ਅੰਬਾਲਾ: ਉੱਤਰ ਭਾਰਤ ਦੀ ਸਭ ਤੋਂ ਵੱਡੀ ਕੱਪੜਾ ਮਾਰਕਿਟ ਅੰਬਾਲਾ ਵਿੱਚ ਤਿੰਨ ਦੁਕਾਨਾਂ ਨੂੰ ਅੱਗ ਲੱਗ ਗਈ। ਵੇਖਦਿਆਂ ਹੀ ਵੇਖਦਿਆਂ ਅੱਗ ਨੇ ਤਿੰਨਾਂ ਦੁਕਾਨਾਂ ਨੂੰ ਆਪਣੀ ਚਪੇਟ ‘ਚ ਲੈ ਲਿਆ। ਉਧਰ ਅੱਗ ਬੁਝਾਊ ਵਿਭਾਗ ਦੀਆਂ ਛੇ ਗੱਡੀਆਂ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ‘ਚ ਲੱਗੀਆਂ ਹਨ। ਅੱਗ ਲੱਗਣ ਪਿੱਛੇ ਸ਼ਾਰਟ ਸਰਕਟ ਨੂੰ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ।
ਇਸ ਅੱਗ ਦੀ ਘਟਨਾ ਬਾਰੇ ਦੁਕਾਨ ਮਾਲਕਾਂ ਦਾ ਕਹਿਣਾ ਕੁਝ ਹੋਰ ਹੀ ਹੈ। ਉਨ੍ਹਾਂ ਮੁਤਾਬਕ ਦੁਕਾਨ ਮਾਲਕਾਂ ਦਾ ਪ੍ਰੋਪਰਟੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੁਕਾਨਾਂ ਨੂੰ ਅੱਗ ਲਗਵਾਈ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ। ਇਸ ਅੱਗ ਨਾਲ ਦੁਕਾਨ ‘ਚ ਰੱਖਿਆ ਸਾਰ ਸਮਾਨ ਸੜ੍ਹ ਕੇ ਸੁਆਹ ਹੋ ਗਿਆ।
ਉੱਤਰ-ਭਾਰਤ ਦੀ ਸਭ ਤੋਂ ਵੱਡੀ ਕੱਪੜਾ ਮਾਰਕਿਟ ‘ਚ ਲੱਗੀ ਭਿਆਨਕ ਅੱਗ, ਸਾਜ਼ਿਸ਼ ਦਾ ਸ਼ੱਕ
ਏਬੀਪੀ ਸਾਂਝਾ
Updated at:
12 Aug 2019 01:46 PM (IST)
ਉੱਤਰ ਭਾਰਤ ਦੀ ਸਭ ਤੋਂ ਵੱਡੀ ਕੱਪੜਾ ਮਾਰਕਿਟ ਅੰਬਾਲਾ ਵਿੱਚ ਤਿੰਨ ਦੁਕਾਨਾਂ ਨੂੰ ਅੱਗ ਲੱਗ ਗਈ। ਵੇਖਦਿਆਂ ਹੀ ਵੇਖਦਿਆਂ ਅੱਗ ਨੇ ਤਿੰਨਾਂ ਦੁਕਾਨਾਂ ਨੂੰ ਆਪਣੀ ਚਪੇਟ ‘ਚ ਲੈ ਲਿਆ। ਉਧਰ ਅੱਗ ਬੁਝਾਊ ਵਿਭਾਗ ਦੀਆਂ ਛੇ ਗੱਡੀਆਂ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ‘ਚ ਲੱਗੀਆਂ ਹਨ।
- - - - - - - - - Advertisement - - - - - - - - -