ਪੜਚੋਲ ਕਰੋ

ਇੰਝ ਹੋਏਗਾ ਕਿਸਾਨ ਅੰਦੋਲਨ ਖਤਮ? ਬੀਜੇਪੀ ਦੀ ਸਹਿਯੋਗੀ ਜੇਡੀਯੂ ਨੇ ਦਿੱਤਾ ਨਵਾਂ ਫਾਰਮੂਲਾ

ਬੀਜੇਪੀ ਦੇ ਸਹਿਯੋਗੀ ਜਨਤਾ ਦਲ ਯੂਨਾਈਟਿਡ (ਜੇਡੀਯੂ) ਦੇ ਕੌਮੀ ਜਨਰਲ ਸਕੱਤਰ ਕੇਸੀ ਤਿਆਗੀ ਨੇ ਇਨ੍ਹਾਂ ਕਾਨੂੰਨਾਂ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਤੇ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਸੰਵਿਧਾਨਕ ਅਧਿਕਾਰ ਬਣਾਉਣ ਦਾ ਫ਼ਾਰਮੂਲਾ ਸੁਝਾਅ ਵਿੱਚ ਦਿੱਤਾ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਕਿਸਾਨਾਂ ਵਿਚਾਲੇ ਪੇਚਾ ਜਾਰੀ ਹੈ। ਕਿਸਾਨ ਦੋ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਹਨ। ਦੋਵਾਂ ਧਿਰਾਂ ਵਿਚਾਲੇ 11 ਗੇੜ੍ਹ ਦੀ ਮੀਟਿੰਗ ਮਗਰੋਂ ਵੀ ਨਤੀਜਾ ਬੇਸਿੱਟਾ ਹੀ ਹੈ। ਇਸ ਦੌਰਾਨ ਬੀਜੇਪੀ ਦੇ ਸਹਿਯੋਗੀ ਜਨਤਾ ਦਲ ਯੂਨਾਈਟਿਡ (ਜੇਡੀਯੂ) ਦੇ ਕੌਮੀ ਜਨਰਲ ਸਕੱਤਰ ਕੇਸੀ ਤਿਆਗੀ ਨੇ ਇਨ੍ਹਾਂ ਕਾਨੂੰਨਾਂ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਤੇ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਸੰਵਿਧਾਨਕ ਅਧਿਕਾਰ ਬਣਾਉਣ ਦਾ ਫ਼ਾਰਮੂਲਾ ਸੁਝਾਅ ਵਿੱਚ ਦਿੱਤਾ ਹੈ। ਸਰਕਾਰ ਤੇ ਕਿਸਾਨਾਂ ਵਿਚਾਲੇ ਪੇਚ ਕਿਵੇਂ ਸੁਲਝੇਗਾ? ਤਿਆਗੀ ਨੇ ਕਿਹਾ, "ਨਾ ਹੀ ਸਰਕਾਰ ਤੇ ਨਾ ਹੀ ਕਿਸਾਨ ਸੰਗਠਨਾਂ ਨੂੰ ਆਪਣੇ ਵੱਕਾਰ ਦਾ ਸਵਾਲ ਬਣਾਉਣਾ ਚਾਹੀਦਾ ਹੈ। ਜਦੋਂ ਦੋਵੇਂ ਵੱਕਾਰ ਦਾ ਸਵਾਲ ਨਹੀਂ ਬਣਾਉਂਦੇ, ਤਾਂ ਹੀ ਰਸਤਾ ਨਿਕਲੇਗਾ। ਫਿਲਹਾਲ ਗੱਲਬਾਤ ਖ਼ਤਮ ਹੋ ਚੁੱਕੀ ਹੈ ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਪੇਸ਼ ਪ੍ਰਸਤਾਵਾਂ ਤੇ ਕਿਸਾਨ ਸੰਗਠਨਾਂ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਡੇਢ ਸਾਲ ਲਈ ਕਾਨੂੰਨਾਂ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਹੈ ਜੋ ਸਵਾਗਤਯੋਗ ਕਦਮ ਹੈ। ਸਰਕਾਰ ਐਮਐਸਪੀ ਨੂੰ ਲਿਖਤੀ ਭਰੋਸਾ ਦੇਣ ਲਈ ਵੀ ਤਿਆਰ ਹੈ। ਮੇਰਾ ਸੁਝਾਅ ਹੈ ਕਿ ਤਿੰਨੇ ਕਾਨੂੰਨਾਂ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤਾ ਜਾਣਾ ਚਾਹੀਦਾ ਹੈ ਤੇ ਐਮਐਸਪੀ ਨੂੰ ਕਿਸਾਨਾਂ ਦਾ ਸੰਵਿਧਾਨਕ ਅਧਿਕਾਰ ਬਣਾਉਣਾ ਚਾਹੀਦਾ ਹੈ। ਸਾਨੂੰ ਉਮੀਦ ਹੈ ਕਿ ਦੋਵੇਂ ਧਿਰ ਇਸ ਨੂੰ ਸਵੀਕਾਰ ਕਰਨਗੀਆਂ।" ਕਿਸਾਨ ਕਾਨੂੰਨ ਰੱਦ ਕਰਵਾਉਣ 'ਤੇ ਅੜੇ, ਸਰਕਾਰ ਪਿੱਛੇ ਹਟਣ ਨੂੰ ਨਹੀਂ ਤਿਆਰ ਤਿਆਗੀ ਨੇ ਅੱਗੇ ਕਿਹਾ, "ਸਾਡਾ ਮੰਨਣਾ ਹੈ ਕਿ ਜੇ ਸਰਕਾਰ ਇਹ ਪ੍ਰਸਤਾਵ ਕਿਸਾਨ ਜਥੇਬੰਦੀਆਂ ਅੱਗੇ ਪੇਸ਼ ਕਰਦੀ ਹੈ ਤਾਂ ਕਿਸਾਨਾਂ ਨੂੰ ਇਸ ਨੂੰ ਸਵੀਕਾਰ ਕਰਨ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ। ਦੋਵਾਂ ਧਿਰਾਂ ਨੂੰ ਸਖ਼ਤ ਰਵੱਈਆ ਨਹੀਂ ਅਪਣਾਉਣਾ ਚਾਹੀਦਾ। ਇਹ ਸਿਰਫ ਸ਼ਾਂਤਮਈ ਢੰਗ ਤੇ ਸੰਵਾਦ ਨਾਲ ਹੱਲ ਕੀਤਾ ਜਾ ਸਕਦਾ ਹੈ। ਵੈਸੇ ਵੀ, ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਅੱਤਲ ਰੱਖਣ ਲਈ ਤਿਆਰ ਹੈ। ਫਿਰ ਇਸ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਵਿੱਚ ਕੀ ਮੁਸ਼ਕਲ ਹੈ?" MSP ਨੂੰ ਸੰਵਿਧਾਨਕ ਅਧਿਕਾਰ ਬਣਾਉਣ ਕਿੰਨਾ ਸੰਭਵ? ਇਸ ਤੇ ਤਿਆਗੀ ਦਾ ਕਹਿਣਾ ਹੈ, "ਐਮਐਸਪੀ ਨੂੰ ਕਾਨੂੰਨ ਬਣਾਉਣ ਦੀ ਮੰਗ ਬਿਲਕੁਲ ਜਾਇਜ਼ ਹੈ। ਇਸ ਵਿੱਚ ਕੁਝ ਵੀ ਗਲਤ ਨਹੀਂ। ਇੱਥੇ ਸਰਕਾਰੀ ਖਰੀਦ ਹੈ, ਪਰ ਇਸ ਤੋਂ ਬਾਹਰ ਸਰਕਾਰ ਵੱਲੋਂ ਐਲਾਨੀ ਗਈ ਐਮਐਸਪੀ ਕਿਸਾਨਾਂ ਨੂੰ ਨਹੀਂ ਮਿਲਦੀ। ਇਸ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget