ਫਾਰੂਕ ਨੇ ਆਪਣੇ ਬੇਟੇ ਨੂੰ ਮਿਲਣ ਦੀ ਕੀਤੀ ਸੀ ਬੇਨਤੀ
ਸਾਬਕਾ ਮੁੱਖ ਮੰਤਰੀ ਫਾਰੂਕ ਪਬਲਿਕ ਸੇਫਟੀ ਐਕਟ (ਪੀਐਸਏ) ਦੇ ਅਧੀਨ ਨਜ਼ਰਬੰਦੀ ਤੋਂ ਬਾਅਦ ਸ਼ੁੱਕਰਵਾਰ ਨੂੰ ਆਪਣੀ ਰਿਹਾਇਸ਼ ਦੇ ਨਜ਼ਦੀਕ ਹਰੀ ਨਿਵਾਸ ਪਹੁੰਚੇ, ਉਨ੍ਹਾਂ ਦਾ ਬੇਟਾ ਅਤੇ ਰਾਜ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਪੀਐਸਏ ਦੇ ਤਹਿਤ 5 ਫਰਵਰੀ ਤੋਂ ਘਰ ਵਿੱਚ ਨਜ਼ਰਬੰਦ ਰੱਖਿਆ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਫਾਰੂਕ (82) ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ ਸੱਤ ਮਹੀਨਿਆਂ ਬਾਅਦ ਉਸਦੇ ਬੇਟੇ ਨੂੰ ਮਿਲਣ ਦੀ ਬੇਨਤੀ ਕੀਤੀ ਸੀ, ਜਿਸ ਨੂੰ ਪ੍ਰਸ਼ਾਸਨ ਨੇ ਸਵੀਕਾਰ ਕਰ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਕਰੀਬ ਇੱਕ ਘੰਟੇ ਲਈ ਮਿਲੇ ਸਨ।
ਉਮਰ ਅਬਦੁੱਲਾ 5 ਅਗਸਤ ਤੋਂ ਸੀ ਹਿਰਾਸਤ 'ਚ
ਮਹੱਤਵਪੂਰਨ ਗੱਲ ਇਹ ਹੈ ਕਿ ਕੇਂਦਰ ਸਰਕਾਰ ਨੇ ਪਿਛਲੇ ਸਾਲ 5 ਅਗਸਤ ਨੂੰ ਜੰਮੂ-ਕਸ਼ਮੀਰ ਰਾਜ ਤੋਂ ਵਿਸ਼ੇਸ਼ ਰੁਤਬਾ ਵਾਪਸ ਲੈ ਲਿਆ ਸੀ, ਜਿਸ ਤੋਂ ਬਾਅਦ ਫਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਇੱਕ ਹੋਰ ਮੁੱਖ ਮੰਤਰੀ ਅਤੇ ਪੀਡੀਪੀ ਪ੍ਰਧਾਨ ਮਹਿਬੂਬਾ ਮੁਫਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਇਸ ਤੋਂ ਬਾਅਦ, 15 ਸਤੰਬਰ ਨੂੰ ਪੀਐਸਏ ਅਧੀਨ ਫਾਰੂਕ ਖ਼ਿਲਾਫ਼ ਕੇਸ ਦਾਇਰ ਕੀਤਾ ਗਿਆ ਸੀ, ਜਦੋਂ ਕਿ ਉਸ ਦੇ ਬੇਟੇ ਉਮਰ ਦੀ ਸਾਵਧਾਨੀ ਹਿਰਾਸਤ 5 ਫਰਵਰੀ ਨੂੰ ਖ਼ਤਮ ਹੋ ਰਹੀ ਸੀ ਪਰ ਉਸ ਤੋਂ ਕੁਝ ਘੰਟੇ ਪਹਿਲਾਂ ਹੀ ਛੇ ਮਹੀਨਿਆਂ ਲਈ ਵਧਾ ਦਿੱਤਾ ਗਿਆ।