ਕਸੂਤੇ ਘਿਰੇ ਰਵਨੀਤ ਬਿੱਟੂ, ਭਾਜਪਾ ਦੀ ਸ਼ਿਕਾਇਤ ਮਗਰੋਂ ਦਿੱਲੀ 'ਚ FIR ਦਰਜ
ਏਬੀਪੀ ਸਾਂਝਾ
Updated at:
02 Jan 2021 03:35 PM (IST)
ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਦਿੱਲੀ ਅੰਦੋਲਨ ਅੱਜ 38ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਕਿਸਾਨ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਡੇਰਾ ਲਾਈ ਬੈਠੇ ਹਨ।
NEXT
PREV
ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਦਿੱਲੀ ਅੰਦੋਲਨ ਅੱਜ 38ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਕਿਸਾਨ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਡੇਰਾ ਲਾਈ ਬੈਠੇ ਹਨ। ਕਿਸਾਨ ਕੇਂਦਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਅੜੇ ਹੋਏ ਹਨ।ਇਸ ਦੌਰਾਨ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਵਿਰੋਧੀ ਕਾਂਗਰਸ ਵਿਚਾਲੇ ਇਸ ਮੁੱਦੇ 'ਤੇ ਸਿਆਸਤ ਜਾਰੀ ਹੈ।
ਵਿਰੋਧੀ ਪਾਰਟੀਆਂ 'ਤੇ ਕਿਸਾਨੀ ਅੰਦੋਲਨ ਨੂੰ ਗੁੰਮਰਾਹ ਕਰਨ ਤੇ ਅੰਦੋਲਨ ਤੇ ਕਬਜ਼ਾ ਕਰਨ ਦੇ ਦੋਸ਼ ਲਾਉਣ ਵਾਲੀ ਭਾਜਪਾ ਦੇ ਇੱਕ ਨੇਤਾ ਨੇ ਕਾਂਗਰਸ ਦੇ ਸੰਸਦ ਮੈਂਬਰ ਖਿਲਾਫ ਸ਼ਿਕਾਇਤ ਦਰਜ ਕਰਕੇ ਐਫਆਈਆਰ ਦੀ ਮੰਗ ਕੀਤੀ ਸੀ।ਜਿਸ ਤੇ ਕਰਵਾਈ ਕਰਦੇ ਹੋਏ ਦਿੱਲੀ ਪੁਲਿਸ ਨੇ ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਸੰਸਦ ਮੈਂਬਰ ਰਵਨੀਤ ਸਿੰਘ ਨੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਪ੍ਰਸੰਗ ਵਿੱਚ ਟੈਲੀਵਿਜ਼ਨ ਦੇ ਨਿਊਜ਼ ਚੈਨਲ ‘ਤੇ ਇੱਕ ਟਿੱਪਣੀ ਕੀਤੀ ਸੀ ਜਿਸ ਨੂੰ‘ ਧਮਕੀ ’ਅਤੇ‘ ਰਾਸ਼ਟਰੀ ਏਕਤਾ 'ਚ ਪਾੜ ’ਵਜੋਂ ਵੇਖਿਆ ਜਾ ਰਿਹਾ ਹੈ।ਬਿੱਟੂ ਖ਼ਿਲਾਫ਼ ਸ਼ਾਂਤੀ ਭੰਗ ਕਰਨ ਲਈ ਉਕਸਾਉਣ ਦੇ ਇਰਾਦੇ ਨਾਲ ਸਬੰਧਤ ਧਾਰਾ 504 ਅਤੇ 506 ਤਹਿਤ 31 ਦਸੰਬਰ ਨੂੰ ਰਾਸ਼ਟਰੀ ਰਾਜਧਾਨੀ ਦੇ ਪਾਰਲੀਮੈਂਟ ਸਟਰੀਟ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ।
ਦਿੱਲੀ ਤੋਂ ਭਾਜਪਾ ਨੇਤਾ ਨਵੀਨ ਕੁਮਾਰ ਨੇ ਨਵੀਂ ਦਿੱਲੀ ਦੇ ਡਿਪਟੀ ਪੁਲਿਸ ਕਮਿਸ਼ਨਰ (DCP) ਨੂੰ ਸ਼ਿਕਾਇਤ ਕੀਤੀ ਸੀ ਤੇ ਪੰਜਾਬ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਰੱਖੀ ਸੀ। DCP ਨੂੰ ਦਿੱਤੀ ਸ਼ਿਕਾਇਤ ਵਿੱਚ ਨਵੀਨ ਨੇ ਰਵਨੀਤ ਸਿੰਘ ਦੇ ਇੱਕ ਬਿਆਨ ਦਾ ਜ਼ਿਕਰ ਕੀਤਾ ਸੀ ਜਿਸ ਵਿੱਚ ਉਸ ਨੇ ਕਥਿਤ ਤੌਰ ਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ "ਹੁਣ ਉਹ ਸੋਚ ਰਹੇ ਹਨ ਕਿ ਇਥੇ ਬੈਠੇ-ਬੈਠੇ ਅਸੀਂ ਥੱਕ ਜਾਵਾਂਗੇ।"
ਨਵੀਨ ਕੁਮਾਰ ਵੱਲੋਂ ਦਿੱਤੀ ਸ਼ਿਕਾਇਤ ਅਨੁਸਾਰ, ਰਵਨੀਤ ਨੇ ਅੱਗੇ ਕਿਹਾ ਕਿ "ਨਹੀਂ, ਅਸੀਂ ਬਹੁਤ ਲਾਸ਼ਾਂ ਦੇ ਢੇਰ ਵੀ ਲਾਵਾਂਗੇ, ਆਪਣਾ ਖੂਨ ਵੀ ਦੇਵਾਂਗੇ, ਇਸ ਲਈ, ਅਸੀਂ ਕਿਸੇ ਵੀ ਹੱਦ ਤੱਕ ਕਿਤੇ ਵੀ ਜਾ ਸਕਦੇ ਹਾਂ। ਇੱਕ ਤਾਰੀਖ ਤੋਂ ਬਾਅਦ ਅਸੀਂ ਨਵੀਂ ਯੋਜਨਾਬੰਦੀ ਨਾਲ ਅੱਗੇ ਆਵਾਂਗੇ।" ਨਵੀਨ ਕੁਮਾਰ ਨੇ ਸਬੂਤਾਂ ਵਜੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਬਿਆਨ ਦੀ ਸੀਡੀ ਨਵੀਂ ਦਿੱਲੀ ਦੇ ਡੀਸੀਪੀ ਨੂੰ ਦਿੱਤੀ ਹੈ।

- - - - - - - - - Advertisement - - - - - - - - -