FCI Scam : ਭਾਰਤੀ ਖੁਰਾਕ ਨਿਗਮ (FCI) ਵਿੱਚ ਹੋਏ ਘਪਲੇ ਨੂੰ ਲੈ ਕੇ ਵੱਡੀ ਕਾਰਵਾਈ ਕਰਦੇ ਹੋਏ CBI ਨੇ ਤਿੰਨ ਰਾਜਾਂ ਦਿੱਲੀ, ਹਰਿਆਣਾ ਅਤੇ ਪੰਜਾਬ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਸੀਬੀਆਈ ਨੇ ਕੁੱਲ 50 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਏਜੰਸੀ ਨੇ ਐਫਸੀਆਈ ਦੇ ਡਿਪਟੀ ਜਨਰਲ ਮੈਨੇਜਰ (ਡੀਜੀਐਮ) ਰਾਜੀਵ ਕੁਮਾਰ ਮਿਸ਼ਰਾ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਬਾਅਦ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ।
ਸੀਬੀਆਈ ਨੇ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਨਾਲ ਸਬੰਧਤ ਘੁਟਾਲੇ ਵਿੱਚ 74 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਛਾਪੇਮਾਰੀ ਦੌਰਾਨ ਕੇਂਦਰੀ ਜਾਂਚ ਏਜੰਸੀ ਨੇ ਵੱਖ-ਵੱਖ ਥਾਵਾਂ ਤੋਂ ਕੇਸ ਨਾਲ ਸਬੰਧਤ ਦਸਤਾਵੇਜ਼ ਬਰਾਮਦ ਕੀਤੇ ਹਨ। ਐਫਸੀਆਈ ਦੇ ਭ੍ਰਿਸ਼ਟ ਅਧਿਕਾਰੀ ਅਤੇ ਅਨਾਜ ਮਿੱਲਾਂ ਦੇ ਮਾਲਕ ਲੰਬੇ ਸਮੇਂ ਤੋਂ ਸੀਬੀਆਈ ਦੀ ਨਿਗਰਾਨੀ ਹੇਠ ਸਨ। ਪੂਰੀ ਤਿਆਰੀ ਤੋਂ ਬਾਅਦ ਏਜੰਸੀ ਨੇ ਬੁੱਧਵਾਰ (11 ਜਨਵਰੀ) ਨੂੰ ਇਨ੍ਹਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਸੀਐਮ ਦੀ ਘੁਰਕੀ ਤੋਂ ਡਰੇ ਹੜਤਾਲੀ ਅਫਸਰ , ਹੁਣ ਕੰਮ 'ਤੇ ਪਰਤਣਗੇ PCS ਅਫ਼ਸਰ
ਡੀਜੀਐਮ ਰਿਸ਼ਵਤ ਸਮੇਤ ਗ੍ਰਿਫ਼ਤਾਰ
ਏਜੰਸੀ ਨੂੰ ਕਥਿਤ ਘੁਟਾਲੇ ਵਿੱਚ ਕਾਰਜਕਾਰੀ ਨਿਰਦੇਸ਼ਕਾਂ ਦੇ ਤਕਨੀਕੀ ਸਹਾਇਕਾਂ ਦੀ ਭੂਮਿਕਾ ਦਾ ਸ਼ੱਕ ਹੈ। ਇਸ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਐਫਸੀਆਈ ਦੇ ਡੀਜੀਐਮ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਛਾਪੇਮਾਰੀ ਸ਼ੁਰੂ ਕੀਤੀ ਗਈ ਸੀ।