ਪੜਚੋਲ ਕਰੋ

Farmer Vs Modi Government: ਇਤਿਹਾਸਕ ਜਿੱਤ ਵੱਲ ਕਿਸਾਨ ਸੰਘਰਸ਼, ਪਹਿਲੀ ਵਾਰ ਝੁਕੀ ਮੋਦੀ ਸਰਕਾਰ

ਮੋਦੀ ਸਰਕਾਰ ਕਿਸਾਨ ਸੰਘਰਸ਼ ਨੂੰ ਜਲਦ ਤੋਂ ਜਲਦ ਸ਼ਾਂਤ ਕਰਾਉਣਾ ਚਾਹੁੰਦੀ ਹੈ। ਸਰਕਾਰ ਨੂੰ ਡਰ ਹੈ ਕਿ ਇਹ ਅੰਦੋਲਨ ਹੋਰ ਤਿੱਖਾ ਰੂਪ ਨਾ ਲੈ ਲਵੇ। ਇਸ ਨਾਲ ਸਰਕਾਰ ਦੇ ਹੋਰ ਫੈਸਲਿਆਂ ਖਿਲਾਫ ਵੀ ਆਵਾਜ਼ ਉੱਠਣੀ ਸੁਰੂ ਹੋ ਜਾਏਗੀ।

