ਪੜਚੋਲ ਕਰੋ

Farmers Protest: ਕਿਸਾਨ ਅੰਦੋਲਨ ਦੇ ਖ਼ਤਮ ਹੋਣ ਦੀ ਉਮੀਦ, ਸਰਕਾਰ ਨੇ ਭੇਜੇ 5 ਪ੍ਰਸਤਾਵ, ਕਿਸਾਨ ਮੋਰਚੇ ਨੇ ਵੀ ਸਪੱਸ਼ਟ ਕੀਤਾ ਆਪਣਾ ਸਟੈਂਡ

Farmers Protest: ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਪ੍ਰਸਤਾਵ ਭੇਜਿਆ ਹੈ। ਇਸ ਤੋਂ ਬਾਅਦ ਐਸਕੇਐਮ ਦੀ ਲੰਬੀ ਮੀਟਿੰਗ ਹੋਈ। ਹੁਣ ਬੁੱਧਵਾਰ ਨੂੰ ਵੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਵੇਗੀ।

Farmers To End Protests: ਕਿਸਾਨ ਅੰਦੋਲਨ ਜਲਦੀ ਹੀ ਖ਼ਤਮ ਹੋ ਸਕਦਾ ਹੈ। ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਪੰਜ ਅਹਿਮ ਪ੍ਰਸਤਾਵ ਭੇਜੇ ਹਨ। ਕੇਂਦਰ ਨੇ ਆਪਣੇ ਪ੍ਰਸਤਾਵ 'ਚ ਘੱਟੋ-ਘੱਟ ਸਮਰਥਨ ਮੁੱਲ, ਕੇਸ ਵਾਪਸ ਲੈਣ ਅਤੇ ਬਿਜਲੀ ਬਿੱਲ 'ਤੇ ਆਪਣਾ ਸਟੈਂਡ ਸਪੱਸ਼ਟ ਕੀਤਾ ਹੈ। ਸਰਕਾਰ ਦੇ ਪ੍ਰਸਤਾਵ 'ਤੇ ਵਿਚਾਰ ਕਰਨ ਲਈ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਮੀਟਿੰਗ ਹੋਈ।

ਹੁਣ ਬੁੱਧਵਾਰ ਨੂੰ ਦੁਪਹਿਰ 2 ਵਜੇ ਐਸਕੇਐਮ ਦੀ ਵੀ ਮੀਟਿੰਗ ਹੋਵੇਗੀ। ਸੂਤਰਾਂ ਮੁਤਾਬਕ ਹਰਿਆਣਾ ਦੀਆਂ ਜਥੇਬੰਦੀਆਂ ਸਰਕਾਰ ਦੇ ਪ੍ਰਸਤਾਵ 'ਤੇ ਤਿਆਰ ਨਹੀਂ ਹੋ ਰਹੀਆਂ, ਪੰਜਾਬ ਦੀਆਂ 90 ਫੀਸਦੀ ਜਥੇਬੰਦੀਆਂ ਸਰਕਾਰ ਦੇ ਪ੍ਰਸਤਾਵ ਤੋਂ ਸੰਤੁਸ਼ਟ ਹਨ।

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਯੁੱਧਵੀਰ ਸਿੰਘ ਨੇ ਕਿਹਾ, ''ਸਰਕਾਰ ਦੇ ਪ੍ਰਸਤਾਵ 'ਤੇ ਚਰਚਾ ਕੀਤੀ ਗਈ। ਕਿਸਾਨ ਆਗੂਆਂ ਨੇ ਕੁਝ ਮੁੱਦਿਆਂ 'ਤੇ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦੀ ਰਾਏ ਸਰਕਾਰ ਨੂੰ ਭੇਜੀ ਜਾਵੇਗੀ। ਉਮੀਦ ਹੈ ਸਰਕਾਰ ਦਾ ਜਵਾਬ ਕੱਲ੍ਹ ਆ ਜਾਵੇਗਾ। ਇਸ ਤੋਂ ਬਾਅਦ ਭਲਕੇ 2 ਵਜੇ ਮੁੜ ਮੀਟਿੰਗ ਹੋਵੇਗੀ।

ਦੂਜੇ ਪਾਸੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਕਮੇਟੀ ਵਿੱਚ ਅਜਿਹੇ ਲੋਕ ਨਹੀਂ ਹੋਣੇ ਚਾਹੀਦੇ ਜੋ ਖੇਤੀ ਕਾਨੂੰਨਾਂ ਦੇ ਸਮਰਥਕ ਹੋਣ। ਕੇਸ ਵਾਪਸ ਲੈਣ 'ਤੇ ਅੰਦੋਲਨ ਵਾਪਸ ਲੈਣ ਦਾ ਐਲਾਨ ਕਰਨ ਦੀ ਸ਼ਰਤ ਰੱਖੀ ਗਈ ਹੈ। ਅਸੀਂ ਇਸ ਦੇ ਲਈ ਤਿਆਰ ਨਹੀਂ ਹਾਂ। ਅਸੀਂ ਸਰਕਾਰ ਨਾਲ ਮੁੜ ਗੱਲ ਕਰਾਂਗੇ।

