Fire in Car: ਹਰਿਆਣਾ ਦੇ ਪਾਣੀਪਤ ਸ਼ਹਿਰ ਵਿੱਚ NH44 ਜੀਟੀ ਰੋਡ 'ਤੇ ਦੇਰ ਰਾਤ ਭਿਆਨਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਹਾਈਵੇਅ 'ਤੇ ਜਾ ਰਹੀ ਚਲਦੀ ਕਾਰ ਵਿੱਚ ਅਚਾਨਕ ਅੱਗ ਲੱਗ ਗਈ ਜਿਸ ਕਰਕੇ ਨੌਜਵਾਨ ਜਿਉਂਦਾ ਸੜ ਗਿਆ। ਮੌਕੇ 'ਤੇ ਲੰਘ ਰਹੇ ਲੋਕਾਂ ਨੂੰ ਇਸ ਘਟਨਾ ਦੀ ਜਾਣਕਾਰੀ ਸੂਚਨਾ ਕੰਟਰੋਲ ਰੂਮ ਨੰਬਰ 'ਤੇ ਦਿੱਤੀ। ਜਾਣਕਾਰੀ ਮਿਲਦਿਆਂ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਜਿਸ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
ਜਦੋਂ ਅੱਗ ਬੁਝੀ ਤਾਂ ਡਰਾਈਵਰ ਸੀਟ 'ਤੇ ਸੜਿਆ ਹੋਇਆ ਨੌਜਵਾਨ ਮਿਲਿਆ, ਜਿਸ ਦੇ ਉੱਥੇ ਹੱਡੀਆਂ ਦੇ ਪਿੰਜਰ ਪਏ ਸਨ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੱਡੀ ਡਡੌਲਾ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਹੈ, ਜੋ ਕਿ ਅਨਿਲ ਕੁਮਾਰ ਦੇ ਨਾਮ 'ਤੇ ਰਜਿਸਟਰਡ ਹੈ। ਇਹ ਕਾਰ 24 ਅਪ੍ਰੈਲ 2019 ਨੂੰ ਖਰੀਦੀ ਗਈ ਸੀ। ਗੱਡੀ ਦੇ ਸਾਰੇ ਦਸਤਾਵੇਜ਼ ਪੂਰੇ ਹਨ।
ਇਹ ਵੀ ਪੜ੍ਹੋ: Covaxin ਲਗਵਾਉਣ ਵਾਲੇ ਕਿੰਨੇ ਸੁਰੱਖਿਅਤ? Covisheild ਨੂੰ ਲੈ ਹੋਏ ਖੁਲਾਸੇ ਵਿਚਾਲੇ, ਭਾਰਤ ਬਾਇਓਟੈਕ ਦਾ ਆਇਆ ਬਿਆਨ
ਰਾਹਗੀਰਾਂ ਦਾ ਕਹਿਣਾ ਹੈ ਕਿ ਕਾਰ 'ਚ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਉਸ 'ਚ ਸਵਾਰ ਨੌਜਵਾਨ ਬਾਹਰ ਨਹੀਂ ਨਿਕਲ ਸਕਿਆ। ਕਾਰ ਨੂੰ ਅੱਗ ਲੱਗਣ ਤੋਂ ਬਾਅਦ ਡਰਾਈਵਰ ਆਪਣਾ ਸੰਤੁਲਨ ਗੁਆ ਬੈਠਾ ਅਤੇ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਕੁਝ ਹੀ ਸਕਿੰਟਾਂ ਵਿੱਚ ਕਾਰ ਅੱਗ ਦਾ ਗੋਲਾ ਬਣ ਗਈ। ਪੁਲਿਸ ਨੇ ਕਿਸੇ ਤਰ੍ਹਾਂ ਲਾਸ਼ ਨੂੰ ਕਾਰ 'ਚੋਂ ਕੱਢ ਕੇ ਐਂਬੂਲੈਂਸ 'ਚ ਸਿਵਲ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ: Lok Sabha Elections 2024: ਨਵਜੋਤ ਸਿੱਧੂ ਦੀ ਹੁਣ IPL ਤੋਂ ਚੋਣ ਮੈਦਾਨ 'ਚ ਹੋਵੇਗੀ ਐਂਟਰੀ; ਸਿਆਸੀ ਸਟੇਜ ਤੋਂ ਮਾਰਨਗੇ ਚੌਕੇ ਛੱਕੇ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।