Delhi Slum area fire: ਦਿੱਲੀ ਦੇ ਗੋਕੁਲਪੁਰੀ 'ਚ ਬੀਤੀ ਰਾਤ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ 'ਚ ਹੁਣ ਤੱਕ 7 ਲਾਸ਼ਾਂ ਬਰਾਮਦ ਹੋਈਆਂ ਹਨ। ਜਾਣਕਾਰੀ ਮੁਤਾਬਕ ਅੱਗ ਬੁਝਾਊ ਵਿਭਾਗ ਨੂੰ ਅੱਧੀ ਰਾਤ ਨੂੰ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਇਸ ਅੱਗ 'ਚ 60 ਝੁੱਗੀਆਂ ਸੜਨ ਦੀ ਸੂਚਨਾ ਹੈ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਇਹ ਘਟਨਾ ਗੋਕੁਲਪੁਰੀ ਦੇ ਪਿੱਲਰ ਨੰਬਰ 12 ਦੇ ਆਸ-ਪਾਸ ਦੱਸੀ ਜਾ ਰਹੀ ਹੈ।
ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਖੁਦ ਘਟਨਾ ਸਥਾਨ ਦਾ ਦੌਰਾ ਕਰਨਗੇ ਅਤੇ ਉਥੇ ਪੀੜਤਾਂ ਨਾਲ ਮੁਲਾਕਾਤ ਕਰਨਗੇ।
ਵਿਭਾਗ ਦੇ ਅਧਿਕਾਰੀਆਂ ਨੇ ਦਿੱਤੀ ਇਹ ਜਾਣਕਾਰੀ
ਵਿਭਾਗ ਦੇ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਪੁਲਿਸ ਦੇ ਵਧੀਕ ਡਿਪਟੀ ਕਮਿਸ਼ਨਰ (ਉੱਤਰ ਪੂਰਬ) ਦੇਵੇਸ਼ ਕੁਮਾਰ ਮਾਹਲਾ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸਵੇਰੇ 1 ਵਜੇ ਦੇ ਕਰੀਬ ਮਿਲੀ, ਜਿਸ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ।
ਐਡੀਸ਼ਨਲ ਡੀਸੀਪੀ ਨੇ ਦੱਸਿਆ ਕਿ ਅੱਗ ਸਵੇਰੇ 1 ਵਜੇ ਗੋਕੁਲਪੁਰੀ ਪੀਐਸ ਖੇਤਰ ਵਿੱਚ ਲੱਗੀ। ਤੁਰੰਤ ਟੀਮ ਸਾਰੇ ਬਚਾਅ ਉਪਕਰਨਾਂ ਨਾਲ ਮੌਕੇ 'ਤੇ ਪਹੁੰਚ ਗਈ। ਅਸੀਂ ਫਾਇਰ ਵਿਭਾਗ ਨਾਲ ਵੀ ਸੰਪਰਕ ਕੀਤਾ, ਜਿਸ ਨੇ ਤੁਰੰਤ ਕਾਰਵਾਈ ਕੀਤੀ। ਅਸੀਂ ਸਵੇਰੇ 4 ਵਜੇ ਦੇ ਕਰੀਬ ਅੱਗ 'ਤੇ ਕਾਬੂ ਪਾ ਲਿਆ ਸੀ।'' ਅੱਗ ਨਾਲ ਸੱਠ ਝੋਪੜੀਆਂ ਸੜ ਗਈਆਂ।