ਫਤਿਹਾਬਾਦ: ਕੋਰੋਨਾ ਮਹਾਮਾਰੀ ਦੇ ਦੌਰ 'ਚ ਵੀ ਹਸਪਤਾਲਾਂ ਵੱਲੋਂ ਲਾਪਰਵਾਹੀ ਵਰਤਣ ਦੀਆਂ ਖ਼ਬਰਾਂ ਆਮ ਹਨ। ਇਸ ਵਾਰ ਸਿਹਤ ਵਿਭਾਗ ਨੇ ਅਜਿਹਾ ਕਾਰਨਾਮਾ ਕਰ ਦਿਖਾਇਆ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਦਰਅਸਲ ਫਤਿਹਾਬਾਦ ਦੇ ਨਾਗਰਿਕ ਹਸਪਤਾਲ 'ਚ ਬਣੀ ਮੌਰਚਰੀ (ਮੁਰਦਾਘਰ) ਤੋਂ ਇਕ ਮ੍ਰਿਤਕ ਸਰੀਰ ਗਾਇਬ ਹੋ ਗਿਆ।
ਜਦੋਂ ਇਸ ਮਾਮਲੇ ਦਾ ਪਤਾ ਹਸਪਤਾਲ ਪ੍ਰਸ਼ਾਸਨ ਨੂੰ ਲੱਗਾ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ। ਮਾਮਲਾ ਉਸ ਸਮੇਂ ਖੁੱਲ੍ਹਿਆ ਜਦੋਂ ਕੋਰੋਨਾ ਕਾਰਨ ਮੌਤ ਦਾ ਸ਼ਿਕਾਰ ਹੋਏ 62 ਸਾਲਾ ਵਿਅਕਤੀ ਦੀ ਮ੍ਰਿਤਕ ਦੇਹ ਲੈਣ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਸਪਤਾਲ ਪਹੁੰਚੇ।
ਮੁਰਦਾਘਰ ਤੋਂ ਜਦੋਂ ਉਹ ਮ੍ਰਿਤਕ ਦੇਹ ਲੈਣ ਗਏ ਤਾਂ ਪਤਾ ਲੱਗਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਮ੍ਰਿਤਕ ਦੇਹ ਉੱਥੇ ਨਹੀਂ ਹੈ। ਪਰਿਵਾਰ ਵਾਲਿਆਂ ਦੇ ਰੌਲਾ ਪਾਉਣ 'ਤੇ ਹਸਪਤਾਲ ਪ੍ਰਸ਼ਾਸਨ ਦੀ ਨੀਂਦ ਖੁੱਲ੍ਹੀ ਤੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਉਨ੍ਹਾਂ ਦੀ ਲਾਸ਼ ਬੀਤੇ ਦਿਨ ਹੀ ਕੋਈ ਹੋਰ ਲੈ ਗਿਆ।
ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ
ਫਿਲਹਾਲ ਮਾਮਲਾ ਸੁਲਝ ਗਿਆ ਤੇ ਪਰਿਵਾਰ ਵਾਲੇ ਵੀ ਸ਼ਾਂਤ ਹੋ ਗਏ। ਪਰ ਇਹ ਪੂਰੀ ਘਟਨਾ ਸਿਹਤ ਵਿਭਾਗ ਅਤੇ ਹਸਪਤਾਲ ਪ੍ਰਸ਼ਾਸਨ 'ਤੇ ਵੱਡਾ ਸਵਾਲ ਖੜਾ ਕਰਦੀ ਹੈ। ਕਿ ਕੀ ਏਨੇ ਵੱਡੇ ਪੱਧਰ 'ਤੇ ਵੀ ਲਾਪਰਵਾਹੀ ਵਰਤੀ ਜਾ ਸਕਦੀ ਹੈ।
ਐਤਵਾਰ ਨੂੰ ਇੱਕ ਦਿਨ ’ਚ 3 ਲੱਖ 92 ਹਜ਼ਾਰ 488 ਨਵੇਂ ਮਾਮਲੇ ਸਾਹਮਣੇ ਆਏ ਤੇ ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਦੀ ਲਾਗ ਦੇ ਕੁੱਲ ਮਾਮਲੇ 1 ਕਰੋੜ 95 ਲੱਖ 57 ਹਜ਼ਾਰ 457 ਹੋ ਗਏ, ਜਦ ਕਿ ਪਿਛਲੇ 24 ਘੰਟਿਆਂ ਵਿੱਚ 3,689 ਵਿਅਕਤੀਆਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: WB Election result: ਬੀਜੇਪੀ ਨਾਲ ਬੁਰੀ ਹੋਈ! ਪੱਛਮੀ ਬੰਗਾਲ ਦੇ ਦਲ ਬਦਲੂ ਵੀ ਨਹੀਂ ਲਾ ਸਕੇ ਬੇੜਾ ਪਾਰ
ਇਹ ਵੀ ਪੜ੍ਹੋ: ਕੈਪਟਨ ਖਿਲਾਫ ਖੁੱਲ੍ਹੀ ਬਗਾਵਤ! ਚੋਣਾਂ ਤੋਂ ਪਹਿਲਾਂ ਹੋਏਗਾ ਕਾਂਗਰਸ 'ਚ ਧਮਾਕਾ
ਇਹ ਵੀ ਪੜ੍ਹੋ: ਮਹਿੰਦਰਾ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਗੱਡੀਆਂ ਸੜ੍ਹ ਕੇ ਸੁਆਹ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904