ਕੋਲਕਾਤਾ: ਪੱਛਮੀ ਬੰਗਾਲ 'ਚ ਕਿਸਾਨਾਂ ਨੇ ਬੀਜੇਪੀ ਲਈ ਨਵੀਂ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਕਿਸਾਨ ਲੀਡਰਾਂ ਨੇ ਰੈਲੀਆਂ ਤੇ ਮਹਾਪੰਚਾਇਤਾਂ ਕਰਕੇ ਸ਼ਰੇਆਮ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ ਕਿ ਬੀਜੇਪੀ ਨੂੰ ਵੋਟ ਬਿੱਲਕੁੱਲ ਨਾ ਪਾਈ ਜਾਵੇ। ਕਿਸਾਨਾਂ ਨੇ ਹੁਣ ਖੇਤੀ ਕਾਨੂੰਨਾਂ ਦੇ ਨਾਲ-ਨਾਲ ਮਹਿੰਗਾਈ ਤੇ ਬੇਰੁਜ਼ਗਾਰੀ ਦੇ ਮਸਲੇ ਵੀ ਜੋੜ ਲਏ ਹਨ। ਇਸ ਲਈ ਆਮ ਲੋਕ ਕਿਸਾਨਾਂ ਦੀ ਹਮਾਇਤ ਵਿੱਚ ਆਉਣ ਲੱਗੇ ਹਨ।ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ
ਕਿਸਾਨਾਂ ਨੇ ਸ਼ਨੀਵਾਰ ਨੂੰ ਪੱਛਮੀ ਬੰਗਾਲ ਦੇ ਹਲਕੇ ਨੰਦੀਗ੍ਰਾਮ ਤੇ ਰਾਜਧਾਨੀ ਕੋਲਕਾਤਾ ’ਚ ਮਹਾਪੰਚਾਇਤਾਂ ਕੀਤੀਆਂ। ਇਨ੍ਹਾਂ ਮਹਾਪੰਚਾਇਤਾਂ ਵਿੱਚ ਇਕੱਠ ਨੇ ਬੀਜੇਪੀ ਦੇ ਫਿਕਰ ਵਧਾ ਦਿੱਤੇ ਹਨ। ਹੁਣ ਤੱਕ ਕੇਂਦਰ ਸਰਕਾਰ ਨੂੰ ਲੱਗਦਾ ਸੀ ਕਿ ਕਿਸਾਨ ਅੰਦੋਲਨ ਦਾ ਅਸਰ ਸਿਰਫ ਉੱਤਰੀ ਭਾਰਤ ਤੱਕ ਹੀ ਸੀਮਤ ਹੈ। ਇਸ ਲਈ ਚੋਣਾਂ ਵਾਲੇ ਪੰਜ ਰਾਜਾਂ ਵਿੱਚ ਬੀਜੇਪੀ ਦੇ ਵੋਟ ਬੈਂਕ ਦਾ ਕੋਈ ਨੁਕਸਾਨ ਨਹੀਂ ਹੋਏਗਾ।ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
ਹੁਣ ਹਾਲਾਤ ਬਦਲਦੇ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕੀਤੀਆਂ ਜਾ ਰਹੀਆਂ ਮਹਾਪੰਚਾਇਤਾਂ ਵਿੱਚ ਵੱਡੀ ਗਿਣਤੀ ਲੋਕ ਆ ਰਹੇ ਹਨ। ਕਿਸਾਨ ਮੋਰਚੇ ਨੇ ਹੁਣ ਦੇਸ਼ ਦੇ ਹੋਰ ਮੁੱਦਿਆਂ ਉੱਪਰ ਵੀ ਗੱਲ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਲਈ ਕਿਸਾਨਾਂ ਤੋਂ ਇਲਾਵਾ ਹੋਰ ਵਰਗਾਂ ਦੇ ਲੋਕ ਵੀ ਅੰਦੋਲਨ ਨਾਲ ਜੁੜਨ ਲੱਗੇ ਹਨ।
ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਲੁਟੇਰਿਆਂ ਦੀ ਸਰਕਾਰ ਕਰਾਰ ਦਿੰਦਿਆਂ ਕਿਹਾ ਕਿ ਜਦੋਂ ਕੰਪਨੀਆਂ ਸੰਸਦ ਚਲਾਉਣਗੀਆਂ ਤਾਂ ਅਜਿਹੀਆਂ ਸਰਕਾਰਾਂ ਗੱਲਬਾਤ ਨਹੀਂ ਕਰਦੀਆਂ, ਉਹ ਵਪਾਰ ਕਰਦੀਆਂ ਹਨ ਤੇ ਵਿਦੇਸ਼ੀ ਕੰਪਨੀਆਂ ਹਰ ਖੇਤਰ ਨੂੰ ਤਬਾਹ ਕਰ ਦੇਣਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਰੇਲ ਗੱਡੀ ਦੇ ਰੂਟ ਤੱਕ ਵੇਚੇ ਜਾ ਚੁੱਕੇ ਹਨ ਤੇ ਕਰੋਨਾ ਦਾ ਤਾਂ ਐਵੇਂ ਹੀ ਬਹਾਨਾ ਲਾਇਆ ਜਾ ਰਿਹਾ ਹੈ।ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ
ਉਨ੍ਹਾਂ ਨੇ ਸਾਰਿਆਂ ਨੂੰ ਕੇਂਦਰ ਸਰਕਾਰ ਤੋਂ ਬਚਣ ਦੀ ਅਪੀਲ ਕਰਦਿਆਂ ਭਾਜਪਾ ਖ਼ਿਲਾਫ਼ ਵੋਟ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ,‘‘ਕਿਸੇ ਨੂੰ ਵੀ ਵੋਟ ਪਾਓ ਪਰ ਭਾਜਪਾ ਨੂੰ ਜ਼ਰੂਰ ਹਰਾਓ।’’ ਉਨ੍ਹਾਂ ਕਿਹਾ ਕਿ ਭੁੱਖ ਦਾ ਵਪਾਰ ਰੋਕਣ ਲਈ ਰੋਟੀ ਨੂੰ ਤਿਜੋਰੀ ਵਿੱਚ ਬੰਦ ਨਾ ਹੋਣ ਦਿੱਤਾ ਜਾਵੇ। ਟਿਕੈਤ ਨੇ ਕਿਹਾ ਕਿ ਵਾਲਮਾਰਟ ਵਰਗੀਆਂ ਕੰਪਨੀਆਂ ਪੂੰਜੀ ਲਗਾ ਕੇ ਕੀਮਤਾਂ ਨੂੰ ਪ੍ਰਭਾਵਿਤ ਕਰਨਗੀਆਂ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