ਚੰਡੀਗੜ੍ਹ: ਕਿਸਾਨ ਅੰਦੋਲਨ ਲੰਮਾ ਚੱਲਣ ਦੇ ਆਸਾਰ ਬਣ ਗਏ ਹਨ। ਇਸ ਲਈ ਕਿਸਾਨ ਜਥੇਬੰਦੀਆਂ ਵੀ ਉਸੇ ਮੁਤਾਬਕ ਅਗਲੀ ਰਣਨੀਤੀ ਐਲਾਨ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚਾ ਨੇ ਫੈਸਲਾ ਕੀਤਾ ਹੈ ਕਿ ਅੰਦੋਲਨ ਨੂੰ ਦੇਸ਼ ਦੇ ਹੋਰ ਰਾਜਾਂ ਵਿੱਚ ਫੈਲਾਇਆ ਜਾਵੇ। ਇਸ ਦੇ ਨਾਲ ਹੀ ਮਹਿੰਗਾਈ ਤੇ ਬੇਰੁਜਗਾਰੀ ਅਜਿਹੇ ਮੁੱਦਿਆਂ ਨੂੰ ਉਭਾਰ ਨੇ ਸਮਾਜ ਦੇ ਹੋਰ ਵਰਗਾਂ ਨੂੰ ਨਾਲ ਜੋੜਿਆ ਜਾਵੇ। ਇਸੇ ਰਣਨੀਤੀ ਤਹਿਤ ਸੰਯੁਕਤ ਕਿਸਾਨ ਮੋਰਚਾ ਵੱਲੋਂ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ।
ਸੰਯੁਕਤ ਕਿਸਾਨ ਮੋਰਚਾ ਨੇ 15 ਮਾਰਚ ਨੂੰ ਡੀਜ਼ਲ, ਪੈਟਰੋਲ, ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਖ਼ਿਲਾਫ਼ ਡੀਸੀ ਤੇ ਐਸਡੀਐਮ ਨੂੰ ਮੰਗ ਪੱਤਰ ਦਿੰਦਿਆਂ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ। ਇਸ ਦਿਨ ਨਿੱਜੀਕਰਨ ਦੇ ਖਿਲਾਫ ਮਜ਼ਦੂਰ ਜਥੇਬੰਦੀਆਂ ਦੇ ਸੱਦੇ ਤੇ ਦੇਸ਼ ਭਰ ਦੇ ਰੇਲਵੇ ਸਟੇਸ਼ਨ ਤੇ ਪ੍ਰਦਰਸ਼ਨ ਕੀਤਾ ਜਾਵੇਗਾ।
17 ਮਾਰਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਮਜ਼ਦੂਰ ਜਥੇਬੰਦੀਆਂ ਤੇ ਹੋਰ ਲੋਕ ਅਧਿਕਾਰ ਜਥੇਬੰਦੀਆਂ ਨਾਲ 26 ਮਾਰਚ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਸਾਂਝੀ ਕਨਵੈਨਸ਼ਨ ਕੀਤੀ ਜਾਵੇਗੀ।
19 ਮਾਰਚ ਦਾ ਦਿਨ ਮੁਜ਼ਾਰਾ ਲਹਿਰ ਨੂੰ ਸਮਰਪਿਤ ਹੋਵੇਗਾ। ਇਸ ਦਿਨ FCI ਤੇ ਖੇਤੀ-ਬਚਾਓ ਪ੍ਰੋਗਰਾਮ ਤਹਿਤ ਦੇਸ਼ ਭਰ 'ਚ ਮੰਡੀਆਂ 'ਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।
23 ਮਾਰਚ ਨੂੰ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੇ ਸ਼ਹਾਦਤ ਦਿਵਸ ਮੌਕੇ ਦੇਸ਼ ਭਰ ਦੇ ਨੌਜਵਾਨਾਂ ਨੂੰ ਦਿੱਲੀ ਦੇ ਕਿਸਾਨ-ਅੰਦੋਲਨ 'ਚ ਸ਼ਮੂਲੀਅਤ ਦਾ ਸੱਦਾ ਦਿੱਤਾ ਜਾਂਦਾ ਹੈ।
26 ਮਾਰਚ ਨੂੰ ਕਿਸਾਨ ਅੰਦੋਲਨ ਦੇ 4 ਮਹੀਨੇ ਪੂਰੇ ਹੋਣ 'ਤੇ ਪੁਰੀ ਤਰ੍ਹਾਂ ਨਾਲ 'ਭਾਰਤ ਬੰਦ' ਕੀਤਾ ਜਾਵੇਗਾ।
28 ਮਾਰਚ ਨੂੰ ਹੋਲੀ ਵਾਲੇ ਦਿਨ ਖੇਤੀ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਜਾਂਦਾ ਹੈ।
11 ਤੋਂ 15 ਮਾਰਚ ਤੱਕ ਬਿਹਾਰ ਵਿੱਚ ਕਿਸਾਨ ਯਾਤਰਾ ਕੱਢੀ ਜਾਵੇਗੀ, ਜੋ 18 ਮਾਰਚ ਨੂੰ ਸੰਪੂਰਨ-ਕ੍ਰਾਂਤੀ ਦਿਵਸ ਮੌਕੇ ਪਟਨਾ ਵਿੱਚ ਵਿਧਾਨ ਸਭਾ ਮਾਰਚ ਵਿੱਚ ਸਮਾਪਤ ਹੋਵੇਗੀ, ਜਿਸ ਵਿੱਚ ਹਜ਼ਾਰਾਂ ਕਿਸਾਨ ਹਿੱਸਾ ਲੈਣਗੇ।
ਇਹ ਵੀ ਪੜ੍ਹੋ: Shab E Meraj 2021: ਜਾਣੋ ਕਦੋਂ ਤੇ ਕਿਉਂ ਮਨਾਇਆ ਜਾਂਦਾ ‘ਸ਼ਬ-ਏ-ਮੇਰਾਜ’ ਤੇ ਇਸਲਾਮ ਵਿੱਚ ਕੀ ਮਹੱਤਵ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904