ਚੰਡੀਗੜ੍ਹ: ਦੇਸ਼ ਵਿੱਚ ਕਿਸਾਨਾਂ ਦੀ ਏਕਤਾ ਨੇ ਮੋਦੀ ਸਰਕਾਰ ਨੂੰ ਝੁਕਾ ਦਿੱਤਾ ਹੈ। ਹੁਣ ਤੱਕ ਆਪਣੇ ਹਰ ਫੈਸਲੇ ਉੱਪਰ ਡਟੀ ਰਹਿਣ ਵਾਲੀ ਮੋਦੀ ਸਰਕਾਰ ਪਹਿਲੀ ਵਾਰ ਆਪਣੇ ਕਾਨੂੰਨਾਂ ਵਿੱਚ ਸੋਧ ਕਰਨ ਲਈ ਮਜਬੂਰ ਹੋਈ ਹੈ। ਬੇਸ਼ੱਕ ਅਜੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਦੀ ਪੇਸ਼ਕਸ਼ ਬਾਰੇ ਫੈਸਲਾ ਕਰਨਾ ਹੈ ਪਰ ਇਸ ਨੂੰ ਕਿਸਾਨਾਂ ਦੀ ਵੱਡੀ ਜਿੱਤ ਵਜੋਂ ਵੇਖਿਆ ਜਾ ਰਿਹਾ ਹੈ। ਦਰਅਸਲ ਮੋਦੀ ਸਰਕਾਰ ਕਿਸਾਨ ਸੰਘਰਸ਼ ਨੂੰ ਜਲਦ ਤੋਂ ਜਲਦ ਸ਼ਾਂਤ ਕਰਾਉਣਾ ਚਾਹੁੰਦੀ ਹੈ। ਸਰਕਾਰ ਨੂੰ ਡਰ ਹੈ ਕਿ ਇਹ ਅੰਦੋਲਨ ਹੋਰ ਤਿੱਖਾ ਰੂਪ ਨਾ ਲੈ ਲਵੇ। ਇਸ ਨਾਲ ਸਰਕਾਰ ਦੇ ਹੋਰ ਫੈਸਲਿਆਂ ਖਿਲਾਫ ਵੀ ਆਵਾਜ਼ ਉੱਠਣੀ ਸੁਰੂ ਹੋ ਜਾਏਗੀ। ਇਸ ਲਈ ਕਿਸਾਨਾਂ ਦਾ ਸੰਘਰਸ਼ ਇਤਿਹਾਸਕ ਹੋ ਨਿੱਬੜਿਆ ਹੈ। ਦੱਸ ਦਈਏ ਕਿ ਸਰਕਾਰ ਨੇ ਕਿਸਾਨਾਂ ਨੂੰ ਪ੍ਰਸਤਾਵ ਭੇਜ ਕੇ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ ਹੈ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਦੇ ਸਾਰੇ ਇਤਰਾਜ਼ ਮੰਨ ਲਏ ਹਨ ਤੇ ਉਨ੍ਹਾਂ ਨੂੰ ਦੂਰ ਕੀਤਾ ਜਾਏਗਾ। ਹੁਣ ਕਿਸਾਨ ਲੀਡਰ ਮੀਟਿੰਗ ਕਰਕੇ ਇਸ ਬਾਰੇ ਫੈਸਲਾ ਲੈਣਗੇ। ਸਿੰਘੂ ਬਾਰਡਰ ਉੱਪਰ ਕਿਸਾਨਾਂ ਦੀ ਮੀਟਿੰਗ ਜਾਰੀ ਹੈ। 'ਏਬੀਪੀ ਸਾਂਝਾ' ਨੂੰ ਮਿਲੇ ਪ੍ਰਸਤਾਵ ਦੇ ਖਰੜੇ ਵਿੱਚ ਇਹ ਗੱਲਾਂ ਲਿਖੀਆਂ ਹਨ। 1. ਕੇਂਦਰ ਸਰਕਾਰ MSP ਦੀ ਮੌਜੂਦਾ ਖਰੀਦ ਵਿਵਸਥਾ ਦੇ ਸਬੰਧ 'ਚ ਲਿਖਤੀ ਭਰੋਸਾ ਦਵੇਗੀ 2. ਕੇਂਦਰ ਸਰਕਾਰ ਕਿਸਾਨਾਂ ਦੇ ਖੇਤੀ ਕਾਨੂੰਨ 'ਤੇ ਇਤਰਾਜ਼ਾਂ 'ਤੇ ਖੁੱਲ੍ਹੇ ਮਨ ਨਾਲ ਵਿਚਾਰ ਕਰਨ ਲਈ ਤਿਆਰ ਹੈ। 3. ਪਰਾਲੀ ਵਾਲੇ ਆਰਡੀਨੈਂਸ 'ਤੇ ਖੜ੍ਹੇ ਹੋਏ ਇਤਰਾਜ਼ ਦਾ ਵੀ ਹੱਲ ਕੀਤਾ ਜਾਵੇਗਾ। 4. ਮੰਡੀਆਂ ਟੁੱਟਣ ਦੇ ਖਦਸ਼ੇ 'ਤੇ ਕਾਨੂੰਨ 'ਚ ਸੋਧ ਹੋ ਸਕਦੀ ਕਿ ਸੂਬਾ ਸਰਕਾਰ ਨਿੱਜੀ ਮੰਡੀਆਂ ਦੇ ਰਜਿਸਟ੍ਰੇਸ਼ਨ ਦੀ ਵਿਵਸਥਾ ਲਾਗੂ ਕਰ ਸਕੇ, ਸੂਬਾ ਸਰਕਾਰ ਸੈੱਸ ਜਾਂ ਹੋਰ ਚਾਰਜ ਲਾ ਸਕਦੀ ਹੈ। 5. ਪੈਨ ਕਾਰਡ ਦੇ ਆਧਾਰ 'ਤੇ ਫਸਲ ਖਰੀਦੇ ਜਾਣ ਦੇ ਖਦਸ਼ੇ 'ਤੇ ਸੋਧ ਹੋ ਸਕਦੀ ਹੈ। ਸੂਬਾ ਸਰਕਾਰਾਂ ਨੂੰ ਇਸ ਤਰ੍ਹਾਂ ਦੇ ਪੰਜੀਕਰਨ ਲਈ ਨਿਯਮ ਬਣਾਉਣ ਦੀ ਸ਼ਕਤੀ ਦਿੱਤੀ ਜਾ ਸਕਦੀ ਹੈ। ਇਸ ਨਾਲ ਸਥਾਨਕ ਹਾਲਾਤ ਮੁਤਾਬਕ ਸੂਬਾ ਸਰਕਾਰਾਂ ਕਿਸਾਨਾਂ ਲਈ ਨਿਯਮ ਬਣਾ ਸਕਦੀਆਂ ਹਨ। 6. ਕੌਰਪਰੇਟ ਕਿਸਾਨਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਖਦਸ਼ੇ 'ਤੇ ਪਹਿਲਾਂ ਹੀ ਸਪਸ਼ਟ ਸੀ। ਹੁਣ ਵੀ ਸਪਸ਼ਟ ਹੈ ਕਿ ਕਿਸਾਨ ਦੀ ਜ਼ਮੀਨ ਤੇ ਉੱਗਣ ਵਾਲੀ ਫਸਲ 'ਤੇ ਕੋਈ ਲੋਨ ਨਹੀਂ ਲਿਆ ਜਾ ਸਕੇਗਾ। 7. ਕੰਟਰੈਕਟ ਫਾਰਮਿੰਗ 'ਤੇ ਵਿਵਾਦ ਨੂੰ ਕਿਸਾਨ ਸਿਵਲ ਕੋਰਟ ਵਿੱਚ ਲਿਜਾ ਸਕਦਾ ਹੈ। ਮੋਦੀ ਸਰਕਾਰ ਨੇ ਕਿਸਾਨਾਂ ਨੂੰ ਕੀਤੀ ਇਹ ਪੇਸ਼ਕਸ਼, ਪੜ੍ਹੋ ਪੂਰਾ ਖਰੜਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget