ਪੜਚੋਲ ਕਰੋ

ਕਿਸਾਨਾਂ ਦੇ ਐਲਾਨ ਨੇ ਡਰਾਈ ਜਨਤਾ! ਸਿਰਫ ਆਪਣੀ ਲੋੜ ਲਈ ਹੀ ਬੀਜਣਗੇ ਫਸਲ

ਕਿਸਾਨਾਂ ਨੇ ਪੂਰੀਆਂ ਸਰਦੀਆਂ ਦਿੱਲੀ ਦੀਆਂ ਹੱਦਾਂ ਉੱਪਰ ਗੁਜਾਰ ਦਿੱਤੀਆਂ ਹਨ। ਹੁਣ ਤੱਕ 300 ਦੇ ਕਰੀਬ ਕਿਸਾਨ ਆਪਣੀ ਜਾਨ ਦੇ ਚੁੱਕੇ ਹਨ। ਇਸ ਦੇ ਬਾਵਜੂਦ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਘੱਟੋ-ਘੱਟ ਸਮਰਥਣ ਮੁੱਲ ਦੀ ਗਰੰਟੀ ਦੇਣ ਬਾਰੇ ਕੋਈ ਹਾਂਪੱਖੀ ਹੁੰਗਾਰਾ ਨਹੀਂ ਭਰਿਆ।

ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਦੀਆਂ ਅਪੀਲਾਂ ਦੇ ਬਾਵਜੂਦ ਦੇਸ਼ ਦੇ ਵੱਖ-ਵੱਖ ਹਿੰਸਿਆਂ ਵਿੱਚ ਖੇਤੀ ਕਾਨੂੰਨਾਂ ਖਿਲਾਫ ਫਸਲਾਂ ਵਾਹੁਣ ਦਾ ਸਿਲਸਿਲਾ ਜਾਰੀ ਹੈ। ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿੱਚੋਂ ਹੁਣ ਤੱਕ ਕਈ ਕਿਸਾਨਾਂ ਨੇ ਆਪਣੀਆਂ ਫਸਲਾ ਵਾਹ ਦਿੱਤੀਆਂ ਹਨ। ਕਿਸਾਨਾਂ ਦੀ ਇਸ ਕਾਰਵਾਈ ਕਰਕੇ ਸਰਕਾਰ ਹੋਰ ਕਸੂਤੀ ਘਿਰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਆਮ ਜਨਤਾ ਵੀ ਫਿਕਰਮੰਦ ਹੈ ਕਿ ਜੇਕਰ ਕਿਸਾਨਾਂ ਨੇ ਆਪਣੀ ਲੋੜ ਮੁਤਾਬਕ ਹੀ ਫਸਲ ਦੀ ਪੈਦਾਵਾਰ ਸ਼ੁਰੂ ਕਰ ਦਿੱਤੀ ਤਾਂ ਬਾਜ਼ਾਰ ਵਿੱਚ ਆਨਾਜ ਦੇ ਭਾਅ ਅਸਮਾਨੀ ਚੜ੍ਹ ਜਾਣਗੇ।

ਦਰਅਸਲ ਕਿਸਾਨਾਂ ਨੇ ਪੂਰੀਆਂ ਸਰਦੀਆਂ ਦਿੱਲੀ ਦੀਆਂ ਹੱਦਾਂ ਉੱਪਰ ਗੁਜਾਰ ਦਿੱਤੀਆਂ ਹਨ। ਹੁਣ ਤੱਕ 300 ਦੇ ਕਰੀਬ ਕਿਸਾਨ ਆਪਣੀ ਜਾਨ ਦੇ ਚੁੱਕੇ ਹਨ। ਇਸ ਦੇ ਬਾਵਜੂਦ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਘੱਟੋ-ਘੱਟ ਸਮਰਥਣ ਮੁੱਲ ਦੀ ਗਰੰਟੀ ਦੇਣ ਬਾਰੇ ਕੋਈ ਹਾਂਪੱਖੀ ਹੁੰਗਾਰਾ ਨਹੀਂ ਭਰਿਆ। ਇਹੋ ਕਾਰਨ ਹੈ ਕਿ ਕਿਸਾਨਾਂ ਅੰਦਰ ਗੁੱਸਾ ਸੱਤਵੇਂ ਆਸਮਾਨ ਪਹੁੰਚ ਗਿਆ ਹੈ।

ਇਸ ਗੁੱਸੇ ਵਜੋਂ ਜਿੱਥੇ ਕਿਸਾਨਾਂ ਵੱਲੋਂ ਭਾਜਪਾ ਲੀਡਰਾਂ ਤੇ ਕਾਰਪੋਰਟੇ ਘਰਾਣਿਆਂ ਦੇ ਕਾਰੋਬਾਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਹਾਪੰਚਾਇਤਾਂ ਵਿੱਚ ਵੱਡੇ ਇਕੱਠ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਕਿਸਾਨ ਫਸਲਾਂ ਵੀ ਵਾਹ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸਿਰਫ ਆਪਣੀ ਲੋੜ ਲਈ ਹੀ ਫਸਲ ਰੱਖਣਗੇ ਤੇ ਬਾਕੀ ਵਾਹ ਦੇਣਗੇ।

ਹਾਸਲ ਜਾਣਕਾਰੀ ਮੁਤਾਬਕ ਫ਼ਸਲ ’ਤੇ ਟਰੈਕਟਰ ਚਲਾਉਣ ਦੀਆਂ ਸਭ ਤੋਂ ਵੱਧ ਘਟਨਾਵਾਂ ਜੀਂਦ ਇਲਾਕੇ ਵਿੱਚ ਵਾਪਰੀਆਂ ਹਨ। ਜ਼ਿਲ੍ਹਾ ਜੀਂਦ ਦੇ ਪਿੰਡ ਕੰਡੇਲਾ ਵਿੱਚ ਕਿਸਾਨ ਨੇ ਆਪਣੀ 5 ਏਕੜ ਥਾਂ ਵਿੱਚੋਂ ਤਿੰਨ ਕਿੱਲੇ ਕਣਕ ਵਾਹ ਦਿੱਤੀ ਹੈ, ਜਦਕਿ ਸਿਰਫ਼ ਦੋ ਏਕੜ ਫ਼ਸਲ ਹੀ ਰੱਖੀ ਹੈ।

ਇਸ ਬਾਰੇ ਕਿਸਾਨ ਸੁਦੇਸ਼ ਰਾਣੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਖੇਤੀ ਵਿਰੋਧੀ ਕਾਨੂੰਨ ਲਿਆ ਕੇ ਕਿਸਾਨੀ ਨੂੰ ਤਬਾਹ ਕਰ ਦਿੱਤਾ ਹੈ। ਇਸੇ ਦੇ ਗੁੱਸੇ ਵਜੋਂ ਉਨ੍ਹਾਂ ਨੇ ਆਪਣੀ ਤਿੰਨ ਏਕੜ ਫ਼ਸਲ ਵਾਹ ਦਿੱਤੀ ਹੈ, ਘਰ ਦੇ ਗੁਜ਼ਾਰੇ ਜੋਗੀ ਦੋ ਏਕੜ ਫ਼ਸਲ ਰੱਖੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਤਿੰਨੇ ਖੇਤੀ ਕਾਨੂੰਨ ਰੱਦ ਨਾ ਕੀਤੇ ਤਾਂ ਕਿਸਾਨਾਂ ਵੱਲੋਂ ਸ਼ਾਂਤਮਈ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ।

ਇਸੇ ਤਰ੍ਹਾਂ ਜ਼ਿਲ੍ਹਾ ਜੀਂਦ ਵਿੱਚ ਹੋਰ ਵੀ ਕਈ ਥਾਵਾਂ ’ਤੇ ਕਿਸਾਨਾਂ ਨੇ ਫ਼ਸਲ ਵਾਹੁਣ ਦੀ ਕੋਸ਼ਿਸ਼ ਕੀਤੀ। ਇੱਕ ਵਿਅਕਤੀ ਆਪਣੀ 40/50 ਏਕੜ ਥਾਂ ’ਤੇ ਟਰੈਕਟਰ ਚਲਾਉਣ ਲੱਗਾ ਤਾਂ ਕਿਸਾਨ ਆਗੂਆਂ ਨੇ ਰੋਕਿਆ। ਇਸ ਤੋਂ ਪਹਿਲਾਂ ਵੀ ਸੂਬੇ ਵਿੱਚ ਇਕ ਦਰਜਨ ਦੇ ਕਰੀਬ ਕਿਸਾਨਾਂ ਵੱਲੋਂ ਆਪਣੀ ਫ਼ਸਲ ਵਾਹੀ ਜਾ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਦੇਸ਼ ਦਾ ਅੰਨਦਾਤਾ ਤਬਾਹ ਹੋ ਗਿਆ ਤਾਂ ਆਨਾਜ ਵੀ ਕੋਈ ਨਹੀਂ ਉਗਾਵੇਗਾ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਵਿੱਚ ਕਿਸਾਨਾਂ ਨੂੰ ਖੜ੍ਹੀਆਂ ਫ਼ਸਲਾਂ ਤਬਾਹ ਨਾ ਕਰਨ ਦੀ ਅਪੀਲ ਕੀਤੀ ਹੈ। ਦੇਸ਼ ਦਾ ਕਿਸਾਨ ਭਾਵੁਕ ਹੋ ਕੇ ਆਪਣੇ ਆਪ ਨੂੰ ਆਰਥਿਕ ਨੁਕਸਾਨ ਨਹੀਂ ਪਹੁੰਚਾਵੇਗਾ। ਚੜੂਨੀ ਨੇ ਕਿਸਾਨਾਂ ਨੂੰ ਫ਼ਸਲ ਵਾਹੁਣ ਦੀ ਥਾਂ ਪਰਿਵਾਰ ਸਣੇ ਕਿਸਾਨ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਟਾਪ ਹੈਡਲਾਈਨ

Political News: ਸਿਆਸਤ 'ਚ ਫੇਰਬਦਲ ਨੂੰ ਲੈ ਕੇ ਚਰਚਾ ਤੇਜ਼! ਇਸ ਸੀਨੀਅਰ ਆਗੂ ਨੂੰ ਕੈਬਨਿਟ 'ਚ ਮਿਲੇਗੀ ਜਗ੍ਹਾ? ਜਾਣੋ ਕੌਣ...
ਸਿਆਸਤ 'ਚ ਫੇਰਬਦਲ ਨੂੰ ਲੈ ਕੇ ਚਰਚਾ ਤੇਜ਼! ਇਸ ਸੀਨੀਅਰ ਆਗੂ ਨੂੰ ਕੈਬਨਿਟ 'ਚ ਮਿਲੇਗੀ ਜਗ੍ਹਾ? ਜਾਣੋ ਕੌਣ...
Political News: ਸਿਆਸੀ ਜਗਤ 'ਚ ਪਸਰਿਆ ਮਾਤਮ, ਪ੍ਰਮੁੱਖ ਸ਼ਖਸੀਅਤ ਅਤੇ ਸੀਨੀਅਰ ਆਗੂ ਦਾ ਦੇਹਾਂਤ, 4 ਵਾਰ ਰਹੇ ਸੰਸਦ ਮੈਂਬਰ...
ਸਿਆਸੀ ਜਗਤ 'ਚ ਪਸਰਿਆ ਮਾਤਮ, ਪ੍ਰਮੁੱਖ ਸ਼ਖਸੀਅਤ ਅਤੇ ਸੀਨੀਅਰ ਆਗੂ ਦਾ ਦੇਹਾਂਤ, 4 ਵਾਰ ਰਹੇ ਸੰਸਦ ਮੈਂਬਰ...
Anant Ambani Visits Govardhan: ਅਨੰਤ ਅੰਬਾਨੀ ਨੇ ਮਧੁਰਾ 'ਚ ਗੋਵਰਧਨ ਪਰਿਕਰਮਾ ਕੀਤੀ, ਗਿਰੀਰਾਜ ਜੀ ਦੇ ਦਰਸ਼ਨ ਕਰਕੇ ਹੋਏ ਧੰਨ..
ਅਨੰਤ ਅੰਬਾਨੀ ਨੇ ਮਧੁਰਾ 'ਚ ਗੋਵਰਧਨ ਪਰਿਕਰਮਾ ਕੀਤੀ, ਗਿਰੀਰਾਜ ਜੀ ਦੇ ਦਰਸ਼ਨ ਕਰਕੇ ਹੋਏ ਧੰਨ..
ਪਰੀਸਿਮਨ ਬਿੱਲ, ਪੰਜਾਬ 'ਚ ਵੱਧ ਜਾਣਗੀਆਂ 7 ਲੋਕ ਸਭਾ ਸੀਟਾਂ, 20 ਹੋ ਜਾਣਗੇ ਸਾਂਸਦ; ਵਿਧਾਇਕ ਵੱਧ ਕੇ ਹੋਣਗੇ 176
ਪਰੀਸਿਮਨ ਬਿੱਲ, ਪੰਜਾਬ 'ਚ ਵੱਧ ਜਾਣਗੀਆਂ 7 ਲੋਕ ਸਭਾ ਸੀਟਾਂ, 20 ਹੋ ਜਾਣਗੇ ਸਾਂਸਦ; ਵਿਧਾਇਕ ਵੱਧ ਕੇ ਹੋਣਗੇ 176

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Embed widget