ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਹਜ਼ਾਰਾਂ ਦੀ ਤਾਦਾਦ 'ਚ ਦਿੱਲੀ ਤੇ ਇਸ ਦੀਆਂ ਸਰਹੱਦਾਂ ਦੇ ਆਸਪਾਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੱਜ 43ਵਾਂ ਦਿਨ ਹੈ। 8 ਜਨਵਰੀ ਨੂੰ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਅੱਠਵੇਂ ਦੌਰ ਦੀ ਗੱਲਬਾਤ ਹੋਣੀ ਹੈ। ਪਰ ਉਸ ਤੋਂ ਪਹਿਲਾਂ ਸਰਕਾਰ 'ਤੇ ਦਬਾਅ ਬਣਾਉਣ ਲਈ ਕਿਸਾਨ ਵੀਰਵਾਰ ਯਾਨੀ ਅੱਜ ਆਪਣਾ ਸ਼ਕਤੀ ਪ੍ਰਦਰਸ਼ਨ ਕਰਨ ਜਾ ਰਹੇ ਹਨ।
ਕਿਸਾਨਾਂ ਅੱਜ ਸਵੇਰ 11 ਵਜੇ ਸਿੰਘੂ, ਟਿੱਕਰੀ, ਗਾਜੀਪੁਰ ਤੇ ਸ਼ਾਹਜਹਾਂਪੁਰ ਤੋਂ ਕੁੰਢਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ਲਈ ਟ੍ਰੈਕਟਰ ਮਾਰਚ ਕੱਢਣਗੇ। ਪ੍ਰਦਰਸ਼ਨਕਾਰੀ ਕਿਸਾਨਾਂ ਤੇ ਤਿੰਨ ਕੇਂਦਰੀ ਮੰਤਰੀਆਂ ਦੇ ਵਿਚ ਇਸ ਤੋਂ ਪਹਿਲਾਂ 4 ਜਨਵਰੀ ਨੂੰ ਅੱਠਵੇਂ ਦੌਰ ਦੀ ਹੋਈ ਵਾਰਤਾ ਬੇਨਤੀਜਾ ਰਹੀ ਸੀ। ਕਿਸਾਨ ਜਥੇਬੰਦੀਆਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਅ ਜਾਣ ਦੀ ਆਪਣੀ ਮੰਗ 'ਤੇ ਅੜੇ ਹੋਏ ਹਨ। ਉੱਥੇ ਹੀ ਸਰਕਾਰ ਲਗਾਤਾਰ ਤਿੰਨ ਨਵੇਂ ਕਾਨੂੰਨਾਂ ਦੇ ਫਾਇਦੇ ਗਿਣਾਉਣ 'ਚ ਲੱਗੀ ਹੋਈ ਹੈ।
ਇਸ ਤੋਂ ਪਹਿਲਾਂ, ਸੱਤਵੇਂ ਦੌਰ ਦੀ ਕਿਸਾਨ ਜਥੇਬੰਦੀਆਂ ਦੇ ਨਾਲ ਗੱਲਬਾਤ ਤੋਂ ਬਾਅਦ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ 8 ਜਨਵਰੀ ਨੂੰ ਆਉਣ ਵਾਲੀ ਬੈਠਕ 'ਚ ਹੱਲ ਨਿੱਕਲੇਗਾ, ਪਰ ਤਾੜੀ ਦੋਵਾਂ ਹੱਥਾਂ ਨਾਲ ਵੱਜਦੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