ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 25ਵੇਂ ਦਿਨ 'ਚ ਸ਼ਾਮਲ ਹੋ ਗਿਆ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਜਦ ਤੱਕ ਨਵੇਂ ਪਾਸ ਕੀਤਾ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਉਹ ਪਿੱਛੇ ਨਹੀਂ ਹਟਣਗੇ।
ਇਸ ਦੌਰਾਨ ਹਜ਼ਾਰਾਂ ਕਿਸਾਨਾਂ ਦੀ ਅਗਵਾਈ ਕਰਦੇ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕੀ ਉਹ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ 'ਮਨ ਕੀ ਬਾਤ' ਦਾ ਵਿਰੋਧ ਕੌਮੀ ਪੱਧਰ ਤੇ ਕਰਨਗੇ। ਉਨ੍ਹਾਂ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਦੇ ਇਸ ਪ੍ਰੋਗਰਾਮ ਦੇ ਪ੍ਰਸਾਰਣ ਵੇਲੇ ਕਿਸਾਨ ਖਾਲੀ ਥਾਲੀਆਂ ਖੜਕਾਉਣਗੇ। ਇਹ ਕਦਮ ਉਸੇ ਤਰਜ਼ ਤੇ ਪੁੱਟਿਆ ਗਿਆ ਹੈ ਜਿਸ ਤਰ੍ਹਾਂ ਕੋਵਿਡ ਦੌਰਾਨ ਡਕਾਟਰਾਂ ਤੇ ਹੋਰ ਕੋਰੋਨਾ ਯੋਧਿਆਂ ਦੀ ਇੱਕਮੁੱਠਤਾ ਪ੍ਰਗਟਾਉਣ ਲਈ ਕੀਤਾ ਗਿਆ ਸੀ।
ਕਿਸਾਨ ਮੋਦੀ 'ਤੇ ਹੀ ਵਰਤਣਗੇ ਮੋਦੀ ਦੀ ਤਕਨੀਕ, 'ਮਨ ਕੀ ਬਾਤ' 'ਚ ਹੋਏਗਾ ਐਕਸ਼ਨ
ਏਬੀਪੀ ਸਾਂਝਾ
Updated at:
21 Dec 2020 09:55 AM (IST)
ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 25ਵੇਂ ਦਿਨ 'ਚ ਸ਼ਾਮਲ ਹੋ ਗਿਆ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਜਦ ਤੱਕ ਨਵੇਂ ਪਾਸ ਕੀਤਾ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਉਹ ਪਿੱਛੇ ਨਹੀਂ ਹਟਣਗੇ।
- - - - - - - - - Advertisement - - - - - - - - -