ਨਵੀਂ ਦਿੱਲੀ: ਕੇਂਦਰ ਸਰਕਾਰ ਅਜੇ ਖੇਤੀ ਕਾਨੂੰਨ ਵਾਪਸ ਲੈਣ ਲਈ ਤਿਆਰ ਨਹੀਂ। ਦੂਜੇ ਪਾਸੇ ਕਿਸਾਨਾਂ ਦੇ ਹੌਸਲੇ ਵੀ ਪੂਰੀ ਤਰ੍ਹਾਂ ਬੁਲੰਦ ਹਨ। ਕਿਸਾਨਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ 'ਚ ਡਟੇ ਕਿਸਾਨਾਂ ਦਾ ਅੰਦੋਲਨ ਅੱਜ 15ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇੱਥੋਂ 5,000 ਲੋਕ ਜਾਂਦੇ ਹਨ ਪਰ 20,000 ਲੋਕ ਆਉਂਦੇ ਵੀ ਹਨ। ਇਸ ਲਈ ਸੰਘਰਸ਼ ਅਜੇ ਹੋਰ ਤੇਜ਼ ਹੋਏਗਾ।

ਕਿਸਾਨ ਲਗਾਤਾਰ ਮੰਗ ਕਰ ਰਹੇ ਹਨ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇ, ਜਦਕਿ ਕੇਂਦਰ ਸਰਕਾਰ ਅਜੇ ਵੀ ਕਾਨੂੰਨਾਂ 'ਚ ਕੁਝ ਸੋਧਾਂ ਕਰਨ ਦੀ ਗੱਲ ਆਖ ਰਹੀ ਹੈ। ਕਿਸਾਨਾਂ ਨੇ ਸਰਕਾਰ ਦਾ ਸੋਧਾਂ ਵਾਲਾ ਪ੍ਰਸਤਾਵ ਠੁਕਰਾ ਦਿੱਤਾ ਹੈ। ਹੁਣ ਕਿਸਾਨਾਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ ਤੇ ਦੂਜੇ ਪਾਸੇ ਸਰਕਾਰ ਨੇ ਵੀ ਮਸਲੇ ਦਾ ਹੱਲ ਕੱਢਣ ਲਈ ਵਿਚਾਰ-ਚਰਚਾ ਸ਼ੁਰੂ ਕਰ ਦਿੱਤੀ ਹੈ। ਸਰਕਾਰ ਕਿਸਾਨਾਂ ਨੂੰ ਮੁੜ ਮੀਟਿੰਗ ਲਈ ਬੁਲਾਉਣ ਦੀ ਤਿਆਰੀ ਕਰ ਰਰੀ ਹੈ।

ਵਿਦੇਸ਼ਾਂ 'ਚ ਬੈਠੇ ਖਾਲਿਸਤਾਨੀਆਂ ਖਿਲਾਫ ਵੱਡਾ ਐਕਸ਼ਨ, NIA ਵੱਲੋਂ ਸਿੱਖ ਫ਼ੌਜੀਆਂ ਨੂੰ ਭੜਕਾਉਣ ਦੇ ਇਲਜ਼ਾਮ

ਦਿੱਲੀ ਦੇ ਸਿੰਘੂ ਬਾਰਡਰ 'ਤੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਮਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਦੇ ਇਰਾਦੇ ਠੀਕ ਨਹੀਂ। ਸਰਕਾਰ ਚਾਹੁੰਦੀ ਹੈ ਕਿ ਇਹ ਅੰਦੋਲਨ ਲੰਬਾ ਚੱਲੇ ਤੇ ਕਮਜ਼ੋਰ ਪੈ ਜਾਵੇ। ਇਹ ਸਰਕਾਰ ਦੀ ਗ਼ਲਤਫਹਿਮੀ ਹੈ। ਉਨ੍ਹਾਂ ਕਿਹਾ ਕਿ ਸਾਡਾ ਅੰਦੋਲਨ ਵੱਧ ਰਿਹਾ ਹੈ। ਇੱਥੋਂ 5,000 ਲੋਕ ਜਾਂਦੇ ਹਨ ਪਰ 20,000 ਲੋਕ ਆਉਂਦੇ ਵੀ ਹਨ। ਸਰਕਾਰ 'ਤੇ ਦਬਾਅ ਵਧ ਰਿਹਾ ਹੈ।

Breaking | PM ਮੋਦੀ ਅੱਜੇ ਨਵੇਂ ਸੰਸਦ ਭਵਨ ਦਾ ਰੱਖਣਗੇ ਨੀਂਹ ਪੱਥਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904