ਪੜਚੋਲ ਕਰੋ
Advertisement
(Source: ECI/ABP News/ABP Majha)
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ , IED ਬਲਾਸਟ 'ਚ 2 ਜਵਾਨ ਸ਼ਹੀਦ , 4 ਜ਼ਖਮੀ
Jammu Kashmir Encounter : ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਆਈਈਡੀ ਧਮਾਕੇ 'ਚ 2 ਜਵਾਨ ਸ਼ਹੀਦ ਹੋ ਗਏ, ਜਦਕਿ 4 ਜਵਾਨ ਜ਼ਖਮੀ ਦੱਸੇ ਜਾ ਰਹੇ ਹਨ। ਸੂਤਰਾਂ ਤੋਂ ਮਿ
Jammu Kashmir Encounter : ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਆਈਈਡੀ ਧਮਾਕੇ 'ਚ 2 ਜਵਾਨ ਸ਼ਹੀਦ ਹੋ ਗਏ, ਜਦਕਿ 4 ਜਵਾਨ ਜ਼ਖਮੀ ਦੱਸੇ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਈ ਅੱਤਵਾਦੀਆਂ ਦੇ ਮਾਰੇ ਜਾਣ ਦੀ ਵੀ ਖਬਰ ਹੈ। ਇਹ ਘਟਨਾ ਤਲਾਸ਼ੀ ਮੁਹਿੰਮ ਦੌਰਾਨ ਵਾਪਰੀ, ਜਦੋਂ ਅੱਤਵਾਦੀਆਂ ਨੇ ਆਈਡੀ ਬੰਬ ਨਾਲ ਬਲਾਸਟ ਕਰ ਦਿੱਤਾ।
ਅੱਜ ਫਿਰ ਸੁਰੱਖਿਆ ਬਲਾਂ ਨੇ ਮੂੰਹਤੋੜ ਜਵਾਬ ਦਿੱਤਾ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ। ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਘੇਰ ਲਿਆ ਗਿਆ ਹੈ ਅਤੇ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ। ਅੱਤਵਾਦੀਆਂ ਵਲੋਂ ਕੀਤੇ ਗਏ ਇਸ ਧਮਾਕੇ 'ਚ ਫੌਜ ਦੇ 2 ਜਵਾਨ ਸ਼ਹੀਦ ਹੋ ਗਏ ਹਨ ਜਦਕਿ 4 ਜਵਾਨ ਜ਼ਖਮੀ ਵੀ ਹੋਏ ਹਨ। ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ ਅਤੇ ਮੋਬਾਈਲ ਇੰਟਰਨੈੱਟ ਸੇਵਾ ਵੀ ਮੁਅੱਤਲ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਹੇਮਕੁੰਟ ਸਾਹਿਬ ਦੀ ਯਾਤਰਾ ਲਈ 17 ਮਈ ਨੂੰ ਜਾਏਗਾ ਪਹਿਲਾ ਜਥਾ, 20 ਮਈ ਨੂੰ ਖੁੱਲ੍ਹਗੇ ਕਿਵਾੜ
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਰਾਜੌਰੀ ਦੇ ਕੰਢੀ ਜੰਗਲ 'ਚ ਸੰਯੁਕਤ ਆਪ੍ਰੇਸ਼ਨ ਦੌਰਾਨ ਅੱਤਵਾਦੀਆਂ ਨੇ ਜਵਾਬੀ ਕਾਰਵਾਈ 'ਚ ਵਿਸਫੋਟਕ ਯੰਤਰ ਨੂੰ ਉਡਾ ਦਿੱਤਾ। ਇੱਕ ਅਧਿਕਾਰੀ ਸਮੇਤ ਚਾਰ ਹੋਰ ਜਵਾਨਾਂ ਦੇ ਜ਼ਖ਼ਮੀ ਹੋਣ ਦੇ ਨਾਲ ਹੀ ਫ਼ੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ। ਨੇੜਲੇ ਇਲਾਕਿਆਂ ਤੋਂ ਵਾਧੂ ਟੀਮਾਂ ਨੂੰ ਮੁਕਾਬਲੇ ਵਾਲੀ ਥਾਂ 'ਤੇ ਭੇਜਿਆ ਗਿਆ ਹੈ। ਜ਼ਖਮੀ ਜਵਾਨਾਂ ਨੂੰ ਊਧਮਪੁਰ ਦੇ ਕਮਾਂਡ ਹਸਪਤਾਲ ਲਿਜਾਇਆ ਗਿਆ ਹੈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਅੱਤਵਾਦੀਆਂ ਦਾ ਇੱਕ ਗਰੁੱਪ ਇਲਾਕੇ ਵਿੱਚ ਫਸਿਆ ਹੋਇਆ ਹੈ।

ਇਹ ਵੀ ਪੜ੍ਹੋ : ਪਹਿਲਵਾਨਾਂ ਨੂੰ ਮਿਲਿਆ ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਦਾ ਸਮਰਥਨ, 7 ਮਈ ਨੂੰ ਹਜ਼ਾਰਾਂ ਔਰਤਾਂ ਪੁੱਜਣਗੀਆਂ ਜੰਤਰ-ਮੰਤਰ
ਅੱਤਵਾਦੀਆਂ ਦੀ ਮੌਜੂਦਗੀ ਦੀ ਮਿਲੀ ਸੀ ਸੂਚਨਾ
ਫੌਜ ਨੂੰ ਰਾਜੌਰੀ ਸੈਕਟਰ ਦੇ ਕੰਢੀ ਜੰਗਲ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉੱਥੇ ਤਲਾਸ਼ੀ ਮੁਹਿੰਮ ਦੀ ਯੋਜਨਾ ਬਣਾਈ ਗਈ ਸੀ। ਇਸ ਸੂਚਨਾ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਮੁਹਿੰਮ ਸ਼ੁਰੂ ਕੀਤੀ ਗਈ। ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਇਸ ਦੌਰਾਨ ਅੱਤਵਾਦੀਆਂ ਨੇ ਧਮਾਕਾ ਕਰ ਦਿੱਤਾ। ਇਹ ਵਿਸਫੋਟਕ ਬਹੁਤ ਖਤਰਨਾਕ ਸੀ, ਜਿਸ ਵਿੱਚ ਫੌਜ ਦੇ 2 ਜਵਾਨ ਸ਼ਹੀਦ ਹੋ ਗਏ ਜਦਕਿ 4 ਜਵਾਨ ਜ਼ਖਮੀ ਹੋ ਗਏ। ਜ਼ਖਮੀ ਜਵਾਨਾਂ ਨੂੰ ਊਧਮਪੁਰ ਦੇ ਕਮਾਂਡ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਤੀਸਰੀ ਵਾਰ ਹੋਇਆ ਐਨਕਾਊਂਟਰ
ਜੰਮੂ-ਕਸ਼ਮੀਰ 'ਚ ਲਗਾਤਾਰ ਤੀਜੇ ਦਿਨ ਇਹ ਤੀਜਾ ਮੁਕਾਬਲਾ ਹੈ। ਮੁਕਾਬਲੇ ਦੇ ਪਹਿਲੇ ਦੋ ਦਿਨਾਂ 'ਚ 4 ਅੱਤਵਾਦੀ ਮਾਰੇ ਗਏ। ਬਾਰਾਮੂਲਾ ਦੇ ਵਨੀਗਾਮ ਪਯੇਨ ਰੀਰੀ ਇਲਾਕੇ 'ਚ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਹੈ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਪਿਛਲੇ 24 ਘੰਟਿਆਂ ਵਿੱਚ ਇਹ ਦੂਜਾ ਮੁਕਾਬਲਾ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ ਸਨ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਈਪੀਐਲ
ਕ੍ਰਿਕਟ
ਪੰਜਾਬ
ਦੇਸ਼
Advertisement