ਪੜਚੋਲ ਕਰੋ
ਬਜਟ ਪੇਸ਼ ਕਰਨ ਤੋਂ ਬਾਅਦ ਵਿੱਤ ਮੰਤਰੀ ਨੇ ਕਿਸਾਨ ਅੰਦੋਲਨ ਲਈ ਕਿਹਾ- ਸਰਕਾਰ ਗੱਲਬਾਤ ਲਈ ਤਿਆਰ
ਵਿੱਤ ਮੰਤਰੀ ਨੇ ਕਿਹਾ, 'ਮੇਰੇ ਖਿਆਲ ਵਿਚ, ਗੱਲਬਾਤ ਹੀ ਇਕੋ ਇਕ ਹੱਲ ਹੈ।'
ਨਵੀਂ ਦਿੱਲੀ: ਹਜ਼ਾਰਾਂ ਕਿਸਾਨ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਰਾਸ਼ਟਰੀ ਰਾਜਧਾਨੀ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ (Farmers Protest) ਕਰ ਰਹੇ ਹਨ। ਪ੍ਰਦਰਸ਼ਨ ਕਰ ਰਹੇ ਇਨ੍ਹਾਂ ਕਿਸਾਨਾਂ ਦੀ ਸਰਕਾਰ ਤੋਂ ਸਿਰਫ ਇਹ ਮੰਗ ਹੈ ਕਿ ਉਹ ਫਸਲਾਂ 'ਤੇ ਘੱਟੋ ਘੱਟ ਸਮਰਥਨ ਮੁੱਲ (MSP) ਲਈ ਕਾਨੂੰਨੀ ਗਰੰਟੀ ਦਵੇ ਅਤੇ ਨਾਲ ਹੀ ਸਤੰਬਰ 2020 'ਚ ਲਿਆਂਦੇ ਤਿੰਨੇਂ ਖੇਤੀ ਕਾਨੂੰਨਾਂ (Farm Laws) ਨੂੰ ਵਾਪਸ ਲਿਆ ਜਾਵੇ। ਹੁਣ ਤੱਕ ਸਰਕਾਰ ਅਤੇ ਕਿਸਾਨਾਂ ਦਰਮਿਆਨ ਕਈ ਦੌਰ ਦੀ ਬੈਠਕ ਹੋ ਚੁੱਕੀ ਹੈ ਜਿਸ 'ਚ ਕੋਈ ਹੱਲ ਨਹੀਂ ਨਿਕਲਿਆ।
ਹੁਣ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਨੇ ਸੋਮਵਾਰ ਨੂੰ ਸਾਲ 2021-22 ਦਾ ਬਜਟ ਪੇਸ਼ (budget 2021) ਕਰਨ ਤੋਂ ਬਾਅਦ ਕਿਹਾ ਕਿ ਸਰਕਾਰ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਕਿਉਂਕਿ ਉਨ੍ਹਾਂ ਨੂੰ ਸਿਰਫ ਗੱਲਬਾਤ ਰਾਹੀਂ ਹੀ ਸੁਲਝਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ: ਰਾਸ਼ਟਰਪਤੀ ਦੇ ਸੰਬੋਧਨ ਦੌਰਾਨ ਹੋ ਸਕਦਾ ਹੰਗਾਮਾ, ਰਾਜ ਸਭਾ ਦੇ ਤਿੰਨ ਸਾਂਸਦਾਂ ਦਾ ਮੁਲਤਵੀ ਮਤਾ
ਬਜਟ ਪੇਸ਼ ਕਰਨ ਤੋਂ ਬਾਅਦ ਸੀਤਾਰਮਨ ਨੇ ਇੱਕ ਸਵਾਲ ਦੇ ਜਵਾਬ ਵਿਚ ਮੀਡੀਆ ਨੂੰ ਕਿਹਾ, “ਅਸੀਂ ਸਮਝ ਸਕਦੇ ਹਾਂ ਕਿ ਕਿਸਾਨ ਸਰਹੱਦ ‘ਤੇ ਕਿਉਂ ਬੈਠੇ ਹਨ। ਜੇ ਕਿਸੇ ਵੀ ਕਿਸਾਨ ਕੋਲ ਕੋਈ ਸਵਾਲ ਹੈ, ਤਾਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Narendra Singh Tomar) ਨੇ ਗੱਲਬਾਤ ਦੇ ਮੌਕਿਆਂ ਤੋਂ ਕਦੇ ਇਨਕਾਰ ਨਹੀਂ ਕੀਤਾ।” ਉਨ੍ਹਾਂ ਕਿਹਾ ਕਿ ਤੋਮਰ ਨੇ ਕਿਸਾਨਾਂ ਨਾਲ ਕਈ ਦੌਰ ਦੀ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਤਿੰਨ ਕਾਨੂੰਨਾਂ 'ਤੇ ਧਾਰਾਵਾਂ ਦੇ ਕੇ ਸੁਝਾਅ ਦੇਣ ਲਈ ਕਿਹਾ ਹੈ।
ਵਿੱਤ ਮੰਤਰੀ ਨੇ ਕਿਹਾ, “ਮੈਨੂੰ ਲੱਗਦਾ ਹੈ ਕਿ ਗੱਲਬਾਤ ਹੀ ਇਕੋ ਇੱਕ ਤਰੀਕਾ ਹੈ। ਸਰਕਾਰ ਗੱਲਬਾਤ ਲਈ ਤਿਆਰ ਹੈ। ਸੰਸਦ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਗੱਲਬਾਤ ਦਾ ਪ੍ਰਸਤਾਵ ਅਜੇ ਵੀ ਕਾਈਮ ਹੈ।” ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੂੰ ਸ਼ੱਕ ਜਾਂ ਉਲਝਣ ਹੈ ਉਨ੍ਹਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ।”
ਇਹ ਵੀ ਪੜ੍ਹੋ: Delhi Police: ਦਿੱਲੀ ਪੁਲਿਸ ਨੇ ਗਣਤੰਤਰ ਦਿਹਾੜੇ ‘ਚ ਹਿੰਸਾ ਕਰਨ ਵਾਲੇ 100 ਤੋਂ ਵਧ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, ਜਾਰੀ ਕੀਤੀ ਲਿਸਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
Advertisement