Farmer Protest: ਕਿਸਾਨਾਂ ਨੇ ਫਿਲਹਾਲ ਦਿੱਲੀ ਵੱਲ ਮਾਰਚ ਕਰਨ ਦੀਆਂ ਆਪਣੀਆਂ ਯੋਜਨਾਵਾਂ ਨੂੰ ਬ੍ਰੇਕ ਲਗਾ ਦਿੱਤੀ ਹੈ। ਸਰਕਾਰ ਨਾਲ ਗੱਲਬਾਤ ਹੋਣ ਤੱਕ ਉਹ ਦਲਿਤ ਪ੍ਰੇਰਨਾ ਸਥਲ ਦੇ ਅੰਦਰ ਧਰਨਾ ਦੇਣਗੇ। ਜੇ ਗੱਲਬਾਤ ਅਸਫਲ ਰਹਿੰਦੀ ਹੈ ਤਾਂ ਉਹ ਅੱਗੇ ਵਧਣ ਦੀਆਂ ਆਪਣੀਆਂ ਯੋਜਨਾਵਾਂ ਨੂੰ ਮੁੜ ਤੋਂ ਸ਼ੁਰੂ ਕਰ ਦੇਣਗੇ।


ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਤੋਂ ਦਿੱਲੀ ਤੱਕ ਹਜ਼ਾਰਾਂ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਨੋਇਡਾ ਦੀਆਂ ਸਾਰੀਆਂ ਸਰਹੱਦਾਂ ਨੂੰ ਛਾਉਣੀਆਂ ਵਿੱਚ ਤਬਦੀਲ ਕਰਕੇ ਚੌਕਸੀ ਵਧਾ ਦਿੱਤੀ ਗਈ ਸੀ। ਕਿਸਾਨਾਂ ਨੂੰ ਰੋਕਣ ਲਈ ਨੋਇਡਾ ਵਿੱਚ ਹੀ 5000 ਤੋਂ ਵੱਧ ਪੁਲਿਸ ਤੇ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਸੀ। ਹਾਲਾਂਕਿ ਹੁਣ ਕਿਸਾਨਾਂ ਦੇ ਹਟਣ ਤੋਂ ਬਾਅਦ ਬੈਰੀਕੇਡਿੰਗ ਵੀ ਹਟਾ ਕੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਗਈ ਹੈ।



ਇਸ ਤੋਂ ਪਹਿਲਾਂ ਕਿਸਾਨਾਂ ਦੇ ਰੋਸ ਨੂੰ ਦੇਖਦਿਆਂ ਪੁਲਿਸ ਨੇ ਬੈਰੀਕੇਡ ਲਗਾ ਕੇ ਸਾਰੇ ਵਾਹਨਾਂ ਨੂੰ ਪੂਰੀ ਤਰ੍ਹਾਂ ਚੈਕਿੰਗ ਕਰਨ ਤੋਂ ਬਾਅਦ ਹੀ ਅੱਗੇ ਵਧਣ ਦਿੱਤਾ। ਇਸ ਕਾਰਨ ਨੋਇਡਾ ਤੋਂ ਦਿੱਲੀ ਤੱਕ ਦੇ ਸਾਰੇ ਮਾਰਗਾਂ 'ਤੇ ਲੰਮਾ ਟ੍ਰੈਫਿਕ ਜਾਮ ਦੇਖਣ ਨੂੰ ਮਿਲਿਆ। ਕਿਸਾਨਾਂ ਨੇ ਚਿਤਾਵਨੀ ਦਿੱਤੀ ਸੀ ਕਿ ਜੇ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਗਿਆ ਤਾਂ ਉਹ ਸਰਹੱਦ 'ਤੇ ਦਿਨ-ਰਾਤ ਡੇਰੇ ਲਗਾ ਕੇ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦੇਣਗੇ।



ਦੱਸ ਦੇਈਏ ਕਿ ਐਤਵਾਰ ਨੂੰ ਯਮੁਨਾ ਅਥਾਰਟੀ ਦੇ ਆਡੀਟੋਰੀਅਮ ਵਿੱਚ ਅਥਾਰਟੀ, ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਦਿੱਲੀ ਮਾਰਚ ਦਾ ਐਲਾਨ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ ਦੇ ਅਧਿਕਾਰੀਆਂ ਦੀ ਗੱਲਬਾਤ ਅਸਫਲ ਰਹੀ। ਅਧਿਕਾਰੀਆਂ ਨੇ ਕਿਸਾਨਾਂ ਦੀਆਂ ਮੰਗਾਂ 'ਤੇ ਕੋਈ ਠੋਸ ਭਰੋਸਾ ਨਹੀਂ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮੁੱਦੇ 'ਤੇ ਸਰਕਾਰ ਪੱਧਰ 'ਤੇ ਫੈਸਲਾ ਲਿਆ ਜਾਣਾ ਹੈ। ਗੱਲਬਾਤ ਨਾਕਾਮ ਹੋਣ ’ਤੇ ਕਿਸਾਨ ਆਗੂਆਂ ਨੇ ਦਿੱਲੀ ਵੱਲ ਮਾਰਚ ਕਰਨ ਦੀ ਯੋਜਨਾ ਬਰਕਰਾਰ ਰੱਖੀ ਸੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।