Farmers Protest at Jantar Mantar: ਜੰਤਰ ਮੰਤਰ ਤੋਂ ਸੰਸਦ ਤੱਕ ਕਿਸਾਨਾਂ ਦਾ ਬੋਲਬਾਲਾ, ਚੱਪੇ-ਚੱਪੇ 'ਤੇ ਸੁਰੱਖਿਆ ਦਸਤੇ
ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਰਾਹੁਲ ਗਾਂਧੀ ਦੀ ਹਾਜ਼ਰੀ ਵਿੱਚ ਕਾਂਗਰਸ ਸਾਂਸਦਾਂ ਨੇ ਸੰਸਦ ਦੇ ਅਹਾਤੇ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਸਾਹਮਣੇ ਪ੍ਰਦਰਸ਼ਨ ਕੀਤਾ।
ਨਵੀਂ ਦਿੱਲੀ: ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਕੇਂਦਰੀ ਦਿੱਲੀ ਦੇ ਜੰਤਰ-ਮੰਤਰ ਵਿਖੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਜੰਤਰ-ਮੰਤਰ ਸੰਸਦ ਭਵਨ ਤੋਂ ਕੁਝ ਮੀਟਰ ਦੀ ਦੂਰੀ ‘ਤੇ ਹੈ। ਦੂਜੇ ਪਾਸੇ ਰਾਹੁਲ ਗਾਂਧੀ ਦੀ ਹਾਜ਼ਰੀ ਵਿੱਚ ਕਾਂਗਰਸ ਸਾਂਸਦਾਂ ਨੇ ਸੰਸਦ ਦੇ ਅਹਾਤੇ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ ਕੀਤਾ।
ਜੰਤਰ-ਮੰਤਰ ਪਹੁੰਚੇ 200 ਕਿਸਾਨ
ਜੰਤਰ-ਮੰਤਰ ਵਿਖੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲਿਸ ਤੇ ਅਰਧ ਸੈਨਿਕ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪੁਲਿਸ ਸੁਰੱਖਿਆ ਵਾਲੇ 200 ਕਿਸਾਨਾਂ ਦਾ ਸਮੂਹ ਬੱਸਾਂ ਵਿੱਚ ਸਿੰਘੂ ਸਰਹੱਦ ਤੋਂ ਜੰਤਰ-ਮੰਤਰ ਪਹੁੰਚ ਗਿਆ ਹੈ। ਇਸ ਸਾਲ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਅਧਿਕਾਰੀਆਂ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਹੈ।
ਰਾਹੁਲ ਦੀ ਅਗਵਾਈ ਵਿੱਚ ਕਾਂਗਰਸੀਆਂ ਦਾ ਪ੍ਰਦਰਸ਼ਨ
ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਸਾਂਸਦਾਂ ਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਸੰਸਦ ਭਵਨ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ। ਸੰਸਦ ਭਵਨ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਕੀਤੇ ਗਏ।
ਇਸ ਪ੍ਰਦਰਸ਼ਨ ਵਿੱਚ ਰਾਹੁਲ ਗਾਂਧੀ ਤੋਂ ਇਲਾਵਾ ਲੋਕ ਸਭਾ ਵਿੱਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਗੌਰਵ ਗੋਗੋਈ, ਰਵਨੀਤ ਬਿੱਟੂ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਕਈ ਸੰਸਦ ਮੈਂਬਰ ਇਸ ਧਰਨੇ ਵਿੱਚ ਸ਼ਾਮਲ ਹੋਏ। ਕਾਂਗਰਸ ਦੇ ਸੰਸਦ ਮੈਂਬਰਾਂ ਨੇ ‘ਕਾਲੇ ਕਾਨੂੰਨਾਂ ਨੂੰ ਵਾਪਸ ਲਓ’ ਅਤੇ ‘ਪ੍ਰਧਾਨ ਮੰਤਰੀ ਨਿਆ ਕਾਰੋ’ ਦੇ ਨਾਅਰੇ ਲਗਾਏ।
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ, ‘ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ। ਨਰਿੰਦਰ ਸਿੰਘ ਤੋਮਰ ਨੇ ਇਹ ਬਿਆਨ ਦਿੱਤਾ ਹੈ ਕਿ ਅਸੀਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਾਂ, ਬੱਸ ਤਿੰਨ ਕਾਨੂੰਨਾਂ ਨੂੰ ਵਾਪਸ ਲੈਣ ਦੀ ਗੱਲ ਨਾ ਕਰੋ। ਫੇਰ ਕੀ ਗੱਲ ਕਰੀਏ? ਸਰਕਾਰ ਨੇ ਕੀ ਕਿਹਾ ਹੈ? ”
ਵਿਰੋਧ ਪ੍ਰਦਰਸ਼ਨਾਂ ਬਾਰੇ ਨਕਵੀ ਦਾ ਬਿਆਨ
ਵਿਰੋਧ ਪ੍ਰਦਰਸ਼ਨ ਬਾਰੇ ਕੇਂਦਰੀ ਮੰਤਰੀ ਅਤੇ ਭਾਜਪਾ ਸੰਸਦ ਮੁਖਤਾਰ ਅੱਬਾਸ ਨਕਵੀ ਨੇ ਕਿਹਾ, "ਮੁੱਦਿਆਂ, ਤੱਥਾਂ ਤੇ ਦਲੀਲਾਂ ਬਾਰੇ ਕਿਸੇ ਵੀ ਅੰਦੋਲਨ ਦਾ ਸਵਾਗਤ ਕੀਤਾ ਜਾਂਦਾ ਹੈ, ਪਰ ਕਿਸ ਮੁੱਦੇ ‘ਤੇ ਕੁਝ ਲੋਕ ਕਿਸਾਨਾਂ ਦੇ ਮੋਢਿਆਂ ‘ਤੇ ਬੰਦੂਕ ਲੈ ਕੇ ਅੰਦੋਲਨ ਕਰ ਰਹੇ ਹਨ। ਸਰਕਾਰ ਨੇ ਕਿਹਾ ਕਿ ਤੁਸੀਂ ਆਓ ਅਤੇ ਜੋ ਮੁੱਦੇ ਤੁਹਾਡੇ 'ਤੇ ਆਓ, ਜੋ ਮੁੱਦੇ ਤੁਹਾਡੇ ਕੋਲ ਹਨ ਉਨ੍ਹਾਂ 'ਤੇ ਗੱਲ ਕਰੋ, ਮੁੱਦੇ ਹੈ ਹੀ ਨਹੀਂ।"
ਦੱਸ ਦਈਏ ਕਿ ਪਿਛਲੇ ਅੱਠ ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਦਿੱਲੀ ਦੀਆਂ ਵੱਖ-ਵੱਖ ਬਰੂਹਾਂ 'ਤੇ ਬੈਠੇ ਹਨ।
ਇਹ ਵੀ ਪੜ੍ਹੋ: ਕਿਸਾਨਾਂ ਦੀ ਸ਼ਹਾਦਤ ਬਾਰੇ ਖੇਤੀਬਾੜੀ ਮੰਤਰੀ ਤੋਮਰ ਦੇ ਦਾਅਵੇ ਨੇ ਪਾਇਆ ਬਲਦੀ 'ਤੇ ਤੇਲ, ਕਿਸਾਨਾਂ ਨੂੰ ਚੜ੍ਹਿਆ ਗੁੱਸਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904