ਪੜਚੋਲ ਕਰੋ

ਮਤਰੇਈ ਮਾਂ ਦੇ ਕਹਿਣ 'ਤੇ ਪਿਓ ਨੇ ਮਾਸੂਮ ਪੁੱਤ ਦੀ ਲਈ ਜਾਨ, ਹੋਇਆ ਫਰਾਰ

ਮੱਧ ਪ੍ਰਦੇਸ਼ ਦੇ ਇੰਦੌਰ 'ਚ ਮਤਰੇਈ ਮਾਂ ਦੇ ਕਹਿਣ 'ਤੇ ਇੱਕ ਪਿਓ ਨੇ ਆਪਣੇ 7 ਸਾਲਾ ਮਾਸੂਮ ਪੁੱਤਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਹੈ। ਦੱਸ ਦਈਏ ਕਿ ਪੁੱਤਰ ਨੂੰ ਮਾਰਨ ਤੋਂ ਬਾਅਦ ਪਿਤਾ ਮੌਕੇ ਤੋਂ ਫਰਾਰ ਹੋ ਗਿਆ ਹੈ।

Crime news: ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇੱਥੋਂ ਦੇ ਤੇਜਾਜੀ ਨਗਰ ਥਾਣਾ ਖੇਤਰ ਦੇ ਲਿੰਬੋਦੀ 'ਚ ਇਕ ਪਿਓ ਨੇ ਆਪਣੇ ਹੀ 7 ਸਾਲ ਦੇ ਪੁੱਤਰ ਦੀ ਪਹਿਲਾਂ ਕੁੱਟਮਾਰ ਕੀਤੀ ਅਤੇ ਫਿਰ ਉਸ ਦਾ ਗਲ਼ ਘੁੱਟ ਕੇ ਕਤਲ ਕਰਕੇ ਫ਼ਰਾਰ ਹੋ ਗਿਆ। 

ਮਤਰੇਈ ਮਾਂ ਦੇ ਕਹਿਣ ‘ਤੇ ਕੀਤਾ ਕਤਲ – ਰਿਸ਼ਤੇਦਾਰ
ਰਿਸ਼ਤੇਦਾਰਾਂ ਦਾ ਦੋਸ਼ ਹੈ ਕਿ ਉਸ ਦੀ ਦੂਜੀ ਪਤਨੀ ਦੇ ਕਾਰਨ ਉਸ ਦਾ ਕਤਲ ਕੀਤਾ ਗਿਆ ਹੈ, ਕਿਉਂਕਿ ਉਹ ਉਸ ਨੂੰ ਆਪਣੇ ਨਾਲ ਨਹੀਂ ਰੱਖਣਾ ਚਾਹੁੰਦੀ ਸੀ। ਇਸ ਤੋਂ ਨਾਰਾਜ਼ ਹੋ ਕੇ ਉਹ ਆਪਣੇ ਪੇਕੇ ਘਰ ਚਲੀ ਗਈ। ਬੱਚੇ ਦੀ ਗਰਦਨ, ਹੱਥ, ਕਮਰ ਆਦਿ 'ਤੇ ਸੱਟ ਦੇ ਨਿਸ਼ਾਨ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਪਤੀ ਦੀ ਮੌਤ ਦੀ ਖਬਰ ਸੁਣ ਕੇ ਪਤਨੀ ਨੇ ਕੀਤੀ ਖੁਦਕੁਸ਼ੀ, 4 ਭੈਣਾਂ ਦਾ ਇਕੱਲਾ ਭਰਾ ਸੀ ਨੌਜਵਾਨ

ਬੱਚੇ ਦੀ ਮਾਂ ਦੀ 5 ਸਾਲ ਪਹਿਲਾਂ ਮੌਤ ਹੋ ਗਈ ਸੀ
ਪੁਲਿਸ ਅਨੁਸਾਰ ਸੱਤ ਸਾਲਾ ਪ੍ਰਤੀਕ ਪੁੱਤਰ ਸ਼ਸ਼ੀਪਾਲ ਵਾਸੀ ਸ਼ੰਕਰ ਮੁਹੱਲਾ ਦੀ ਲਾਸ਼ ਕਮਰੇ ਵਿਚ ਪਈ ਮਿਲੀ, ਜਿਸ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਦੋਸ਼ੀ ਪਿਤਾ ਸ਼ਸ਼ੀਪਾਲ ਅਜੇ ਫਰਾਰ ਹੈ। ਬੱਚੇ ਦੇ ਮਾਮੇ ਨੇ ਦਸਿਆ ਕਿ ਪ੍ਰਤੀਕ ਦੀ ਮਾਂ ਅੰਜੂ ਦੀ ਕਰੀਬ ਪੰਜ ਸਾਲ ਪਹਿਲਾਂ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪਿਤਾ ਸ਼ਸ਼ੀਪਾਲ ਨੇ ਕਰੀਬ ਡੇਢ ਸਾਲ ਪਹਿਲਾਂ ਦੂਜਾ ਵਿਆਹ ਕਰਵਾ ਲਿਆ ਸੀ। ਵਿਆਹ ਦੇ ਬਾਅਦ ਤੋਂ ਹੀ ਮਤਰੇਈ ਮਾਂ ਪਾਇਲ ਪ੍ਰਤੀਕ ਨੂੰ ਪਰੇਸ਼ਾਨ ਕਰ ਰਹੀ ਸੀ। ਉਹ ਉਸ ਦੇ ਨਾਲ ਨਹੀਂ ਰਹਿਣਾ ਚਾਹੁੰਦੀ ਸੀ।

