Lok Sabha Election 2024: ਜੰਮੂ-ਕਸ਼ਮੀਰ 'ਚ INDIA ਗਠਜੋੜ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਸੀਟਾਂ ਦੀ ਵੰਡ ਨੂੰ ਲੈ ਕੇ ਚੱਲ ਰਹੀ ਚਰਚਾ ਦਰਮਿਆਨ ਨੈਸ਼ਨਲ ਕਾਨਫਰੰਸ ਦੇ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਆਪਣੇ ਦਮ 'ਤੇ ਚੋਣਾਂ ਲੜੇਗੀ।
ਫਾਰੂਕ ਅਬਦੁੱਲਾ ਨੇ ਕਿਹਾ, ''ਮੈਂ ਇਕ ਗੱਲ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਨੈਸ਼ਨਲ ਕਾਨਫਰੰਸ ਆਪਣੇ ਬਲ 'ਤੇ ਚੋਣਾਂ ਲੜੇਗੀ। ਇਸ ਵਿੱਚ ਕੋਈ ਸ਼ੱਕ ਨਹੀਂ ਹੈ।
ਜੰਮੂ-ਕਸ਼ਮੀਰ ਦੀਆਂ ਚੋਣਾਂ 'ਤੇ ਵੀ ਦਿੱਤਾ ਬਿਆਨ
ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਨਾਲੋ-ਨਾਲ ਹੋਣਗੀਆਂ।
ਇਹ ਵੀ ਪੜ੍ਹੋ: Farmer Protest: ਕਿਸਾਨਾਂ ਦੇ ਜੋਸ਼ ਤੋਂ 'ਘਬਰਾਈ' ਦਿੱਲੀ ! 30,000 ਅੱਥਰੂ ਗੈਸ ਦੇ ਗੋਲਿਆਂ ਦਾ ਦਿੱਤਾ ਆਰਡਰ
ਫਾਰੂਕ ਅਬਦੁੱਲਾ 'ਤੇ ਕਾਂਗਰਸ ਦਾ ਬਿਆਨ
ਫਾਰੂਕ ਅਬਦੁੱਲਾ ਦੇ ਬਿਆਨ 'ਤੇ ਕਾਂਗਰਸ ਨੇ ਪ੍ਰਤੀਕਿਰਿਆ ਦਿੱਤੀ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ, ''ਵੱਖ-ਵੱਖ ਪਾਰਟੀਆਂ ਦੀਆਂ ਵੱਖ-ਵੱਖ ਮਜਬੂਰੀਆਂ ਹੁੰਦੀਆਂ ਹਨ। ਮੈਨੂੰ ਭਰੋਸਾ ਹੈ ਕਿ ਨੈਸ਼ਨਲ ਕਾਨਫਰੰਸ, ਪੀਡੀਪੀ ਸਾਰੇ ਇੰਡੀਆ ਗੱਠਜੋੜ ਦਾ ਹਿੱਸਾ ਰਹੇ ਹਨ। ਅੱਗੇ ਵੀ ਰਹਿਣਗੇ।
ਇਸ ਤੋਂ ਪਹਿਲਾਂ ਵੀ ਫਾਰੂਕ ਅਬਦੁੱਲਾ INDIA ਗਠਜੋੜ ਵਿੱਚ ਸੀਟਾਂ ਦੀ ਵੰਡ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਰ ਕਰ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਜੇਕਰ ਮਸਲੇ ਜਲਦੀ ਹੱਲ ਨਾ ਕੀਤੇ ਗਏ ਤਾਂ ਕਈ ਪਾਰਟੀਆਂ ਇੱਕ ਦੂਜੇ ਤੋਂ ਦੂਰ ਹੋ ਜਾਣਗੀਆਂ। ਹੁਣ ਉਨ੍ਹਾਂ ਕਿਹਾ ਕਿ ਉਹ ਇਕੱਲੇ ਹੀ ਚੋਣ ਲੜਨਗੇ।
ਜੰਮੂ ਅਤੇ ਕਸ਼ਮੀਰ ਵਿੱਚ INDIA ਗਠਜੋੜ ਵਿੱਚ ਮੁੱਖ ਤੌਰ 'ਤੇ ਕਾਂਗਰਸ, ਮਹਿਬੂਬਾ ਮੁਫਤੀ ਦੀ ਪੀਡੀਪੀ, ਨੈਸ਼ਨਲ ਕਾਨਫਰੰਸ ਅਤੇ ਖੱਬੇ ਪੱਖੀ ਸ਼ਾਮਲ ਹਨ। ਹਾਲਾਂਕਿ ਇਨ੍ਹਾਂ ਪਾਰਟੀਆਂ ਵਿਚਾਲੇ ਸੀਟਾਂ ਨੂੰ ਲੈ ਕੇ ਗੱਲਬਾਤ ਨਹੀਂ ਹੋ ਸਕੀ। ਜੰਮੂ-ਕਸ਼ਮੀਰ ਵਿੱਚ ਲੋਕ ਸਭਾ ਦੀਆਂ ਪੰਜ ਸੀਟਾਂ ਹਨ। ਇਨ੍ਹਾਂ ਵਿੱਚੋਂ ਤਿੰਨ ਸੀਟਾਂ ਨੈਸ਼ਨਲ ਕਾਨਫਰੰਸ ਕੋਲ ਹਨ ਅਤੇ ਦੋ ਸੀਟਾਂ ਭਾਜਪਾ ਕੋਲ ਹਨ।
ਇਹ ਵੀ ਪੜ੍ਹੋ: Farmer Protest: ਹਾਈਕੋਰਟ ਨੇ ਮੰਗਿਆਂ ਕੇਂਦਰ ਤੇ ਕਿਸਾਨ ਮੀਟਿੰਗ ਦਾ ਹਲਫ਼ਨਾਮਾ. ਸੁਣਵਾਈ ਮੰਗਲਵਾਰ ਤੱਕ ਮੁਲਤਵੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।