ਸਰਕਾਰ ਦੇ ਪੰਜ ਪ੍ਰਸਤਾਵ

  1. ਸਰਕਾਰ ਨੇ ਮਤੇ 'ਚ ਕਿਹਾ, ''ਪ੍ਰਧਾਨ ਮੰਤਰੀ ਨੇ ਖੁਦ ਅਤੇ ਬਾਅਦ 'ਚ ਖੇਤੀ ਮੰਤਰੀ ਨੇ MSP 'ਤੇ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਇਸ ਕਮੇਟੀ ਵਿੱਚ ਕੇਂਦਰ, ਸੂਬਾ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਖੇਤੀ ਵਿਗਿਆਨੀ ਸ਼ਾਮਲ ਹੋਣਗੇ। ਅਸੀਂ ਇਸ ਵਿੱਚ ਸਪੱਸ਼ਟਤਾ ਚਾਹੁੰਦੇ ਹਾਂ ਕਿ ਕਿਸਾਨ ਪ੍ਰਤੀਨਿਧੀ ਵਿੱਚ SKM ਦਾ ਪ੍ਰਤੀਨਿਧੀ ਹੋਣਗੇ।"
  2. ਕੇਸ ਵਾਪਸੀ: ਮਤੇ ਵਿੱਚ ਕਿਹਾ ਗਿਆ ਹੈ ਕਿ ਜਿੱਥੋਂ ਤੱਕ ਅੰਦੋਲਨ ਦੌਰਾਨ ਹੋਏ ਕੇਸਾਂ ਦਾ ਸਬੰਧ ਹੈ, ਯੂਪੀ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਸਹਿਮਤੀ ਜਤਾਈ ਹੈ ਕਿ ਅੰਦੋਲਨ ਵਾਪਸ ਲੈਣ ਦੇ ਤੁਰੰਤ ਬਾਅਦ ਕੇਸ ਵਾਪਸ ਲਏ ਜਾਣਗੇ। ਕਿਸਾਨ ਅੰਦੋਲਨ ਦੌਰਾਨ ਭਾਰਤ ਸਰਕਾਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਸਬੰਧਤ ਵਿਭਾਗ ਵੱਲੋਂ ਅੰਦੋਲਨ ਦੇ ਮੁੱਦੇ ’ਤੇ ਅੰਦੋਲਨ ਵਾਪਸ ਲੈ ਕੇ ਕੇਸ ਵਾਪਸ ਲੈਣ ਦੀ ਸਹਿਮਤੀ ਬਣੀ ਹੈ।
  3. ਮੁਆਵਜ਼ਾ: ਜਿੱਥੋਂ ਤੱਕ ਮੁਆਵਜ਼ੇ ਦਾ ਸਬੰਧ ਹੈ, ਹਰਿਆਣਾ ਅਤੇ ਯੂਪੀ ਸਰਕਾਰ ਨੇ ਵੀ ਇਸ ਲਈ ਸਿਧਾਂਤਕ ਸਹਿਮਤੀ ਦਿੱਤੀ ਹੈ। ਪੰਜਾਬ ਸਰਕਾਰ ਨੇ ਉਪਰੋਕਤ ਦੋਨਾਂ ਵਿਸ਼ਿਆਂ ਸਬੰਧੀ ਜਨਤਕ ਐਲਾਨ ਵੀ ਕੀਤਾ ਹੈ।
  4. ਬਿਜਲੀ ਬਿੱਲ: ਕੇਂਦਰ ਨੇ ਪ੍ਰਸਤਾਵ ਵਿੱਚ ਕਿਹਾ, "ਜਿੱਥੋਂ ਤੱਕ ਬਿਜਲੀ ਬਿੱਲ ਦਾ ਸਬੰਧ ਹੈ, ਇਸਨੂੰ ਸੰਸਦ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਾਰੇ ਹਿੱਸੇਦਾਰਾਂ ਦੇ ਵਿਚਾਰ ਲਏ ਜਾਣਗੇ।"
  5. ਪਰਾਲੀ: ਜਿੱਥੋਂ ਤੱਕ ਪਰਾਲੀ ਦੇ ਮੁੱਦੇ ਦਾ ਸਬੰਧ ਹੈ, ਭਾਰਤ ਸਰਕਾਰ ਨੇ ਪਾਸ ਕੀਤੇ ਕਾਨੂੰਨ ਦੀਆਂ ਧਾਰਾਵਾਂ 14 ਅਤੇ 15 ਦੇ ਤਹਿਤ ਕਿਸਾਨ ਨੂੰ ਅਪਰਾਧਿਕ ਜ਼ਿੰਮੇਵਾਰੀ ਤੋਂ ਛੋਟ ਦਿੱਤੀ ਹੈ।

ਦੱਸ ਦੇਈਏ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਬਾਰਡਰ 'ਤੇ ਖੜ੍ਹੇ ਹਨ।

ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਬਿੱਲ 29 ਨਵੰਬਰ ਨੂੰ ਸੰਸਦ ਦੇ ਦੋਵਾਂ ਸਦਨਾਂ ਵਲੋਂ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ 1 ਦਸੰਬਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਇਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਇਸ ਨਾਲ ਤਿੰਨੋਂ ਖੇਤੀਬਾੜੀ ਕਾਨੂੰਨ ਰਸਮੀ ਤੌਰ 'ਤੇ ਰੱਦ ਕੀਤੇ ਗਏ।

ਇਸ ਤੋਂ ਪਹਿਲਾਂ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਪਰਵ ਦੇ ਮੌਕੇ 'ਤੇ ਰਾਸ਼ਟਰ ਨੂੰ ਆਪਣੇ ਸੰਬੋਧਨ 'ਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ: ਕੀ ਤੁਹਾਨੂੰ ਪਹਿਲੀ ਨਜ਼ਰ ਵਿੱਚ ਪਿਆਰ ਹੋ ਗਿਆ ਹੈ? ਜਾਣੋ ਇਸਦੇ ਪਿੱਛੇ ਦਾ ਵਿਗਿਆਨਕ ਕਾਰਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget