ਨੋਇਡਾ: ਦਿੱਲੀ-ਐਨਸੀਆਰ ਦੇ ਨੋਇਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਦੇ ਸੈਕਟਰ 75 'ਚ ਸਥਿਤ ਅਪੈਕਸ ਏਥੇਨਸ ਅਪਾਰਟਮੈਂਟ ਦੇ ਫਲੈਟ ਬੀ-1402 'ਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਜ਼ਿਆਦਾ ਸੀ ਕਿ ਅੱਗ ਬੁਝਾਊ ਵਿਭਾਗ ਦੀਆਂ ਗੱਡੀਆਂ ਪਹੁੰਚਣ ਤੋਂ ਪਹਿਲਾਂ ਸਭ ਕੁਝ ਸੜ ਕੇ ਸਵਾਹ ਹੋ ਗਿਆ। ਇਸ ਘਟਨਾ 'ਚ ਇੱਕ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ।

ਅੱਗ ਲੱਗਣ ਤੋਂ ਤੁਰੰਤ ਬਾਅਦ ਅਪਾਰਟਮੈਂਟ ਦੇ ਲੋਕਾਂ ਨੇ ਫੋਨ ਕਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਪਰ ਖ਼ਬਰਾਂ ਮੁਤਾਬਕ ਅੱਗ ਬੁਝਾਊ ਵਿਭਾਗ ਦੀਆਂ ਗੱਡੀਆਂ ਮੌਕੇ 'ਤੇ ਦੇਰੀ ਨਾਲ ਪਹੁੰਚੀਆਂ। ਲੋਕਾਂ ਦਾ ਕਹਿਣਾ ਹੈ ਕਿ ਅਪਾਰਟਮੈਂਟ 'ਚ ਫਾਇਰ ਸੈਫਟੀ ਦੇ ਸਾਰੇ ਉਪਕਰਨ ਲੱਗੇ ਸੀ ਪਰ ਸਭ ਬੰਦ ਸੀ।

ਇਸ ਘਟਨਾ 'ਚ ਲੱਖਾਂ ਰੁਪਏ ਦੇ ਨੁਕਸਾਨ ਦਾ ਅੰਦਾਜ਼ਾ ਹੈ। ਮੌਕੇ 'ਤੇ ਪੁਲਿਸ ਦੀ ਟੀਮ ਵੀ ਪਹੁੰਚੀ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।