ਚੰਡੀਗੜ੍ਹ: ਕਿਸਾਨ ਬਿੱਲ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਨੇਤਾ ਅੱਜ ਸ਼ਾਮ 5 ਵਜੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ। ਰਾਸ਼ਟਰਪਤੀ ਭਵਨ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਮਿਲਣ ਲਈ ਪੰਜ ਵਜੇ ਦਾ ਸਮਾਂ ਤੈਅ ਕੀਤਾ ਹੈ। ਸੂਤਰਾਂ ਨੇ ਇਸ ਬਾਰੇ ਜਾਣਕਾਰੀ ਦਿੱਤੀ।

ਇਸ ਸਮੇਂ ਦੌਰਾਨ ਕੋਵਿਡ-19 ਨਾਲ ਸਬੰਧਤ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇਗੀ ਤੇ ਸਿਰਫ ਪੰਜ ਨੇਤਾ ਰਾਸ਼ਟਰਪਤੀ ਨੂੰ ਮਿਲ ਸਕਦੇ ਹਨ। ਦੱਸ ਦੇਈਏ ਕਿ ਵਿਰੋਧੀ ਪਾਰਟੀਆਂ ਨੇ ਇਸ ਬੈਠਕ ਲਈ ਮੁਲਾਕਾਤ ਦਾ ਸਮਾਂ ਮੰਗਿਆ ਸੀ।


ਕਿਸਾਨਾਂ ਦੀ ਟਰੈਕਟਰ ਰੈਲੀ:

ਦੱਸ ਦੇਈਏ ਕਿ ਕਿਸਾਨਾਂ ਨਾਲ ਸਬੰਧਤ ਬਿੱਲਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਬੁੱਧਵਾਰ ਨੂੰ ਕਾਂਗਰਸੀ ਵਰਕਰਾਂ ਤੇ ਕਿਸਾਨਾਂ ਦੇ ਇੱਕ ਸਮੂਹ ਨੇ ਸੰਸਦ ਵਿੱਚ ਖੇਤੀ ਸੁਧਾਰ ਬਿੱਲਾਂ ਨੂੰ ਪਾਸ ਕਰਨ ਵਿਰੁੱਧ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿੱਚ ਟਰੈਕਟਰ ਰੈਲੀ ਕੀਤੀ।

ਸਿੱਧੂ ਦਾ ਧਰਨਾ:

ਦੂਜੇ ਪਾਸੇ ਨਵਜੋਤ ਸਿੱਧੂ ਅੱਜ ਕਿਸਾਨ ਬਿੱਲ ਦਾ ਵਿਰੋਧ ਕਰ ਰਹੇ ਹਨ। ਸਿੱਧੂ ਦਾ ਇਹ ਧਰਨਾ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਹੋਇਆ। ਦੱਸ ਦਈਏ ਕਿ ਨਵਜੋਤ ਸਿੱਧੂ ਕੈਬਨਿਟ ਮੰਤਰੀ ਦਾ ਅਹੁਦਾ ਛੱਡਣ ਤੋਂ ਇੱਕ ਸਾਲ ਬਾਅਦ ਪਹਿਲੇ ਐਕਸ਼ਨ ਲਈ ਬਾਹਰ ਆਏ।



ਇਸ ਦੌਰਾਨ ਨਵਜੋਤ ਸਿੱਧੂ ਦੇ ਸਮਰਥਕ ਕੇਂਦਰ ਸਰਕਾਰ ਖਿਲਾਫ ਕਾਲੀਆਂ ਝੰਡੀਆਂ ਲੈ ਕੇ ਭੰਡਾਰੀ ਪੁਲ 'ਤੇ ਪਹੁੰਚੇ ਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਭੰਡਾਰੀ ਪੁਲ ਨੂੰ ਚੁਫੇਰਿਓਂ ਆਉਣ ਵਾਲੇ ਰਸਤਿਆਂ ਨੂੰ ਟ੍ਰੈਫ਼ਿਕ ਪੁਲਿਸ ਨੇ ਟ੍ਰੈਫਿਕ ਨੂੰ ਕੀਤਾ ਡਾਇਵਰਟ ਕੀਤਾ।

ਪੰਜਾਬ ਵਿੱਚ ਹੋ ਰਿਹਾ ਭਾਰੀ ਵਿਰੋਧ:

ਪੰਜਾਬ ਵਿੱਚ ਖੇਤੀਬਾੜੀ ਬਿੱਲਾਂ ਦਾ ਕਾਫੀ ਵਿਰੋਧ ਹੋ ਰਿਹਾ ਹੈ ਕਿਉਂਕਿ ਕਿਸਾਨ ਤੇ ਵਪਾਰੀ ਏਪੀਐਮਸੀ ਮੰਡੀਆਂ ਖ਼ਤਮ ਹੋਣ ਤੋਂ ਡਰ ਰਹੇ ਹਨ। ਇਹੀ ਕਾਰਨ ਹੈ ਕਿ ਸੂਬੇ ਦੀਆਂ ਵੱਡੀਆਂ ਰਾਜਨੀਤਕ ਪਾਰਟੀਆਂ ਨੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਹੈ। ਇਸ ਲੜੀ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਬਿੱਲਾਂ ਦੇ ਵਿਰੋਧ ਵਿੱਚ ਮੋਦੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904