ਸ਼੍ਰੀਨਗਰ: ਨੈਸ਼ਨਲ ਕਾਨਫ਼ਰੰਸ ਦੇ ਮੀਤ ਪ੍ਰਧਾਨ ਉਮਰ ਅਬਦੁੱਲ੍ਹਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਿਤਾ ਤੇ ਸੰਸਦ ਮੈਂਬਰ ਫ਼ਾਰੂਕ ਅਬਦੁੱਲ੍ਹਾ ਸਮੇਤ ਉਨ੍ਹਾਂ ਦੇ ਪਰਿਵਾਰ ਨੂੰ ਅਧਿਕਾਰੀਆਂ ਨੇ ਨਜ਼ਰਬੰਦ ਕਰ ਦਿੱਤਾ ਹੈ। ਉਮਰ ਨੇ ਟਵੀਟ ਕੀਤਾ, ‘ਇਹ ਅਗਸਤ 2019 ਤੋਂ ਬਾਅਦ ਦਾ ਨਵਾਂ ਜੰਮੂ-ਕਸ਼ਮੀਰ ਹੈ। ਸਾਨੂੰ ਬਿਨਾ ਕੋਈ ਕਾਰਨ ਦੱਸਿਆਂ ਸਾਡੇ ਘਰਾਂ ਅੰਦਰ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਮਾੜਾ ਹੋਰ ਕੀ ਹੋ ਸਕਦਾ ਹੈ। ਮੇਰੀ ਭੈਣ ਤੇ ਉਨ੍ਹਾਂ ਦੇ ਬੱਚਿਆਂ ਨੂੰ ਵੀ ਉਨ੍ਹਾਂ ਦੇ ਘਰ ਵਿੱਚ ਬੰਦ ਕਰ ਦਿੱਤਾ ਗਿਆ ਹੈ।’



ਉਮਰ ਅਬਦੁੱਲ੍ਹਾ ਨੇ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ; ਜਿਨ੍ਹਾਂ ਵਿੱਚ ਸ਼ਹਿਰ ਦੇ ਗੁਪਕਰ ਇਲਾਕੇ ਵਿੱਚ ਉਨ੍ਹਾਂ ਦੇ ਘਰ ਦੇ ਮੁੱਖ ਦਰਵਾਜ਼ੇ ਦੇ ਬਾਹਰ ਪੁਲਿਸ ਦੀਆਂ ਗੱਡੀਆਂ ਖੜ੍ਹੀਆਂ ਦਿਸ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੇ ਘਰ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਵੀ ਅੰਦਰ ਨਹੀਂ ਆਉਣ ਦਿੱਤਾ ਜਾ ਰਿਹਾ। ਉਨ੍ਹਾਂ ਵਿਅੰਗਾਤਮਕ ਲਹਿਜੇ ਵਿੱਚ ਕਿਹਾ ਹੈ- ਚਲੋ ਲੋਕਤੰਤਰ ਦੇ ਤੁਹਾਡੇ ਨਵੇਂ ਮਾਡਲ ਦਾ ਇਹੋ ਮਤਲਬ ਹੈ।


ਇਸ ਤੋਂ ਪਹਿਲਾਂ ਪੀਡੀਪੀ ਪ੍ਰਧਾਨ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਵੀ ਸਨਿੱਚਰਵਾਰ ਨੂੰ ਦਾਅਵਾ ਕੀਤਾ ਸੀ ਕਿ ਪਿਛਲੇ ਸਾਲ ਦਸੰਬਰ ’ਚ ਇੱਥੋਂ ਦੇ ਪਾਰਿਮਪੋਰਾ ਇਲਾਕੇ ਵਿੱਚ ਕਥਿਤ ਮੁਕਾਬਲੇ ਦੌਰਾਨ ਮਾਰੇ ਗਏ ਤਿੰਨ ਅੱਤਵਾਦੀਆਂ ਵਿੱਚੋਂ ਇੱਕ ਅਤਹਰ ਮੁਸ਼ਤਾਕ ਦੇ ਪਰਿਵਾਰ ਨੂੰ ਮਿਲਣ ਲਈ ਜਾਣ ਤੋਂ ਪਹਿਲਾਂ ਉਨ੍ਹਾਂ ਨੂੰ ਨਜ਼ਰਬੰਦ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Pulwama Anniversary RDX: ਪੁਲਵਾਮਾ ਹਮਲੇ ਦੀ ਦੂਜੀ ਬਰਸੀ ਮੌਕੇ ਮੁੜ ਪਹੁੰਚਿਆ 7 ਕਿੱਲੋ RDX, ਆਖਰ ਕੀ ਸੀ ਅੱਤਵਾਦੀਆਂ ਦੀ ਸਾਜਿਸ਼?


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904