Farmers Protest: ‘ਭਾਰਤ ਬੰਦ’ ਨੂੰ ਮਿਲੇ ਹੁੰਗਾਰੇ ਤੋਂ ਕਿਸਾਨਾਂ ਦੇ ਹੌਸਲੇ ਬੁਲੰਦ, ਟਿਕੈਤ ਦਾ ਐਲਾਨ, ਹੁਣ 10 ਸਾਲ ਅੰਦੋਲਨ ਲਈ ਵੀ ਤਿਆਰ
Bharat Bandh: ਭਾਰਤੀ ਕਿਸਾਨ ਯੂਨੀਅਨ (BKU) ਦੇ ਆਗੂ ਨੇ ਕਿਹਾ, ਖੇਤੀਬਾੜੀ ਮੰਤਰੀ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਗੱਲਬਾਤ ਲਈ ਆਉਣਾ ਚਾਹੀਦਾ ਹੈ। ਅਸੀਂ ਖੇਤੀਬਾੜੀ ਮੰਤਰੀ ਤੋਂ ਪੁੱਛਣਾ ਚਾਹੁੰਦੇ ਹਾਂ ਕਿ ਸਰਕਾਰ ਸਾਨੂੰ ਸਮਾਂ ਤੇ ਸਥਾਨ ਦੱਸੇ।
Rakesh Tikait: ‘ਭਾਰਤ ਬੰਦ’ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਬੰਦ ਕਾਰਨ ਹਾਈਵੇ ਜਾਮ ਰਹੇ ਰੇਲਵੇ ਟ੍ਰੈਕ ਤੇ ਮੈਟਰੋ ਗੱਡੀਆਂ ਵੀ ਜਾਮ ਰਹੀਆਂ। ਬਾਜ਼ਾਰ ਤੇ ਕਾਰੋਬਾਰ ਆਦਰੇ ਵੀ ਬੰਦ ਰਹੇ। ‘ਭਾਰਤ ਬੰਦ’ ਨੂੰ ਮਿਲੇ ਹੁੰਗਾਰੇ ਦੀਆਂ ਰਿਪੋਰਟਾਂ ਮਗਰੋਂ ਕਿਸਾਨ ਲੀਡਰਾਂ ਦੇ ਹੌਸਲੇ ਬੁਲੰਦ ਹੋ ਗਏ। ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਪ੍ਰਤੀਕਰਮ ਵਿੱਚ ਕਿਹਾ ਹੈ ਕਿ ਭਾਵੇਂ 10 ਸਾਲ ਲੱਗ ਜਾਣ, ਅਸੀਂ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਾਂਗੇ।
ਸੜਕ ਜਾਮ ਕਾਰਨ ਲੋਕਾਂ ਨੂੰ ਆ ਰਹੀਆਂ ਔਕੜਾਂ ਬਾਰੇ ਟਿਕੈਤ ਨੇ ਕਿਹਾ ਕਿ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਲੋਕਾਂ ਦੀ ਛੁੱਟੀ ਹੈ ਤੇ ਇਸ ਨੂੰ ਇਸ ਤਰ੍ਹਾਂ ਹੀ ਵੇਖਿਆ ਜਾਣਾ ਚਾਹੀਦਾ ਹੈ।
ਭਾਰਤੀ ਕਿਸਾਨ ਯੂਨੀਅਨ (BKU) ਦੇ ਆਗੂ ਨੇ ਕਿਹਾ, ਖੇਤੀਬਾੜੀ ਮੰਤਰੀ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਗੱਲਬਾਤ ਲਈ ਆਉਣਾ ਚਾਹੀਦਾ ਹੈ। ਅਸੀਂ ਖੇਤੀਬਾੜੀ ਮੰਤਰੀ ਤੋਂ ਪੁੱਛਣਾ ਚਾਹੁੰਦੇ ਹਾਂ ਕਿ ਸਰਕਾਰ ਸਾਨੂੰ ਸਮਾਂ ਤੇ ਸਥਾਨ ਦੱਸੇ। ਉਹ ਸਿਰਫ ਬੋਲਣ ਲਈ ਆਖ ਦਿੰਦੇ ਹਨ, ਗੱਲਬਾਤ ਲਈ ਆਓ। ਸਰਕਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਗੱਲਬਾਤ ਦਾ ਸੱਦਾ ਦੇਵੇ। ਭਾਵੇਂ ਇਸ ਨੂੰ 10 ਸਾਲ ਲੱਗ ਜਾਣ, ਅਸੀਂ ਇੱਥੋਂ ਨਹੀਂ ਜਾਵਾਂਗੇ।
ਕਿਸਾਨਾਂ ਨੇ ‘ਭਾਰਤ ਬੰਦ’ ਦੇ ਸੱਦੇ ਕਾਰਣ ਦਿੱਲੀ-ਮੇਰਠ ਐਕਸਪ੍ਰੈਸਵੇਅ ਨੂੰ ਜਾਮ ਕਰ ਦਿੱਤਾ ਹੈ। ਦਿੱਲੀ ਯੂਪੀ ਦੇ ਵਿਚਕਾਰ ਗਾਜ਼ੀਪੁਰ ਬਾਰਡਰ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਗਾਜ਼ੀਆਬਾਦ ਪੁਲਿਸ ਨੇ ਵੱਖ ਵੱਖ ਥਾਵਾਂ ’ਤੇ ਟ੍ਰੈਫਿਕ ਦੇ ਸੰਬੰਧ ਵਿੱਚ ਐਡਵਾਇਜ਼ਰੀ ਵੀ ਜਾਰੀ ਕੀਤੀ ਹੈ। ਰੇਲ ਗੱਡੀਆਂ ਦੀ ਆਵਾਜਾਈ ਉੱਤੇ ਵੀ ਅਸਰ ਪਿਆ ਹੈ।
ਟਿਕੈਤ ਨੇ ਕਿਹਾ ਕਿ ਐਂਬੂਲੈਂਸਾਂ, ਡਾਕਟਰਾਂ ਤੇ ਐਮਰਜੈਂਸੀ ਸੇਵਾਵਾਂ ਨਾਲ ਜੁੜੇ ਹੋਰ ਲੋਕਾਂ ਨੂੰ ਬੰਦ ਦੌਰਾਨ ਨਹੀਂ ਰੋਕਿਆ ਜਾਵੇਗਾ। ਟਿਕੈਤ ਨੇ ਸਾਫ ਕਿਹਾ ਕਿ ਅਸੀਂ ਕਿਸੇ ਵੀ ਚੀਜ਼ ਨੂੰ ਰੋਕਣਾ ਨਹੀਂ ਚਾਹੁੰਦੇ, ਅਸੀਂ ਸਿਰਫ ਸਰਕਾਰ ਨੂੰ ਇੱਕ ਸੰਦੇਸ਼ ਦੇਣਾ ਚਾਹੁੰਦੇ ਹਾਂ। ਅਸੀਂ ਦੁਕਾਨਦਾਰਾਂ ਨੂੰ ਸ਼ਾਮ 4 ਵਜੇ ਤੱਕ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: Bharat Bandh: ਪੰਜਾਬ 'ਚ ਰਿਹਾ ਮੁਕੰਮਲ ਬੰਦ, ਸੜਕਾਂ 'ਤੇ ਆਵਾਜਾਈ ਠੱਪ, ਬਾਜ਼ਾਰ ਵੀ ਰਹੇ ਬੰਦ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin