ਪੜਚੋਲ ਕਰੋ

ਮਨਜੀਤ ਸਿੰਘ ਜੀਕੇ ਦੀਆਂ ਮੁਸ਼ਕਲਾਂ ਵਧੀਆਂ, ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਸਮੇਤ ਡੀਐਸਜੀਐਮਸੀ ਦੇ ਉੱਚ ਅਹੁਦੇਦਾਰ ਰਹਿ ਚੁੱਕੇ ਤਿੰਨ ਵਿਅਕਤੀਆਂ 'ਤੇ ਕੇਸ ਦਰਜ ਕੀਤਾ ਗਿਆ ਹੈ। ਦਿੱਲੀ ਦੇ ਨਾਰਥ ਐਵੇਨਿਊ ਥਾਣੇ ਵਿੱਚ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਦੀ ਸ਼ਿਕਾਇਤ 'ਤੇ ਦਿੱਲੀ ਪੁਲਿਸ ਨੇ ਧੋਖਾਧੜੀ, ਭ੍ਰਿਸ਼ਟਾਚਾਰ ਤੇ ਗੁਰਦੁਆਰੇ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਇਲਜ਼ਾਮ ਤਹਿਤ ਕੇਸ ਦਰਜ ਕੀਤਾ ਹੈ। ਹੁਣ ਜੀਕੇ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਦਰਅਸਲ, ਦਿੱਲੀ ਦੀ ਪਟਿਆਲਾ ਕੋਰਟ ਨੇ ਬੀਤੇ ਕੱਲ੍ਹ ਜੀਕੇ ਦੀ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ ਤੇ ਹੁਣ ਜੀਕੇ ਖਿਲਾਫ ਕੇਸ ਦਰਜ ਹੋ ਗਿਆ ਹੈ। ਜੀਕੇ ਖ਼ਿਲਾਫ਼ ਕਮੇਟੀ ਵਿੱਚ ਕਥਿਤ ਤੌਰ 'ਤੇ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਲੱਗੇ ਹਨ। ਪਟਿਆਲਾ ਹਾਊਸ ਅਦਾਲਤ ਦੇ ਸੈਸ਼ਨ ਜੱਜ ਸਤੀਸ਼ ਕੁਮਾਰ ਅਰੋੜਾ ਨੇ ਸੱਤ ਜਨਵਰੀ ਨੂੰ ਕੇਸ ਦੀ ਸੁਣਵਾਈ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਹ ਮਾਮਲਾ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੌਜੂਦਾ ਆਜ਼ਾਦ ਮੈਂਬਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਹੇਠਲੀ ਅਦਾਲਤ ਵਿਚ ਦਾਇਰ ਕਰਵਾਇਆ ਗਿਆ ਸੀ। ਇਸ ਨੂੰ ਜੀਕੇ ਨੇ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ। ਹਾਲਾਂਕਿ, ਜੀਕੇ ਦੇ ਵਕੀਲਾਂ ਨੇ ਤਰਕ ਦਿੱਤਾ ਸੀ ਕਿ ਹੇਠਲੀ ਅਦਾਲਤ ਨੇ ਜੋ ਫ਼ੈਸਲਾ ਲਿਆ, ਉਹ ਗ਼ਲਤ ਸੀ। ਇਸ ਲਈ ਜੀਕੇ ਖ਼ਿਲਾਫ਼ ਹੇਠਲੀ ਅਦਾਲਤ ਵੱਲੋਂ ਕੇਸ ਦਰਜ ਕਰਨ ਦੇ ਦਿੱਤੇ ਫ਼ੈਸਲੇ ਨੂੰ ਰੱਦ ਕੀਤਾ ਜਾਵੇ। ਦੂਜੇ ਪਾਸੇ ਸ਼ੰਟੀ ਦੇ ਵਕੀਲ ਰਾਜਿੰਦਰ ਛਾਬੜਾ ਨੇ ਦਲੀਲ ਦਿੱਤੀ ਸੀ ਕਿ ਹੇਠਲੀ ਅਦਾਲਤ ਨੇ ਸਾਰੇ ਸਬੂਤਾਂ ਨੂੰ ਦੇਖਦਿਆਂ ਜੀਕੇ ਖ਼ਿਲਾਫ਼ ਕੇਸ ਦਰਜ ਕਰਨ ਦਾ ਸਹੀ ਤੇ ਢੁੱਕਵਾਂ ਫ਼ੈਸਲਾ ਕੀਤਾ ਸੀ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget