤੇ ਸਿੱਖਾਂ ਲਈ ਵੱਖਰਾ ਖਾਲਿਸਤਾਨ ਬਣਾਇਆ ਜਾਵੇ।
ਦੱਸ ਦੇਈਏ ਕਿ ਸੰਸਦ ਦਾ ਮੌਨਸੂਨ ਸੈਸ਼ਨ ਸੋਮਵਾਰ ਤੋਂ ਦਿੱਲੀ ਵਿੱਚ ਸ਼ੁਰੂ ਹੋ ਗਿਆ ਹੈ। ਇਸ ਸੈਸ਼ਨ ਦੌਰਾਨ ਕਿਸਾਨ 22 ਜੁਲਾਈ ਨੂੰ ਸੰਸਦ ਨੇੜੇ ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ ਦੀ ਤਿਆਰੀ ਕਰ ਰਹੇ ਹਨ। ਹਾਲਾਂਕਿ, ਦਿੱਲੀ ਪੁਲਿਸ ਨੇ ਇਸ ਪ੍ਰਦਰਸ਼ਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਸਿੱਖਸ ਫਾਰ ਜਸਟਿਸ ਇਸ ਮੁੱਦੇ ਨੂੰ ਪੰਜਾਬ ਦੇ ਕਿਸਾਨਾਂ ਦੀ ਹੋਂਦ ਨਾਲ ਜੋੜ ਕੇ ਹਿੰਸਾ ਭੜਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਖੁਫੀਆ ਏਜੰਸੀਆਂ ਅਲਰਟ 'ਤੇ
ਗੁਰਪਤਵੰਤ ਸਿੰਘ ਪੰਨੂੰ ਦੇ ਲਗਾਤਾਰ ਦੋ ਭੜਕਾਊ ਮੈਸੇਜ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਪੁਲਿਸ ਅਲਰਟ ਹੋ ਗਈ ਹੈ। ਹੋਰ ਕੇਂਦਰੀ ਏਜੰਸੀਆਂ ਦੇ ਨਾਲ ਉਹ 22 ਜੁਲਾਈ ਲਈ ਸੁਰੱਖਿਆ ਪ੍ਰਬੰਧਾਂ ਵਿੱਚ ਰੁੱਝੀ ਹੋਈ ਹੈ। ਉਹ ਖ਼ੁਦ ਪੁਲਿਸ ਕਮਿਸ਼ਨਰ ਬਾਲਾਜੀ ਸ੍ਰੀਵਾਸਤਵ ਸਮੇਤ ਏਜੰਸੀਆਂ ਨਾਲ ਤਾਲਮੇਲ ਕਰ ਰਹੇ ਹਨ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਵੱਲੋਂ ਵੀ ਤਿਆਰੀਆਂ ਤੇ ਸਥਿਤੀ ਬਾਰੇ ਲਗਾਤਾਰ ਅਪਡੇਟ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: 'ਸਿਲਸਿਲਾ ਸਿਡਨਾਜ਼ ਕਾ' 'ਚ ਨਜ਼ਰ ਆਏਗੀ Shehnaaz-sidharth ਦੀ ਜੋੜੀ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904