ਪੜਚੋਲ ਕਰੋ

ਜੰਮੂ-ਕਸ਼ਮੀਰ ਦੀ ਸਿਆਸਤ 'ਚ ਮੁੜ ਉਬਾਲ, ਰਿਹਾਈ ਮਗਰੋਂ ਸਿਆਸੀ ਲੀਡਰਾਂ ਦਾ ਅਹਿਮ ਫੈਸਲਾ

ਜੰਮੂ-ਕਸ਼ਮੀਰ ਦੀ ਸਿਆਸਤ ਵਿੱਚ ਮੁੜ ਉਬਾਲ ਆਉਣਾ ਸ਼ੁਰੂ ਹੋ ਗਿਆ ਹੈ। ਮੁੱਖਧਾਰਾ ਦੀਆਂ ਛੇ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਦਾ ਵਿਰੋਧ ਕਰਦਿਆਂ ਐਲਾਨ ਕੀਤਾ ਹੈ ਕਿ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਮੁੜ ਲਾਗੂ ਕਰਵਾਉਣ ਲਈ ਸੰਘਰਸ਼ ਵਿੱਢਿਆ ਜਾਏਗਾ।

ਸ੍ਰੀਨਗਰ: ਜੰਮੂ-ਕਸ਼ਮੀਰ ਦੀ ਸਿਆਸਤ ਵਿੱਚ ਮੁੜ ਉਬਾਲ ਆਉਣਾ ਸ਼ੁਰੂ ਹੋ ਗਿਆ ਹੈ। ਮੁੱਖਧਾਰਾ ਦੀਆਂ ਛੇ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਦਾ ਵਿਰੋਧ ਕਰਦਿਆਂ ਐਲਾਨ ਕੀਤਾ ਹੈ ਕਿ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਮੁੜ ਲਾਗੂ ਕਰਵਾਉਣ ਲਈ ਸੰਘਰਸ਼ ਵਿੱਢਿਆ ਜਾਏਗਾ। ਦੱਸ ਦਈਏ ਕਿ ਮੋਦੀ ਸਰਕਾਰ ਨੇ ਪਿਛਲੇ ਸਾਲ ਅਗਸਤ ਵਿੱਚ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਰੁਤਬਾ ਖਤਮ ਕਰਦਿਆਂ ਸਿਆਸੀ ਲੀਡਰਾਂ ਨੂੰ ਨਜ਼ਰਬੰਦ ਕਰ ਦਿੱਤਾ ਸੀ। ਇਸ ਲਈ ਸੂਬੇ ਦੀਆਂ ਸਿਆਸੀ ਸਰਗਰਮੀਆਂ ਠੱਪ ਪਈਆਂ ਸੀ। ਹੁਣ ਹੌਲੀ-ਹੌਲੀ ਇਨ੍ਹਾਂ ਲੀਡਰਾਂ ਦੀ ਰਿਹਾਈ ਮਗਰੋਂ ਸਿਆਸੀ ਅਖਾੜਾ ਭਖਣਾ ਸ਼ੁਰੂ ਹੋ ਗਿਆ ਹੈ। ਸਿਆਸੀ ਪਾਰਟੀਆਂ ਨੇ ਇੱਕਮਤ ਹੁੰਦਿਆਂ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਮੁੜ ਲਾਗੂ ਕਰਵਾਉਣ ਲਈ ਸੰਘਰਸ਼ ਕਰਨ ਦਾ ਅਹਿਦ ਲਿਆ। ਉਨ੍ਹਾਂ ਕਿਹਾ ਕਿ ਪੰਜ ਅਗਸਤ, 2019 ਤੋਂ ਪਹਿਲਾਂ ਵਾਲਾ ਦਰਜਾ ਮੁੜ ਬਹਾਲ ਕਰਵਾਉਣ ਲਈ ਸੰਘਰਸ਼ ਕੀਤਾ ਜਾਵੇਗਾ ਕਿਉਂਕਿ ਕੇਂਦਰ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਵਿਚ ‘ਦੂਰਅੰਦੇਸ਼ੀ ਦੀ ਘਾਟ’ ਸੀ ਤੇ ਇਹ ‘ਨਿਰੋਲ ਗ਼ੈਰਸੰਵਿਧਾਨਕ’ ਫ਼ੈਸਲਾ ਹੈ। ਪਾਰਟੀਆਂ ਨੇ ਦੁਹਰਾਇਆ ਕਿ ਉਹ ‘ਗੁਪਕਾਰ ਮਤੇ’ ਲਈ ਪਾਬੰਦ ਹਨ। ਇਹ ਮਤਾ 4 ਅਗਸਤ, 2019 ਨੂੰ ਐਨਸੀ ਪ੍ਰਧਾਨ ਫਾਰੂਕ ਅਬਦੁੱਲਾ ਦੀ ਗੁਪਕਾਰ ਸਥਿਤ ਰਿਹਾਇਸ਼ ਉਤੇ ਹੋਈ ਸਰਬ-ਪਾਰਟੀ ਮੀਟਿੰਗ ਮਗਰੋਂ ਪਾਸ ਕੀਤਾ ਗਿਆ ਸੀ। ਸਿਆਸੀ ਧਿਰਾਂ ਨੇ ਕਿਹਾ ਸੀ ਕਿ ਉਹ ਕਸ਼ਮੀਰ ਦੀ ਪਛਾਣ, ਖ਼ੁਦਮੁਖਤਿਆਰੀ ਤੇ ਵਿਸ਼ੇਸ਼ ਦਰਜੇ ਦੀ ਰਾਖੀ ਲਈ ਇਕਜੁੱਟ ਹਨ। ਧਾਰਾ 35-ਏ ਅਤੇ 370 ਹਟਾਉਣੀ ਗ਼ੈਰ-ਸੰਵਿਧਾਨਕ ਹੋਵੇਗੀ। 2019 ਵਿਚ ਪਾਸ ਮਤੇ ’ਚ ਸੂਬੇ ਨੂੰ ਤਿੰਨ ਹਿੱਸਿਆਂ ’ਚ ਵੰਡੇ ਜਾਣ ਨੂੰ ਜੰਮੂ ਕਸ਼ਮੀਰ ਦੇ ਲੋਕਾਂ ਦੇ ਹਿੱਤਾਂ ਖ਼ਿਲਾਫ਼ ਦੱਸਿਆ ਗਿਆ ਸੀ। ਨਵਾਂ ਮਤਾ ਪਾ ਕੇ ਜਾਰੀ ਕੀਤੇ ਗਏ ਬਿਆਨ ਨੂੰ ‘ਗੁਪਕਾਰ ਐਲਾਨਨਾਮਾ-ਦੋ’ ਦਾ ਨਾਂ ਦਿੱਤਾ ਗਿਆ ਹੈ। ਸਾਂਝੇ ਬਿਆਨ ਉਤੇ ਐਨਸੀ ਪ੍ਰਧਾਨ ਫ਼ਾਰੂਕ ਅਬਦੁੱਲਾ ਤੋਂ ਇਲਾਵਾ ਪੀਡੀਪੀ ਆਗੂ ਮਹਿਬੂਬਾ ਮੁਫ਼ਤੀ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਜੀ.ਏ. ਮੀਰ, ਸੀਪੀਐਮ ਆਗੂ ਐਮ.ਵਾਈ. ਤਰੀਗਾਮੀ, ਪੀਪਲਜ਼ ਕਾਨਫ਼ਰੰਸ ਦੇ ਸੱਜਾਦ ਲੋਨ ਤੇ ਅਵਾਮੀ ਨੈਸ਼ਨਲ ਕਾਨਫਰੰਸ ਦੇ ਆਗੂ ਮੁਜ਼ੱਫਰ ਸ਼ਾਹ ਦੇ ਹਸਤਾਖ਼ਰ ਹਨ।

ਟਾਪ ਹੈਡਲਾਈਨ

MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Embed widget