ਕੇਸ ਵਿਚ ਦਸਿਆ ਗਿਆ ਹੈ ਕਿ ਮਤਰੇਈ ਮਾਂ ਨੇ ਪ੍ਰਤੀਕ ਦੀ ਕਈ ਵਾਰ ਕੁੱਟਮਾਰ ਵੀ ਕੀਤੀ ਹੈ। ਉਹ ਇਨ੍ਹਾਂ ਨਾਲ ਨਹੀਂ ਰਹਿਣਾ ਚਾਹੁੰਦਾ ਸੀ। ਉਹ ਸਾਡੇ ਨਾਲ ਰਹਿਣਾ ਚਾਹੁੰਦਾ ਸੀ, ਪਰ ਅਸੀਂ ਉਸਨੂੰ ਨਹੀਂ ਭੇਜ ਰਹੇ ਸੀ। ਪਾਇਲ ਨੇ ਤਿੰਨ ਮਹੀਨੇ ਪਹਿਲਾਂ ਹੀ ਬੱਚੇ ਨੂੰ ਜਨਮ ਦਿਤਾ ਸੀ। ਇਸ ਤੋਂ ਪਹਿਲਾਂ ਵੀ ਇੱਕ ਵਾਰ ਉਸ ਨੂੰ ਝਾੜੂ ਨਾਲ ਕੁੱਟਿਆ ਗਿਆ ਸੀ। ਪੁਲਿਸ ਨੇ ਦਸਿਆ ਕਿ ਬੱਚੇ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਸ਼ਸ਼ੀਪਾਲ ਪੁੱਤਰ ਰਾਮਪ੍ਰਸਾਦ ਬਾਈਕ ਲੈ ਕੇ ਫਰਾਰ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਉਹ ਇੱਕ ਡਰਾਈਵਰ ਹੈ।

ਸ਼ਸ਼ੀਪਾਲ ਦੀ ਪਤਨੀ ਆਪਣੇ ਪੇਕੇ ਘਰ ਚਲੀ ਗਈ

ਰਾਜੇਸ਼ ਨੇ ਦਸਿਆ ਕਿ ਐਤਵਾਰ ਰਾਤ ਪ੍ਰਤੀਕ ਆਪਣੀ ਦਾਦੀ ਨੂੰ ਪਿਤਾ ਨਾਲ ਸੌਣ ਲਈ ਕਹਿ ਕੇ ਉਪਰਲੇ ਕਮਰੇ ਵਿਚ ਚਲਾ ਗਿਆ। ਸਵੇਰੇ ਜਦੋਂ ਉਹ ਉਸ ਨੂੰ ਲੈਣ ਪਹੁੰਚੀ ਤਾਂ ਕਮਰੇ ਦਾ ਦਰਵਾਜ਼ਾ ਬਾਹਰੋਂ ਬੰਦ ਸੀ। ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਪ੍ਰਤੀਕ ਖੂਨ ਨਾਲ ਲੱਥਪੱਥ ਹਾਲਤ 'ਚ ਪਿਆ ਸੀ। ਇਸ ਤੋਂ ਬਾਅਦ ਹੋਰ ਲੋਕਾਂ ਨੂੰ ਵੀ ਇਸ ਦੀ ਸੂਚਨਾ ਦਿਤੀ ਗਈ। ਪਿਤਾ ਸ਼ਸ਼ੀਪਾਲ ਨੇ ਪ੍ਰਤੀਕ ਦਾ ਕਤਲ ਕਰ ਦਿੱਤਾ। ਸ਼ਸ਼ੀਪਾਲ ਦੀ ਪਤਨੀ ਹੁਣ ਆਪਣੇ ਪੇਕੇ ਘਰ ਨੰਦਨਪੁਰਾ (ਸ਼ਾਜਾਪੁਰ) ਚਲੀ ਗਈ ਹੈ। ਉਹ ਸ਼ਸ਼ੀਪਾਲ ਨੂੰ ਫੋਨ 'ਤੇ ਪ੍ਰਤੀਕ ਨਾਲ ਨਾ ਰਹਿਣ ਲਈ ਕਹਿ ਰਹੀ ਸੀ। ਇਸ ਕਾਰਨ ਉਹ ਘਰ ਵਾਪਸ ਵੀ ਨਹੀਂ ਆ ਰਹੀ ਸੀ।

ਰਿਸ਼ਤੇਦਾਰਾਂ ਨੇ ਦਸਿਆ ਕਿ ਪਿਤਾ ਸ਼ਸ਼ੀਪਾਲ ਨੇ ਬੱਚੇ ਨਾਲ ਕੀਤੀ ਕੁੱਟਮਾਰ ਦੀ ਵੀਡੀਓ ਵੀ ਬਣਾਈ ਹੈ। ਸ਼ਾਇਦ ਉਸ ਨੇ ਇਹ ਵੀਡੀਓ ਆਪਣੀ ਪਤਨੀ ਨੂੰ ਭੇਜਣ ਲਈ ਬਣਾਈ ਹੋਵੇਗੀ। ਪੁਲਿਸ ਨੂੰ ਇਹ ਵੀਡੀਓ ਉਸ ਦੇ ਮੋਬਾਈਲ 'ਚੋਂ ਮਿਲੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਹੈਵਾਨ ਪਿਓ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: CBI ਨੇ ਜਾਸੂਸੀ ਦੇ ਦੋਸ਼ 'ਚ ਫ੍ਰੀਲਾਂਸ ਪੱਤਰਕਾਰ ਨੂੰ ਕੀਤਾ ਗ੍ਰਿਫਤਾਰ

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget