ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਨੇ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਕੱਲ੍ਹ ਯਾਨੀ ਸ਼ਨੀਵਾਰ ਕਿਸਾਨ ਕੇਂਦਰ ਸਰਕਾਰ ਨਾਲ ਕੋਈ ਚਰਚਾ ਨਹੀਂ ਕਰਨਗੇ। ਕਿਸਾਨਾਂ ਨੇ ਕਿਹਾ ਚਰਚਾ ਦੀ ਥਾਂ ਸਰਕਾਰ ਦੇ ਮੰਤਰੀਆਂ ਨੂੰ ਸਿੱਧਾ ਪੁੱਛਿਆ ਜਾਵੇਗਾ ਕਿ ਉਹ ਖੇਤੀ ਕਾਨੂੰਨ ਵਾਪਸ ਲੈ ਰਹੇ ਹਨ ਜਾਂ ਨਹੀਂ।


ਕਿਸਾਨਾਂ ਨੇ ਕਿਹਾ ਕਿ ਅਸੀਂ ਇਤਿਹਾਸਕ ਜਿੱਤ ਵੱਲ ਵਧ ਰਹੇ ਹਾਂ ਤੇ ਮੋਦੀ ਸਰਕਾਰ ਇਤਿਹਾਸਕ ਹਾਰ ਵੱਲ ਕਦਮ ਵਧਾ ਰਹੀ ਹੈ। ਉਨ੍ਹਾਂ ਚੇਤਾਵਨੀ ਦੇ ਦਿੱਤੀ ਕਿ ਜੇਕਰ ਦੋ ਦਿਨਾਂ 'ਚ ਸਰਕਾਰ ਨੇ ਕਾਨੂੰਨ ਵਾਪਸ ਨਾ ਲਏ ਤਾਂ ਜੋ ਸਥਿਤੀ ਪੈਦਾ ਹੋਵੇਗੀ, ਕੇਂਦਰ ਸਰਕਾਰ ਉਸ ਲਈ ਜ਼ਿੰਮੇਵਾਰ ਹੋਵੇਗੀ।