ਨਵੀਂ ਦਿੱਲੀ: ਕਿਸਾਨਾਂ ਨੇ ਅੱਜ ਪੂਰੇ ਦੇਸ਼ ਅੰਦਰ ਆਪਣੀ ਤਾਕਤ ਵਿਖਾ ਦਿੱਤੀ ਹੈ। ਭਾਰਤ ਬੰਦ ਨੂੰ ਮਿਲੇ ਹੁੰਗਾਰੇ ਮਗਰੋਂ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਹੁਣ ਤਿੰਨੇ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲਵਾਂਗੇ। ਉਧਰ, ਭਾਰਤ ਬੰਦ ਦਾ ਅਸਰ ਵੇਖ ਕੇਂਦਰ ਸਰਕਾਰ ਨੇ ਵੀ ਮੀਟਿੰਗਾਂ ਦਾ ਦੌਰ ਵਿੱਢ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ਉੱਪਰ ਗੱਲ ਕੀਤੀ।
ਉਧਰ, ਅਖਿਲ ਭਾਰਤੀ ਕਿਸਾਨ ਸਭਾ (ਏ.ਆਈ.ਕੇ.ਐਸ.) ਨੇ ਕਿਹਾ ਹੈ ਕਿ ‘ਭਾਰਤ ਬੰਦ’ ਕਿਸਾਨਾਂ ਦੀ ਤਾਕਤ ਦਰਸਾਉਣ ਦਾ ਇੱਕ ਤਰੀਕਾ ਹੈ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਦੇਸ਼ ਭਰ ਦੇ ਲੋਕਾਂ ਦਾ ਸਮਰਥਨ ਮਿਲਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਆਪਣੀ ਮੰਗ 'ਤੇ ਅੜੇ ਹਾਂ ਤੇ ਕਿਸੇ ਵੀ ਸੋਧ ਲਈ ਸਹਿਮਤ ਨਹੀਂ ਹਾਂ। ਇਹ ਅਜਿਹੇ ਕਾਨੂੰਨ ਹਨ, ਜਿਸ ਵਿੱਚ ਸੋਧ ਨਾਲ ਕੋਈ ਫ਼ਰਕ ਨਹੀਂ ਪੈਂਦਾ।
ਹਾਸਲ ਰਿਪੋਰਟਾਂ ਮੁਤਾਬਕ ਅੱਜ ਪੂਰੇ ਭਾਰਤ ਅੰਦਰ ਬੰਦ ਦਾ ਅਸਰ ਵੇਖਣ ਨੂੰ ਮਿਲਿਆ। ਸਰਕਾਰ ਦੀ ਸਿਰਦਰਦੀ ਇਸ ਕਰਕੇ ਵੀ ਵਧ ਗਈ ਹੈ ਕਿ ਕਿਉਂਕਿ ਵਿਰੋਧੀ ਧਿਰਾਂ ਵੀ ਸਿੱਧਾ ਸੰਘਰਸ਼ ਵਿੱਚ ਕੁੱਦ ਪਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਨੌਂ ਦਸੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਸਰਕਾਰ ਇਸ ਮੁੱਦੇ ਨੂੰ ਕਿਸੇ ਬੰਨੇ ਲਾਉਣ ਦੀ ਕੋਸ਼ਿਸ਼ ਕਰੇਗੀ।
Bharat Bandh: 'ਭਾਰਤ ਬੰਦ' ਮਗਰੋਂ ਕਿਸਾਨਾਂ ਦੇ ਹੌਸਲੇ ਬੁਲੰਦ, ਜੋਸ਼ 'ਚ ਕਰ ਦਿੱਤਾ ਵੱਡਾ ਐਲਾਨ
ਏਬੀਪੀ ਸਾਂਝਾ
Updated at:
08 Dec 2020 03:15 PM (IST)
Bharat Bandh, 8 Dec: ਕਿਸਾਨਾਂ ਨੇ ਅੱਜ ਪੂਰੇ ਦੇਸ਼ ਅੰਦਰ ਆਪਣੀ ਤਾਕਤ ਵਿਖਾ ਦਿੱਤੀ ਹੈ। ਭਾਰਤ ਬੰਦ ਨੂੰ ਮਿਲੇ ਹੁੰਗਾਰੇ ਮਗਰੋਂ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਹੁਣ ਤਿੰਨੇ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲਵਾਂਗੇ।
- - - - - - - - - Advertisement - - - - - - - - -