FIR ਦਰਜ ਹੋਣਾ ਸਰਕਾਰੀ ਨੌਕਰੀ ਨਾ ਦੇਣ ਦਾ ਆਧਾਰ ਨਹੀਂ, SC ਨੇ ਹਾਈ ਕੋਰਟ ਦਾ ਫੈਸਲਾ ਰੱਖਿਆ ਬਰਕਰਾਰ, ਜਾਣੋ ਮਾਮਲਾ
ਬੈਂਚ ਨੇ ਕਿਹਾ ਕਿ ਹਾਈ ਕੋਰਟ ਨੇ ਹਾਲਾਤਾਂ ਨੂੰ ਦੇਖਦੇ ਹੋਏ ਇਹ ਫੈਸਲਾ ਦਿੱਤਾ ਹੈ। ਅਜਿਹੇ 'ਚ ਹਾਈਕੋਰਟ ਦੇ ਫੈਸਲੇ 'ਚ ਦਖਲ ਦੇਣ ਦੀ ਲੋੜ ਨਹੀਂ ਹੈ। ਜਾਣੋ ਕੀ ਹੈ ਪੂਰਾ ਮਾਮਲਾ
Court News: ਸੁਪਰੀਮ ਕੋਰਟ ਨੇ ਕੇਰਲ ਹਾਈ ਕੋਰਟ ਦੇ ਉਸ ਫੈਸਲੇ ਨੂੰ ਬਰਕਰਾਰ ਰੱਖਿਆ ਹੈ ਜਿਸ ਵਿੱਚ ਕਿਹਾ ਗਿਆ ਸੀ ਕਿ ਸਿਰਫ਼ ਅਪਰਾਧਿਕ ਕੇਸ ਦਰਜ ਹੋਣ ਦੇ ਆਧਾਰ 'ਤੇ ਸਰਕਾਰੀ ਨੌਕਰੀ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਜਸਟਿਸ ਪੀਐਮਐਸ ਨਰਸਿਮਹਾ ਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਹਾਈ ਕੋਰਟ ਦੇ 14 ਨਵੰਬਰ ਦੇ ਫ਼ੈਸਲੇ ਖ਼ਿਲਾਫ਼ ਕੇਰਲ ਸਰਕਾਰ ਦੀ ਪਟੀਸ਼ਨ ਰੱਦ ਕਰ ਦਿੱਤੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਸੀ।
ਬੈਂਚ ਨੇ ਕਿਹਾ ਕਿ ਹਾਈ ਕੋਰਟ ਨੇ ਹਾਲਾਤਾਂ ਨੂੰ ਦੇਖਦੇ ਹੋਏ ਇਹ ਫੈਸਲਾ ਦਿੱਤਾ ਹੈ। ਅਜਿਹੇ 'ਚ ਹਾਈਕੋਰਟ ਦੇ ਫੈਸਲੇ 'ਚ ਦਖਲ ਦੇਣ ਦੀ ਲੋੜ ਨਹੀਂ ਹੈ। ਹਾਈ ਕੋਰਟ ਨੇ ਸਤੰਬਰ 2023 'ਚ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਸੀ ਕਿ ਕਿਸੇ ਉਮੀਦਵਾਰ ਦੇ ਚਰਿੱਤਰ ਤੇ ਰਿਕਾਰਡ ਦੀ ਜਾਂਚ ਕਰਦੇ ਹੋਏ ਦਰਜ ਹੋਈ FIR ਦੇ ਆਧਾਰ 'ਤੇ ਅਯੋਗ ਨਹੀਂ ਠਹਿਰਾਇਆ ਜਾ ਸਕਦਾ।
ਇਹ ਫੈਸਲਾ ਜਸਟਿਸ ਏ ਮੁਹੰਮਦ ਮੁਸਤਾਕ ਤੇ ਸ਼ੋਭਾ ਅੰਨਾਮਾ ਦੀ ਡਿਵੀਜ਼ਨ ਬੈਂਚ ਨੇ ਦਿੱਤਾ। ਇਸ ਫੈਸਲੇ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਕਿਸੇ ਅਪਰਾਧਿਕ ਕੇਸ ਵਿੱਚ ਬਰੀ ਹੋਣ ਤੋਂ ਬਾਅਦ ਵੀ ਕਿਸੇ ਨੂੰ ਸੇਵਾ ਵਿੱਚ ਸ਼ਾਮਲ ਹੋਣ ਦਾ ਅਧਿਕਾਰ ਆਪਣੇ ਆਪ ਨਹੀਂ ਮਿਲ ਜਾਂਦਾ। ਕੇਰਲ ਪ੍ਰਸ਼ਾਸਨਿਕ ਟ੍ਰਿਬਿਊਨਲ(KAT) ਦੇ ਹੁਕਮਾਂ ਵਿਰੁੱਧ ਸੂਬਾ ਸਰਕਾਰ ਦੀ ਅਪੀਲ 'ਤੇ ਹਾਈ ਕੋਰਟ ਨੇ ਇਹ ਫੈਸਲਾ ਦਿੱਤਾ ਹੈ।
KAT ਨੇ ਰਾਜ ਸਰਕਾਰ ਤੋਂ ਮੰਗ ਕੀਤੀ ਸੀ ਕਿ ਇੱਕ ਆਦਮੀ ਨੂੰ ਉਸਦੀ ਪਤਨੀ ਦੁਆਰਾ ਦਾਇਰ ਇੱਕ ਕੇਸ ਵਿੱਚ ਬਰੀ ਕੀਤੇ ਜਾਣ ਤੋਂ ਬਾਅਦ ਉਸਨੂੰ ਇੰਡੀਆ ਰਿਜ਼ਰਵ ਬਟਾਲੀਅਨ ਵਿੱਚ ਸ਼ਾਮਲ ਕਰਨ ਦੀ ਆਗਿਆ ਦਿੱਤੀ ਜਾਵੇ। ਹਾਈ ਕੋਰਟ ਨੇ ਕੈਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।