ਗਵਾਲੀਅਰ: ਕਿਸਾਨਾਂ ਦੇ ਭਾਰਤ ਬੰਦ ਨੂੰ ਵੇਖਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਵੱਡਾ ਬਿਆਨ ਆਇਆ ਹੈ। ਖੇਤੀ ਮੰਤਰੀ ਨੇ ਕਿਹਾ ਹੈ ਕਿ ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅੰਦੋਲਨ ਛੱਡ ਕੇ ਗੱਲਬਾਤ ਦਾ ਰਾਹ ਅਪਨਾਉਣ। ਸਰਕਾਰ ਕਿਸਾਨਾਂ ਵੱਲੋਂ ਉਠਾਏ ਇਤਰਾਜ਼ਾਂ 'ਤੇ ਵਿਚਾਰ ਕਰਨ ਲਈ ਤਿਆਰ ਹੈ।


ਤੋਮਰ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਕਈ ਵਾਰ ਗੱਲ ਕੀਤੀ ਹੈ ਤੇ ਉਸ ਤੋਂ ਬਾਅਦ ਵੀ; ਜੇ ਉਨ੍ਹਾਂ ਨੂੰ ਲੱਗਦਾ ਹੈ ਕਿ ਕੋਈ ਮੁੱਦਾ ਬਾਕੀ ਹੈ, ਤਾਂ ਸਰਕਾਰ ਨਿਸ਼ਚਤ ਤੌਰ 'ਤੇ ਇਸ ਬਾਰੇ ਗੱਲ ਕਰੇਗੀ।






ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਤਿੰਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ 27 ਸਤੰਬਰ ਨੂੰ ‘ਭਾਰਤ ਬੰਦ’ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਨੇ ਆਮ ਲੋਕਾਂ ਦੇ ਨਾਲ-ਨਾਲ ਕਈ ਸਿਆਸੀ ਪਾਰਟੀਆਂ ਤੋਂ ਸਹਿਯੋਗ ਮੰਗਿਆ ਹੈ। ‘ਭਾਰਤ ਬੰਦ’ ਦੇ ਮੱਦੇਨਜ਼ਰ ਦਿੱਲੀ ਸਮੇਤ ਕਈ ਨੇੜਲੇ ਸੂਬਿਆਂ ਵਿੱਚ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਅੰਦੋਲਨ ਦੇ 10 ਮਹੀਨੇ ਪੂਰੇ ਹੋਣ ਤੋਂ ਬਾਅਦ ਵੀ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਕਿਸਾਨਾਂ ਵਿੱਚ ਨਾਰਾਜ਼ਗੀ ਹੈ ਤੇ ਹੁਣ ਉਹ ਆਰ-ਪਾਰ ਦੇ ਰੌਂਅ ਵਿੱਚ ਨਜ਼ਰ ਆ ਰਹੇ ਹਨ।


ਬਹੁਤ ਸਾਰੀਆਂ ਸਿਆਸੀ ਪਾਰਟੀਆਂ ਦਾ ਸਮਰਥਨ


ਕਈ ਸਿਆਸੀ ਪਾਰਟੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ‘ਭਾਰਤ ਬੰਦ’ ਨੂੰ ਆਪਣਾ ਸਮਰਥਨ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ‘ਬੰਦ’ ਨੂੰ ਆਪਣਾ ਸਮਰਥਨ ਦਿੱਤਾ ਹੈ। ਇਸ ਦੇ ਨਾਲ ਹੀ ਬਿਹਾਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇਜਸ਼ਵੀ ਯਾਦਵ ਨੇ ‘ਭਾਰਤ ਬੰਦ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕਾਂਗਰਸ, ਆਮ ਆਦਮੀ ਪਾਰਟੀ, ਬਸਪਾ, ਆਂਧਰਾ ਪ੍ਰਦੇਸ਼ ਸਰਕਾਰ, ਤ੍ਰਿਣਮੂਲ ਕਾਂਗਰਸ, ਸੀਪੀਆਈ (ਐਮ), ਜੇਡੀਐਸ, ਤਾਮਿਲਨਾਡੂ ਵਿੱਚ ਸੱਤਾਧਾਰੀ ਡੀਐਮਕੇ ਇਸ ‘ਬੰਦ’ ਦਾ ਸਮਰਥਨ ਕਰਨਗੇ।


ਇਹ ਵੀ ਪੜ੍ਹੋ: ਸਕੂਲ ਜਾਣ ਵਾਲੇ ਬੱਚੇ ਨੇ ਬੱਸ ਸਟਾਪ 'ਤੇ ਕੀਤੇ 'ਕਿਊਟ' ਡਾਂਸ ਸਟੈਪਸ, ਪਲਾਂ 'ਚ ਵਾਇਰਲ ਹੋ ਗਈ ਵੀਡੀਓ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904