ਨਵੀਂ ਦਿੱਲੀ: ਪੰਜਾਬ ਅਤੇ ਹਰਿਆਣਾ ਦੇ ਕਿਸਾਨ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਸਭ ਤੋਂ ਵੱਧ ਰੋਸ ਭੱਖਦਾ ਨਜ਼ਰ ਆ ਰਿਹਾ ਹੈ। ਆਪਣੀਆਂ ਮੰਗਾਂ ਲਈ ਦਿੱਲੀ ਚਲੋ ਮਾਰਚ ਕਰ ਰਹੇ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਦਿੱਲੀ-ਹਰਿਆਣਾ ਸਰਹੱਦ ‘ਤੇ ਪ੍ਰਸ਼ਾਸਨ ਨਾਲ ਸਾਹਮਣਾ ਹੋਇਆ, ਜਿਸ ‘ਤੇ ਵੀ ਕਾਫੀ ਹੰਗਾਮਾ ਵੇਖਣ ਨੂੰ ਮਿਲਿਆ।

ਜਾਣੋ ਹੁਣ ਤਕ ਦੀਆਂ ਮੁੱਖ ਗੱਲਾਂ:

ਸਿੰਘੂ ਸਰਹੱਦ 'ਤੇ ਵੀ ਕਿਸਾਨਾਂ ਦਾ ਪ੍ਰਦਰਸ਼ਨ: ਕਿਸਾਨਾਂ ਦੇ ਪੱਦਰਸ਼ਨ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਸਰਕਾਰ ਨੇ ਉਨ੍ਹਾਂ ਨੂੰ ਦਿੱਲੀ ਆਉਣ ਦੀ ਇਜਾਜ਼ਤ ਦਿੱਤੀ ਅਤੇ ਬੁਰਾੜੀ ਦੇ ਨਿਰੰਕਾਰੀ ਸਮਾਗਮ ਗਰਾਉਂਡ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਗੱਲ ਕਹੀ। ਹਾਲਾਂਕਿ, ਪੰਜਾਬ ਤੋਂ ਦਿੱਲੀ ਜਾਣ ਵਾਲੀ ਮੁੱਖ ਸੜਕ 'ਤੇ ਸਿੰਘੂ ਸਰਹੱਦ 'ਤੇ ਕਿਸਾਨਾਂ ਦੀ ਇੱਕ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਉਹ ਉੱਥੋਂ ਨਹੀਂ ਹਟਣਗੇ ਅਤੇ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ।

ਇਜਾਜ਼ਤ ਮਗਰੋਂ ਬੁਰਾੜੀ ਮੈਦਾਨ 'ਤੇ ਇਕੱਠਾ ਹੋਏ ਕਿਸਾਨ: ਅੰਦੋਲਨਕਾਰੀ ਕਿਸਾਨ ਆਪਣੀਆਂ ਮੰਗਾਂ ਕੇਂਦਰ ਸਰਕਾਰ ਕੋਲ ਲਿਜਾਣ ਲਈ ਦਿੱਲੀ ਪਹੁੰਚ ਰਹੇ ਹਨ। ਪੁਲਿਸ ਦੀ ਇਜਾਜ਼ਤ ਤੋਂ ਬਾਅਦ ਦਿੱਲੀ-ਹਰਿਆਣਾ ਦੀਆਂ ਸਰਹੱਦਾਂ ਖੋਲ੍ਹ ਦਿੱਤੀਆਂ, ਜਿਸ ਤੋਂ ਬਾਅਦ ਕਿਸਾਨ ਦਿੱਲੀ ਵਿੱਚ ਦਾਖਲ ਹੋਏ।

ਸਰਕਾਰ ਨੇ ਗੱਲਬਾਤ ਲਈ ਦਿੱਤਾ ਪ੍ਰਸਤਾਵ: ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਨੇ ਟਵੀਟ ਕੀਤਾ ਕਿ ਕੇਂਦਰ ਸਰਕਾਰ ਹਮੇਸ਼ਾ ਗੱਲਬਾਤ ਲਈ ਤਿਆਰ ਰਹਿੰਦੀ ਹੈ। ਮੈਂ ਸਾਰੇ ਖੇਤੀਬਾੜੀ ਭਰਾਵਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਸਾਰੇ ਜਾਇਜ਼ ਮਸਲਿਆਂ ਲਈ ਸਿੱਧੇ ਤੌਰ 'ਤੇ ਕੇਂਦਰ ਨਾਲ ਗੱਲ ਕਰਨ। ਖੱਟਰ ਤੋਂ ਇਲਾਵਾ ਸ਼ੁੱਕਰਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਦਾ ਰਾਹ ਛੱਡਣ ਲਈ ਕਿਹਾ।

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ 'ਤੇ ਸਾਧਿਆ ਨਿਸ਼ਾਨਾ: ਰਾਹੁਲ ਗਾਂਧੀ ਨੇ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਲਈ ਕੇਂਦਰ ਸਰਕਾਰ ਨੂੰ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਦੁਨੀਆ ਦੀ ਕੋਈ ਵੀ ਸਰਕਾਰ ਸੱਚ ਦੀ ਲੜਾਈ ਲੜ ਰਹੇ ਕਿਸਾਨਾਂ ਨੂੰ ਨਹੀਂ ਰੋਕ ਸਕਦੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ ਤੇ ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਪਏਗਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904